ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਹੀ ਗਰੀਬੀ ਤੇ ਬੇਰੁਜ਼ਗਾਰੀ ਖ਼ਤਮ ਕਰਨ ਦੇ ਸਮਰੱਥ: ਕੈਪਟਨ ਸੰਧੂ

11:34 AM May 27, 2024 IST
ਰਾਜਾ ਵੜਿੰਗ ਦੇ ਹੱਕ ’ਚ ਚੋਣ ਜਲਸਾ ਕਰਦੇ ਹੋਏ ਕੈਪਟਨ ਸੰਦੀਪ ਸੰਧੂ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 26 ਮਈ
ਬੇਟ ਇਲਾਕੇ ਦੇ ਪਿੰਡ ਕੋਟਉਮਰਾ ’ਚ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਇਕ ਚੋਣ ਜਲਸੇ ਨੂੰ ਸੰਬੋਧਨ ਕੀਤਾ। ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਕੀਤੇ ਚੋਣ ਜਲਸੇ ਦੌਰਾਨ ਕੈਪਟਨ ਸੰਧੂ ਨੇ ਕਿਹਾ ਕਿ ਦੇਸ਼ ਅੰਦਰੋਂ ਗਰੀਬੀ ਤੇ ਬੇਰੁਜ਼ਗਾਰੀ ਨੂੰ ਕਾਂਗਰਸ ਹੀ ਖ਼ਤਮ ਕਰ ਸਕਦੀ ਹੈ। ਇਸ ਲਈ ਲੋਕ ਇਸ ਵਾਰ ਵੱਧ ਚੜ੍ਹ ਕੇ ਕਾਂਗਰਸ ਦੇ ਹੱਕ ‘ਚ ਵੋਟ ਦੇਣ। ਉਨ੍ਹਾਂ ਕਿਹਾ ਕਿ ਹੁਣ ਤਕ ਛੇ ਗੇੜ ਦੀਆਂ ਪਈਆਂ ਵੋਟਾਂ ‘ਚ ਸਪਸ਼ਟ ਸੰਕੇਤ ਮਿਲ ਰਹੇ ਹਨ ਕਿ ਇੰਡੀਆ ਗੱਠਜੋੜ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਗੱਠਜੋੜ ਨੂੰ ਪਛਾੜ ਕੇ ਅੱਗੇ ਨਿਕਲ ਗਿਆ ਹੈ। ਇਸ ਲਈ ਲੋਕਤੰਤਰ, ਸੰਵਿਧਾਨ ਤੇ ਦੇਸ਼ ਬਚਾਉਣ ਦੀਆਂ ਇਨ੍ਹਾਂ ਅਹਿਮ ਚੋਣਾਂ ‘ਚ ਪੰਜਾਬੀ ਵੀ ਹੁਣ ਜ਼ਿੰਮੇਵਾਰੀ ਪਛਾਣਦੇ ਹੋਏ ਅਹਿਮ ਯੋਗਦਾਨ ਪਾਉਣ। ਕੈਪਟਨ ਸੰਧੂ ਦਾ ਪਿੰਡ ਪਹੁੰਚਣ ’ਤੇ ਸਾਬਕਾ ਸਰਪੰਚ ਬਲਰਾਜ ਸਿੰਘ ਕੋਟਉਮਰਾ ਦੀ ਅਗਵਾਈ ‘ਚ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ। ਉਨ੍ਹਾਂ ਇਕਮੱਤ ਹੋ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਲਾਕੇ ‘ਚੋਂ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ।

Advertisement

Advertisement