ਬਰਨਾਲਾ ਤੋਂ ਭਾਜਪਾ ਦੇ ਕੇਵਲ ਢਿੱਲੋਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ
07:44 AM Oct 25, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 24 ਅਕਤੂਬਰ
ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਅੱਜ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਮਨੋਰੰਜਨ ਕਾਲੀਆ, ਪਰਮਪਾਲ ਕੌਰ ਮਲੂਕਾ ਅਤੇ ਜ਼ਿਲ੍ਹੇ ਦੀ ਭਾਜਪਾ ਲੀਡਰਸ਼ਿਪ ਮੌਜੂਦ ਸੀ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਵੱਡੀ ਜਿੱਤ ਦਾ ਦਾਅਵਾ ਕੀਤਾ ਹੈ। ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਰੰਗਲੇ ਪੰਜਾਬ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਕੰਗਾਲ ਬਣਾ ਕੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿਰੋਧੀ ਧਿਰ ਦੀ ਸਹੀ ਭੂਮਿਕਾ ਨਿਭਾਉਣ ’ਚ ਨਾਕਾਮ ਸਾਬਤ ਹੋਈ ਹੈ।
Advertisement
Advertisement
Advertisement