For the best experience, open
https://m.punjabitribuneonline.com
on your mobile browser.
Advertisement

ਪਾਣੀਆਂ ਦੀ ਰਾਖੀ ਸਿਰਫ਼ ਅਕਾਲੀ ਦਲ ਕਰ ਸਕਦੈ: ਹਰਸਿਮਰਤ

06:33 AM Apr 28, 2024 IST
ਪਾਣੀਆਂ ਦੀ ਰਾਖੀ ਸਿਰਫ਼ ਅਕਾਲੀ ਦਲ ਕਰ ਸਕਦੈ  ਹਰਸਿਮਰਤ
ਚੋਣ ਇਕੱਠ ਨੂੰ ਸੰਬੋਧਨ ਕਰਦੇ ਹੋਏ ਹਰਸਿਮਰਤ ਕੌਰ ਬਾਦਲ।
Advertisement

ਨਿਰੰਜਨ ਬੋਹਾ
ਬੋਹਾ, 27 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਬਾਗ ਵਾਲਾ ਮੁਹੱਲਾ ਵਿੱੱਚ ਚੋਣ ਇਕੱਠ ਮੌਕੇ ਕਿਹਾ ਕਿ ਦਿੱਲੀ ਦੀਆਂ ਤਿੰਨੋਂ ਕੌਮੀ ਪਾਰਟੀਆਂ ਭਾਰਤੀ ਜਨਤਾ ਪਾਰਟੀ, ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਅੱਖ ਪੰਜਾਬ ਦੇ ਪਾਣੀਆਂ ’ਤੇ ਹੈ ਤੇ ਸੂਬੇ ਦੇ ਪਾਣੀਆਂ ਦੀ ਰਾਖੀ ਕੇਵਲ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਕਰ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਪਾਰਟੀਆਂ ਅਦਾਲਤ ਵਿੱਚ ਪੰਜਾਬ ਦੇ ਪਾਣੀਆਂ ਦੇ ਕੇਸ ਨੂੰ ਕਮਜ਼ੋਰ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਬੀਬੀਆਂ ਦੇ ਖਾਤੇ ਵਿੱਚ ਹਰ ਮਹੀਨੇ ਇੱਕ ਹਜ਼ਾਰ ਰੁਪਏ ਪਾਉਣ ਸਮੇਤ ਅਨੇਕਾਂ ਵਾਅਦੇ ਕੀਤੇ ਸਨ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਇਸ ਪਾਰਟੀ ਦੀ ਸਰਕਾਰ ਨੇ ਆਪਣੇ ਵਾਅਦੇ ਪੂਰੇ ਕਰਨ ਦੀ ਥਾਂ ਪਿਛਲੇ ਸਮੇਂ ਦੌਰਾਨ ਬਾਦਲ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਵੀ ਖੋਹ ਲਈਆਂ। ਉਨ੍ਹਾਂ ਕਿਹਾ ਕਿ ਜਿੱਥੇ ਬਾਦਲ ਸਰਕਾਰ ਵੱਲੋਂ ਬਣਾਏ ਆਟਾ-ਦਾਲ ਸਕੀਮ ਦੇ ਕਾਰਡ ਲੱਖਾਂ ਦੀ ਗਿਣਤੀ ਵਿੱਚ ਕੱਟ ਦਿੱਤੇ ਗਏ ਹਨ, ਉੱਥੇ ਪ੍ਰਤੀ ਜੀਅ ਮਿਲਦੀ ਤੀਹ ਕਿਲੋ ਕਣਕ ਨੂੰ ਵੀ ਪੰਜ ਕਿਲੋ ਆਟੇ ਵਿੱਚ ਬਦਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਬੋਹਾ ਸ਼ਹਿਰ ਦੇ ਵਿਕਾਸ ਲਈ ਚਾਲੀ ਕਰੋੜ ਰੁਪਏ ਦਿੱਤੇ ਸਨ ਪਰ ਢਾਈ ਸਾਲ ਬੀਤਣ ’ਤੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹਿਰ ਵਿੱਚ ਵਿਕਾਸ ਦੇ ਨਾਂ ’ਤੇ ਇੱਕ ਇੱਟ ਵੀ ਨਹੀਂ ਲਾਈ ਗਈ।
ਇਸ ਮੌਕੇ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਬਲੱਮ ਸਿੰਘ ਕਲੀਪੁਰ, ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਜਥੇਦਾਰ ਜੋਗਾ ਸਿੰਘ, ਕੌਮੀ ਸਲਾਹਕਾਰ ਹਰਮੇਲ ਸਿੰਘ ਕਲੀਪੁਰ, ਗੁਰਦੀਪ ਸਿੰਘ ਟੋਡਰਪੁਰ, ਅਮਰਜੀਤ ਕੁਲਾਣਾ, ਮਿੱਠੂ ਸਿੰਘ ਖਾਲਸਾ ਤੇ ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਗੁਰਦੀਪ ਸਿੰਘ ਵਿਰਕ ਨੇ ਵੀ ਸੰਬੋਧਨ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×