ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ
ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 28 ਜੁਲਾਈ
ਕਰੋਨਾ ਦੌਰਾਨ ਵਿਦਿਆਰਥੀਆਂ ਦੇ ਸਮੇਂ ਦੀ ਸੁਚੱਜੀ ਵਰਤੋਂ ਕਰਨ ਲਈ ਪਟਿਆਲਾ ਅਤੇ ਸੰਗਰੂਰ ਦੇ ਕਾਲਜਾਂ ਵੱਲੋਂ ਆਨਲਾਈਨ ਅੰਤਰ ਕਾਲਜ ਮੁਕਾਬਲੇ ਕਰਵਾਏ ਜਾ ਰਹੇ ਹਨ। ਕਨਵੀਨਰ ਪ੍ਰੋ. ਨਵਨੀਤ ਜੇਜੀ ਨੇ ਦੱਸਿਆ ਕਿ 11 ਜੁਲਾਈ ਤੋਂ ਸ਼ੁਰੂ ਹੋਏ ਇਨ੍ਹਾਂ ਮੁਕਾਬਲਿਆਂ ’ਚ ਸਰਕਾਰੀ ਸਟੇਟ ਕਾਲਜ ਪਟਿਆਲਾ, ਸਰਕਾਰੀ ਰਣਬੀਰ ਕਾਲਜ ਸੰਗਰੂਰ, ਸ਼ਹੀਦ ਊਧਮ ਸਿੰਘ ਕਾਲਜ ਸੁਨਾਮ ਦੇ ਵਿਦਿਆਰਥੀਆਂ ਵੱਲੋਂ ਪੋਸਟਰ ਮੇਕਿੰਗ, ਸਲੋਗਨ ਅਤੇ ਕੋਲਾਜ਼ ਮੇਕਿੰਗ ਮੁਕਾਬਲਿਆਂ ’ਚ ਹਿੱਸਾ ਲਿਆ ਜਾ ਰਿਹਾ ਹੈ। ਪ੍ਰੋ. ਜੇਜੀ ਨੇ ਦੱਸਿਆ ਕਿ ਰੈੱਡ ਰੀਬਨ ਕਲੱਬ, ਐੱਨਐੱਸਐੱਸ ਵਿੰਗ, ਰੈੱਡ ਕਰਾਸ ਸੁਸਾਇਟੀ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਸਿਮਰਤ ਕੌਰ ਦੀ ਅਗਵਾਈ ’ਚ ਕਰਵਾਏ ਜਾ ਰਹੇ ਮੁਕਾਬਲਿਆਂ ’ਚ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਵੱਲੋਂ ਮੁਕਾਬਲਿਆਂ ਲਈ ਵਿਸ਼ਿਆਂ ਦੀ ਚੋਣ ਕੀਤੀ ਗਈ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਸਿਮਰਤ ਕੌਰ ਨੇ ਦੱਸਿਆ ਇਹ ਆਨਲਾਈਨ ਮੁਕਾਬਲੇ 8 ਅਗਸਤ ਤੱਕ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਕਰੋਨਾ ਦੌਰਾਨ ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਆਨਲਾਈਨ ਮੁਕਾਬਲੇ ਸਹਾਈ ਸਿੱਧ ਹੋ ਰਹੇ ਹਨ। ਮੁਕਾਬਲਿਆਂ ਨੂੰ ਨੇਪਰੇ ਚਾੜ੍ਹਨ ਵਿੱਚ ਪ੍ਰਬੰਧਕੀ ਕਮੇਟੀ ਮੈਂਬਰ ਡਾ. ਹਰਿੰਦਰ ਕੌਰ, ਸਰਕਾਰੀ ਕਾਲਜ, ਡਾ. ਰਮਨਦੀਪ ਕੌਰ, ਪ੍ਰੋਗਰਾਮ ਅਫ਼ਸਰ ਐੱਨਐੱਸਐੱਸ ਸਰਕਾਰੀ ਕਾਲਜ ਸੁਨਾਮ ਵੀ ਮਹੱਤਵਪੂਰਨ ਭੂਮsਿਕਾ ਨਿਭਾ ਰਹੇ ਹਨ।