ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਹਿੱਤਾਂ ਦੀ ਰਾਖੀ ਸਿਰਫ ਅਕਾਲੀ ਦਲ ਨੇ ਕੀਤੀ: ਝੂੰਦਾਂ

07:14 AM May 30, 2024 IST
ਕਾਕੜਾ ਰੋਡ ’ਤੇ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਉਮੀਦਵਾਰ ਇਕਬਾਲ ਸਿੰਘ ਝੂੰਦਾਂ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 29 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੇ ਅੱਜ ਇੱਥੇ ਕਾਕੜਾ ਰੋਡ ’ਤੇ ਚੋਣ ਮੀਟਿੰਗ ਦੌਰਾਨ ਦਾਅਵਾ ਕੀਤਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੀ ਕੀਤੀ ਗਈ ਹੈ। ਸ੍ਰੀ ਝੂੰਦਾਂ ਨੇ ਕਿਹਾ ਕਿ ਕਾਂਗਰਸ, ‘ਆਪ’ ਅਤੇ ਭਾਜਪਾ ਵਰਗੀਆਂ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਵੱਲੋਂ ਪੰਜਾਬ ਨੂੰ ਲੁੱਟਿਆ, ਕੁੱਟਿਆ ਅਤੇ ਬਰਬਾਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਉਨ੍ਹਾਂ ਇਕ ਵਾਰ ਮੌਕਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਹਰਵਿੰਦਰ ਸਿੰਘ ਕਾਕੜਾ, ਰੁਪਿੰਦਰ ਸਿੰਘ ਰੰਧਾਵਾ, ਜੋਗਾ ਸਿੰਘ ਫੱਗੂਵਾਲਾ, ਇੰਦਰਜੀਤ ਸਿੰਘ ਤੂਰ, ਭਰਪੂਰ ਸਿੰਘ ਫੱਗੂਵਾਲਾ, ਗੋਲਡੀ ਤੂਰ, ਗੁਰਮੀਤ ਸਿੰਘ ਜੈਲਦਾਰ, ਬੀਟਾ ਤੂਰ ਅਤੇ ਪ੍ਰਭਜੀਤ ਸਿੰਘ ਲੱਕੀ ਆਦਿ ਆਗੂ ਹਾਜ਼ਰ ਸਨ।

Advertisement

Advertisement
Advertisement