ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਭਵਨ ਅਤੇ ਕਿਸਾਨ ਹਵੇਲੀ ਦੀ ਆਨਲਾਈਨ ਬੁਕਿੰਗ ਸ਼ੁਰੂ

07:00 AM Jan 09, 2024 IST
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੈੱਬਸਾਈਟ ਲਾਂਚ ਕਰਦੇ ਹੋਏ।

* ਪੰਜਾਬ ਮੰਡੀ ਬੋਰਡ ਨੇ ਕਿਸਾਨ ਭਵਨ ਰਾਹੀਂ 2.63 ਕਰੋੜ ਰੁਪਏ ਕਮਾਏ

Advertisement

ਆਤਿਸ਼ ਗੁਪਤਾ
ਚੰਡੀਗੜ੍ਹ, 8 ਜਨਵਰੀ
ਪੰਜਾਬ ਮੰਡੀ ਬੋਰਡ ਨੇ ਆਮ ਲੋਕਾਂ ਦੀ ਸਹੂਲਤ ਲਈ ਚੰਡੀਗੜ੍ਹ ਦੇ ਸੈਕਟਰ-35 ਸਥਿਤ ਕਿਸਾਨ ਭਵਨ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਿਸਾਨ ਹਵੇਲੀ ਦੀ ਆਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਇਸ ਮਕਸਦ ਲਈ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਇਥੇ ਕਿਸਾਨ ਭਵਨ ’ਚ ਵੈੱਬਸਾਈਟ ਲਾਂਚ ਕੀਤੀ ਹੈ। ਵੈੱਬਸਾਈਟ ਰਾਹੀਂ ਕੋਈ ਵੀ ਵਿਅਕਤੀ ਕਿਸਾਨ ਭਵਨ ਤੇ ਕਿਸਾਨ ਹਵੇਲੀ ਵਿੱਚ ਸਸਤੇ ਭਾਅ ’ਤੇ ਰਹਿਣ ਲਈ ਬੁਕਿੰਗ ਕਰਵਾ ਸਕਦਾ ਹੈ। ਪੰਜਾਬ ਮੰਡੀ ਬੋਰਡ ਨੇ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਨੂੰ ਨਵੀਂ ਦਿੱਖ ਦਿੱਤੀ ਹੈ। ਬਰਸਟ ਨੇ ਕਿਹਾ ਕਿ ਕਿਸਾਨ ਭਵਨ ਵਿੱਚ 40 ਏਸੀ ਕਮਰੇ ਅਤੇ 115 ਡੋਰਮੈਟਰੀ ਬੈੱਡ ਹਨ। ਕਿਸਾਨ ਭਵਨ ਵਿੱਚ ਦੋ ਕਾਨਫਰੰਸ ਅਤੇ ਇਕ ਪਾਰਟੀ ਹਾਲ ਵੀ ਹਨ, ਜਿਥੇ 40 ਤੋਂ ਲੈ ਕੇ ਇਕ ਹਜ਼ਾਰ ਲੋਕਾਂ ਦਾ ਇਕੱਠ ਕੀਤਾ ਜਾ ਸਕਦਾ ਹੈ। ਸ੍ਰੀ ਆਨੰਦਪੁਰ ਸਾਹਿਬ ’ਚ ਕਿਸਾਨ ਹਵੇਲੀ ਅੰਦਰ ਆਧੁਨਿਕ ਸਹੂਲਤਾਂ ਨਾਲ ਲੈਸ 14 ਕਮਰੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਭਵਨ ਚੰਡੀਗੜ੍ਹ ਵਿੱਚ ਕਿਸਾਨਾਂ ਨੂੰ ਰਹਿਣ ਅਤੇ ਹੋਰ ਸਮਾਗਮਾਂ ਲਈ ਵਿਸ਼ੇਸ਼ ਰਿਆਇਤਾਂ ਦਿੱਤੀਆਂ ਗਈਆਂ ਹਨ ਜਦਕਿ ਆਮ ਲੋਕ ਵੀ ਬਾਜ਼ਾਰ ਨਾਲੋਂ ਘੱਟ ਕੀਮਤ ’ਤੇ ਕਮਰੇ ਬੁੱਕ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਦੇ ਆਰਡੀਐੱਫ ਦੇ ਫੰਡ ਰੋਕ ਕੇ ਸੂਬੇ ਦੇ ਦਿਹਾਤੀ ਖੇਤਰ ਦੇ ਵਿਕਾਸ ਵਿੱਚ ਰੁਕਾਵਟਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ ਪਰ ਬੋਰਡ ਆਪਣੀ ਆਮਦਨ ਵਧਾਉਣ ਲਈ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਭਵਨ ਨੂੰ ਨਵਿਆਉਣ ਤੋਂ ਬਾਅਦ ਵਿੱਤੀ ਵਰ੍ਹੇ 2023-24 ਦੇ ਪਹਿਲੇ ਮਹੀਨੇ ਅਪਰੈਲ ਵਿੱਚ 7.08 ਲੱਖ ਦੀ ਆਮਦਨ ਹੋਈ ਸੀ, ਜੋ ਦਸੰਬਰ ਵਿੱਚ ਵਧ ਕੇ 43.02 ਲੱਖ ਰੁਪਏ ’ਤੇ ਪਹੁੰਚ ਗਈ ਹੈ। ਇਸ ਤਰ੍ਹਾਂ ਮੰਡੀ ਬੋਰਡ ਨੇ 9 ਮਹੀਨਿਆਂ ਵਿੱਚ 2.63 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਪਿਛਲੀਆਂ ਸਰਕਾਰਾਂ ਵੇਲੇ ਦੇ 4.75 ਕਰੋੜ ਰੁਪਏ ਬਕਾਇਆ ਖੜ੍ਹੇ: ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ’ਚ ਕਿਸਾਨ ਭਵਨ ਵਿੱਚ ਲੋਕਾਂ ਦੀ ਥਾਂ ’ਤੇ ਕੇਂਦਰੀ ਸੁਰੱਖਿਆ ਬੱਲਾਂ ਦੇ ਮੁਲਾਜ਼ਮ ਹੀ ਰਹਿੰਦੇ ਸਨ ਜਿਨ੍ਹਾਂ ਦੇ 4.75 ਕਰੋੜ ਰੁਪਏ ਪਿਛਲੀਆਂ ਸਰਕਾਰਾਂ ਵੱਲ ਬਕਾਇਆ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਸ ਰਕਮ ਸਬੰਧੀ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ।

Advertisement

Advertisement