ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਹੀ ਦੇਸ਼ ਨੂੰ ਸਥਿਰ ਸਰਕਾਰ ਦੇਣ ਦੇ ਸਮਰੱਥ: ਬੀਬੀ ਸਾਹੋਕੇ

07:17 AM May 31, 2024 IST
ਫਤਿਹਗੜ੍ਹ ਪੰਜਤੂਰ ਵਿੱਚ ਬੀਬੀ ਸਾਹੋਕੇ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਆਗੂ।

ਪੱਤਰ ਪ੍ਰੇਰਕ
ਫ਼ਤਹਿਗੜ੍ਹ ਪੰਜਤੂਰ, 30 ਮਈ
ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਦੇਸ਼ ਨੂੰ ਫਿਰਕਾਪ੍ਰਸਤੀ ਤੋਂ ਰਹਿਤ ਸਥਿਰ ਸਰਕਾਰ ਦੇਣ ਦੇ ਸਮਰੱਥ ਹੈ। ਚੋਣ ਪ੍ਰਚਾਰ ਦੇ ਆਖਰੀ ਦਿਨ ਇੱਥੇ ਹਰੀਜਨ ਧਰਮਸ਼ਾਲਾ ਵਿਖੇ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਇੱਕ ਰੈਲੀ ਮੌਕੇ ਬੀਬੀ ਸਾਹੋਕੇ ਨੇ ਕਿਹਾ ਕਿ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਨੇ ਦੇਸ਼ ਨੂੰ ਫਿਰਕਾਪ੍ਰਸਤੀ ਅਤੇ ਜਾਤੀਵਾਦ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੀ ਹਾਲਤ ਕਾਫੀ ਗੰਭੀਰ ਹੈ। ਸਾਬਕਾ ਵਿਧਾਇਕ ਕਾਕਾ ਲੋਹਗੜ੍ਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ
ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਵਿਚ ਆਈ ਸੀ ਜਿਸ ਤੋਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੋਹਣ ਸਿੰਘ ਖੇਲਾ, ਨਗਰ ਪੰਚਾਇਤ ਦੇ
ਸਾਬਕਾ ਪ੍ਰਧਾਨ ਅਤੇ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਸਿੰਘ ਗਿੱਲ, ਰੁਪਿੰਦਰ ਸਿੰਘ ਯੂਐਸਏ, ਸਾਬਕਾ ਸਰਪੰਚ ਨੱਥੂ ਰਾਮ ਹਾਜ਼ਰ ਸਨ।

Advertisement

Advertisement
Advertisement