For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦੈ: ਖਾਲਸਾ

07:07 AM May 21, 2024 IST
ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦੈ  ਖਾਲਸਾ
ਪਿੰਡ ਕਰੌਦੀਆਂ ਵਿੱਚ ਬਿਕਰਮਜੀਤ ਸਿੰਘ ਖਾਲਸਾ ਅਤੇ ਪਿੰਡ ਵਾਸੀ।
Advertisement

ਦੇਵਿੰਦਰ ਸਿੰਘ ਜੱਗੀ

Advertisement

ਪਾਇਲ, 20 ਮਈ

ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਚੀਮਾ, ਕਰੌਦੀਆਂ , ਘੁਰਾਲਾ , ਅਲੂਣਾ ਤੋਲਾ, ਅਲੂਣਾ ਮਿਆਨਾਂ, ਅਲੂਣਾ ਪੱਲਾ , ਜੰਡਾਲੀ , ਦੀਵਾ ਮੰਡੇਰ, ਦੀਵਾ ਖੋਸਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਕਰੌਦੀਆਂ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੋ ਵੀ ਲੋਕ ਭਲਾਈ ਸਕੀਮਾਂ ਚੱਲ ਰਹੀਆਂ ਹਨ ਇਹ ਸਾਰੀਆਂ ਅਕਾਲੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਗਈਆਂ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਇੰਜ. ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਗਏ ਸਨ ਜੋ ਸਿਰਫ਼ ਚੋਣ ਜੁਮਲੇ ਹੀ ਸਾਬਤ ਹੋਏ। ਸਾਬਕਾ ਪ੍ਰਧਾਨ ਗੁਰਜੀਤ ਸਿੰਘ ਕਰੌਦੀਆਂ ਨੇ ਮੀਟਿੰਗ ਵਿੱਚ ਹਾਜ਼ਰ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਘਬੀਰ ਸਿੰਘ ਸਹਾਰਨ ਮਾਜਰਾ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਗੁਰਜੀਤ ਸਿੰਘ ਕਰੌਦੀਆਂ, ਸ਼ਿਵਰਾਜ ਸਿੰਘ ਜੱਲ੍ਹਾ, ਪਿਆਰਾ ਸਿੰਘ ਕਰੌਦੀਆਂ, ਯਾਦਵਿੰਦਰ ਸਿੰਘ ਚੀਮਾ, ਰੂਪ ਸਿੰਘ, ਕੁਲਦੀਪ ਸਿੰਘ, ਇਕਬਾਲ ਸਿੰਘ ਸੋਨੀ, ਮੇਜਰ ਸਿੰਘ, ਮਨਪ੍ਰੀਤ ਸਿੰਘ ਬਿੱਲਾ, ਜਗਜੀਤ ਸਿੰਘ ਸੋਨੀ ਹਾਜ਼ਰ ਸਨ।

Advertisement
Author Image

Advertisement
Advertisement
×