For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਦੀ ਕਰ ਸਕਦੈ ਰਾਖੀ: ਚੰਦੂਮਾਜਰਾ

06:34 AM May 31, 2024 IST
ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਦੀ ਕਰ ਸਕਦੈ ਰਾਖੀ  ਚੰਦੂਮਾਜਰਾ
ਮੁਹਾਲੀ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 30 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਿਰਫ਼ ਅਕਾਲੀ ਦਲ ਹੀ ਪੰਜਾਬ ਅਤੇ ਪੰਥ ਦੇ ਹੱਕਾਂ ਦੀ ਰਾਖੀ ਕਰ ਸਕਦਾ ਹੈ। ਉਹ ਅੱਜ ਇੱਥੇ ਇੱਕ ਚੋਣ ਜਲਸੇ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਹਿਰ ਵਿੱਚ ਰੋਡ ਸ਼ੋਅ ਕੀਤਾ। ਚੋਣ ਪ੍ਰਚਾਰ ਦੇ ਅਖੀਰਲੇ ਦਿਨ ਚੰਦੂਮਾਜਰਾ ਨੇ ਵੋਟਰਾਂ ਤੱਕ ਆਪਣੀ ਪਹੁੰਚਾਉਣ ਬਣਾਉਣ ਅਤੇ ਸ਼ਕਤੀ ਪ੍ਰਦਰਸ਼ਨ ਲਈ ਪੂਰੀ ਤਾਕਤ ਲਗਾ ਦਿੱਤੀ। ਫੇਜ਼-11 ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਫ਼ੈਸਲਾ ਹੁਣ ਪੰਜਾਬੀਆਂ ਦੇ ਹੱਥ ਵਿੱਚ ਹੈ ਕਿ ਉਨ੍ਹਾਂ ਨੇ ਪੰਜਾਬ ਹਿਤੈਸ਼ੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨਾ ਹੈ ਜਾਂ ਦਿੱਲੀ ਦੇ ਇਸ਼ਾਰਿਆਂ ’ਤੇ ਚੱਲਣ ਵਾਲੇ ਕਠਪੁਤਲੀ ਆਗੂਆਂ ਦੇ ਪਿੱਛੇ ਲੱਗ ਕੇ ਆਪਣੇ ਅਤੇ ਸੂਬੇ ਹਿੱਤਾਂ ਨੂੰ ਦਾਅ ’ਤੇ ਲਗਾਉਣਾ ਹੈ। ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸੂਬਾ ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ, ਪਰਮਜੀਤ ਸਿੰਘ ਕਾਹਲੋਂ, ਹਰਮਨਪ੍ਰੀਤ ਸਿੰਘ ਪ੍ਰਿੰਸ, ਐਸਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਪੁਰਖਾਲਵੀ, ਕੌਂਸਲਰ ਹਰਜਿੰਦਰ ਕੌਰ, ਨਵਪ੍ਰੀਤ ਕੌਰ ਚੰਦੂਮਾਜਰਾ, ਯੂਥ ਆਗੂ ਅਜੈਪਾਲ ਸਿੰਘ ਮਿੱਡੂਖੇੜਾ, ਸਾਬਕਾ ਚੇਅਰਮੈਨ ਜਸਬੀਰ ਸਿੰਘ ਜੱਸਾ, ਸਰਕਲ ਪ੍ਰਧਾਨ ਹਰਪਾਲ ਸਿੰਘ ਬਰਾੜ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਸਿਮਰਨਜੋਤ ਵਾਲੀਆ, ਦਰਸ਼ਨ ਸਿੰਘ ਕਲਸੀ, ਪਰਦੀਪ ਸਿੰਘ ਭਾਰਜ, ਸੁਖਮਿੰਦਰ ਸਿੰਘ ਛਿੰਦੀ, ਮਨਜੀਤ ਸਿੰਘ ਠੇਕੇਦਾਰ, ਗੁਰਪ੍ਰਤਾਪ ਸਿੰਘ ਬੜੀ, ਕਮਲਜੀਤ ਸਿੰਘ, ਕਰਮ ਸਿੰਘ ਬਬਰਾ ਹਾਜ਼ਰ ਸਨ।
ਖਰੜ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਗਿਆ, ਜਿਸ ਵਿੱਚ ਖਰੜ ਤੋਂ ਪਾਰਟੀ ਇੰਚਾਰਜ ਰਣਜੀਤ ਸਿੰਘ ਗਿੱਲ ਤੇ ਸੀਨੀਅਰ ਲੀਡਰਸ਼ਿਪ ਨੇ ਸ਼ਿਰਕਤ ਕੀਤੀ।

Advertisement

Advertisement
Advertisement
Author Image

joginder kumar

View all posts

Advertisement