For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਹੀ ਮੋਦੀ ਨੂੰ ਚੁਣੌਤੀ ਦੇਣ ਦੇ ਕਾਬਲ: ਆਤਿਸ਼ੀ

08:56 AM Mar 23, 2024 IST
ਕੇਜਰੀਵਾਲ ਹੀ ਮੋਦੀ ਨੂੰ ਚੁਣੌਤੀ ਦੇਣ ਦੇ ਕਾਬਲ  ਆਤਿਸ਼ੀ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 22 ਮਾਰਚ
ਆਤਿਸ਼ੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਮੌਜੂਦਾ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਨੂੰ ਚੋਣਾਂ ਤੋਂ ਠੀਕ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਹੈ। ਭਾਜਪਾ ਅਤੇ ਪ੍ਰਧਾਨ ਮੰਤਰੀ ਨੇ ਡਰ ਦੇ ਮਾਰੇ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਹੈ ਕਿਉਂਕਿ ਪੂਰੇ ਦੇਸ਼ ਵਿੱਚ ਸਿਰਫ ਕੇਜਰੀਵਾਲ ਹੀ ਪ੍ਰਧਾਨ ਮੰਤਰੀ ਮੋਦੀ ਨੂੰ ਚੁਣੌਤੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿਰਫ ਮੁੱਖ ਮੰਤਰੀ ਨਹੀਂ, ਉਹ ਇਕ ਵਿਚਾਰ ਹਨ। ਮੋਦੀ ਸਰਕਾਰ ਨੇ ਸਿਆਸੀ ਸਾਜ਼ਿਸ਼ ਤਹਿਤ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ। ਅਰਵਿੰਦ ਕੇਜਰੀਵਾਲ ਉਹ ਵਿਅਕਤੀ ਹੈ ਜੋ ਆਪਣੀ ਆਈਆਰਐਸ ਦੀ ਨੌਕਰੀ ਛੱਡ ਕੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਸੜਕਾਂ ’ਤੇ ਉਤਰਿਆ।
ਉਨ੍ਹਾਂ ਕਿਹਾ ਕਿ ਜੇ ਇਹ ਲੋਕ ਇੱਕ ਕੇਜਰੀਵਾਲ ਨੂੰ ਗ੍ਰਿਫਤਾਰ ਕਰਦੇ ਹਨ ਤਾਂ ਹਜ਼ਾਰਾਂ ਕੇਜਰੀਵਾਲ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਸੜਕਾਂ ’ਤੇ ਆਉਣਗੇ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿਚ ਪ੍ਰਚਾਰ ਕਰਨ ਤੋਂ ਰੋਕਣ ਲਈ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ‘ਆਪ’ ਅਤੇ ਕੇਜਰੀਵਾਲ ਨੂੰ ਕੁਚਲਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਇਸੇ ਲਈ ਪਾਰਟੀ ਦੇ ਚੋਟੀ ਦੇ ਆਗੂਆਂ ਨੂੰ ਝੂਠੇ ਦੋਸ਼ਾਂ ਵਿਚ ਇਕ-ਇਕ ਕਰਕੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ‘ਆਪ’ ਨੇ ਇਸ ਵਾਰ ਹੋਲੀ ਨਾ ਮਨਾਉਣ ਦਾ ਵੀ ਐਲਾਨ ਕੀਤਾ ਹੈ।
‘ਆਪ’ ਆਗੂ ਆਤਿਸ਼ੀ ਨੇ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸੇ ਮੌਜੂਦਾ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਖ ਮੰਤਰੀ ਨੂੰ ਜ਼ੈੱਡ ਪਲੱਸ ਸੁਰੱਖਿਆ ਹੈ। ਸਵਾਲ ਇਹ ਹੈ ਕਿ ਹੁਣ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕਿਸ ਦੀ ਹੈ? ਆਮ ਆਦਮੀ ਪਾਰਟੀ ਅਤੇ ਪੂਰੇ ਦੇਸ਼ ਦੀ ਚਿੰਤਾ ਇਹ ਹੈ ਕਿ ਕੀ ਈਡੀ ਦੀ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਨੂੰ ਕੇਂਦਰ ਸਰਕਾਰ ਲੋੜੀਂਦੀ ਸੁਰੱਖਿਆ ਦੇ ਰਹੀ ਹੈ? ਕੇਂਦਰ ਸਰਕਾਰ ਖੁਦ ਮੁੱਖ ਮੰਤਰੀ ਲਈ ਜ਼ੈੱਡ ਪਲੱਸ ਸੁਰੱਖਿਆ ਦਾ ਪ੍ਰਬੰਧ ਕਰਦੀ ਹੈ।

Advertisement

ਕੇਜਰੀਵਾਲ ਦੀ ਗ੍ਰਿਫ਼ਤਾਰੀ ਕਾਰਨ ਪੂਰੀ ਦੁਨੀਆ ’ਚ ਰੋਸ: ਭਾਰਦਵਾਜ

Advertisement

ਨਵੀਂ ਦਿੱਲੀ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਆਗੂ ਤੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਅੱਜ ਪਾਰਟੀ ਹੈੱਡਕੁਆਰਟਰ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੂਰੀ ਦੁਨੀਆ ਇਸ ਗੱਲ ਤੋਂ ਗੁੱਸੇ ’ਚ ਹੈ ਕਿ ਦਿੱਲੀ ਦੇ ਲੋਕਾਂ ਵੱਲੋਂ ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਿਆਸਤ ਵਿੱਚ ਗ੍ਰਿਫ਼ਤਾਰੀਆਂ ਹੁੰਦੀਆਂ ਰਹੀਆਂ ਹਨ। ਅੰਗਰੇਜ਼ਾਂ ਦੇ ਜ਼ਮਾਨੇ ਵਿਚ ਵੀ ਗ੍ਰਿਫਤਾਰੀਆਂ ਹੁੰਦੀਆਂ ਸਨ ਪਰ ਮਨੁੱਖੀ ਕਦਰਾਂ-ਕੀਮਤਾਂ ਦਾ ਪੂਰੀ ਦੁਨੀਆ ਵਿਚ ਖਿਆਲ ਰੱਖਿਆ ਗਿਆ ਅਤੇ ਅੰਗਰੇਜ਼ਾਂ ਨੇ ਵੀ। ਅੱਜ ਭਾਜਪਾ ਵੱਲੋਂ ਉਨ੍ਹਾਂ ਮਨੁੱਖੀ ਕਦਰਾਂ-ਕੀਮਤਾਂ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਈਡੀ ਨੇ ਸ਼ਰਦ ਰੈਡੀ ਨੂੰ ਆਬਕਾਰੀ ਘੁਟਾਲੇ ਦਾ ਮੁਲਜ਼ਮ ਬਣਾਇਆ ਹੈ। ਇਸੇ ਸ਼ਰਦ ਰੈਡੀ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ 30 ਕਰੋੜ ਰੁਪਏ ਦਾਨ ਕੀਤੇ ਹਨ। ਸੱਚ ਤਾਂ ਇਹ ਹੈ ਕਿ ਅਰਵਿੰਦ ਕੇਜਰੀਵਾਲ ’ਤੇ ਸਿਰਫ ਝੂਠੇ ਦੋਸ਼ ਹਨ ਅਤੇ ਭਾਜਪਾ ਨੇ ਨਾਜਾਇਜ਼ ਪੈਸਾ ਲਿਆ ਹੈ। ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਤੰਗ ਕੀਤਾ ਜਾ ਰਿਹਾ ਹੈ। ਈਡੀ ਸੁਪਰੀਮ ਕੋਰਟ ਵਿਚ ਵੀ ਪੈਸੇ ਦੇ ਲੈਣ-ਦੇਣ ਦਾ ਕੋਈ ਸਬੂਤ ਪੇਸ਼ ਨਹੀਂ ਕਰ ਸਕਿਆ। ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਪੈਸਾ ਭਾਰਤੀ ਜਨਤਾ ਪਾਰਟੀ ਨੂੰ ਜਾ ਰਿਹਾ ਹੈ।

Advertisement
Author Image

sukhwinder singh

View all posts

Advertisement