ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਰਫ਼ ਭਾਜਪਾ ਕੋਲ ਹੀ ਦੇਸ਼ ਪ੍ਰਤੀ ਉਸਾਰੂ ਨਜ਼ਰੀਆ: ਖੰਨਾ

07:03 AM Apr 16, 2024 IST
ਬੂਥ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਆਗੂ ਅਰਵਿੰਦ ਖੰਨਾ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 15 ਅਪਰੈਲ
ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੇ ਪ੍ਰਧਾਨ ਅਮਨ ਥਾਪਰ ਦੀ ਅਗਵਾਈ ਹੇਠ ਕਰਵਾਏ ਗਏ ਬੂਥ ਸੰਮੇਲਨ ਦੀ ਸ਼ੁਰੂਆਤ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ , ਦੀਨ ਦਿਆਲ ਉਪਾਧਿਆਏ ਅਤੇ ਸ਼ਾਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਹੋਈ।
ਸੰਮੇਲਨ ’ਚ ਸ਼ਾਮਲ ਜ਼ਿਲ੍ਹਾ ਭਾਜਪਾ ਆਗੂਆਂ ਅਤੇ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ਭਾਰਤੀ ਜਨਤਾ ਪਾਰਟੀ ਵੱਲੋਂ 2024 ਦੇ ਚੋਣ ਮਨੋਰਥ ਪੱਤਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਚੋਣ ਮਨੋਰਥ ਪੱਤਰ ਕੇਂਦਰ ਸਰਕਾਰ ਵੱਲੋਂ ਇੱਕ ਦਹਾਕੇ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਪ੍ਰਤੀਬਿੰਬ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿਰਫ਼ ਭਾਜਪਾ ਕੋਲ ਹੀ ਦੇਸ਼ ਨੂੰ ਅੱਗੇ ਲਿਜਾਣ ਦਾ ਨਜ਼ਰੀਆ ਹੈ। ਉਨ੍ਹਾਂ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਭਾਜਪਾ 400 ਤੋਂ ਵੱਧ ਸੀਟਾਂ ’ਤੇ ਜਿੱਤ ਹਾਸਲ ਕਰੇਗੀ ਅਤੇ ਕੇਂਦਰ ’ਚ ਸਰਕਾਰ ਬਣਾ ਕੇ ਸਮਾਜ ਦੇ ਸਾਰੇ ਵਰਗਾਂ, ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ, ਕਿਸਾਨਾਂ ਜਾਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕਰੇਗੀ। ਭਾਜਪਾ ਦੀ ਕੌਮੀ ਕੌਂਸਲ ਦੇ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਭਾਜਪਾ ਬੂਥ ਪੱਧਰ ’ਤੇ ਮਜ਼ਬੂਤ ਹੋ ਚੁੱਕੀ ਹੈ ਅਤੇ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰੇਗੀ।
ਮੀਟਿੰਗ ਦੌਰਾਨ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਮੋਗਾ, ਮਾਲੇਰਕੋਟਲਾ ਜ਼ਿਲ੍ਹਾ ਪ੍ਰਭਾਰੀ ਭਾਨੂ ਪ੍ਰਤਾਪ ਰਾਣਾ, ਸੁਖਵੰਤ ਸਿੰਘ ਧਨੌਲਾ , ਸ਼ਾਮ ਲਾਲ ਗ਼ੌਰ, ਮੋਹਿਤ ਗੋਇਲ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਦਵਿੰਦਰ ਸਿੰਗਲਾ ਬੌਬੀ, ਜ਼ਾਹਿਦ ਪੀਰ , ਅੰਕੂ ਜ਼ਖ਼ਮੀ, ਸੁਰੇਸ਼ ਜੈਨ, ਅਨੀਤਾ ਜੈਨ,ਪਰਵੀਨ ਸ਼ੁਕਲਾ, ਹਰਮਨ ਕੌੜਾ , ਵੈਦ ਮੋਹਨ ਲਾਲ, ਰਕਸ਼ਾ ਜੈਨ, ਅਭਿਨਵ ਕਾਂਸਲ,ਜਤਿੰਦਰ ਸਿੰਘ ਸੋਹੀ, ਦੀਪਕ ਸ਼ੋਰੀ, ਹਰਭਾਗ ਸਿੰਘ , ਕਰਮਜੀਤ ਸਿੰਘ ਕੰਮੀ, ਸੰਦੀਪ ਕੌੜਾ ,ਐਡਵੋਕੇਟ ਰੀਨਾ ਗੋਇਲ ਆਦਿ ਹਾਜ਼ਰ ਸਨ।

Advertisement

Advertisement
Advertisement