ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਸਰਕਾਰ ਹੀ ਕਰ ਸਕਦੀ ਹੈ ਪੰਜਾਬ ਦਾ ਵਿਕਾਸ: ਖੰਨਾ

07:34 AM May 23, 2024 IST
ਲਹਿਰਾਗਾਗਾ ਵਿੱਚ ਸੰਬੋਧਨ ਕਰਦੇ ਹੋਏ ਅਰਵਿੰਦ ਖੰਨਾ। -ਫੋਟੋ: ਭਾਰਦਵਾਜ

ਪੱਤਰ ਪ੍ਰੇਰਕ
ਲਹਿਰਾਗਾਗਾ, 22 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਲਹਿਰਾਗਾਗਾ ਵਿੱਚ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਹੀ ਪੰਜਾਬ ਦਾ ਵਿਕਾਸ ਕਰ ਸਕਦੀ ਹੈ। ਉਨ੍ਹਾਂ ਭਗਵੰਤ ਮਾਨ ਤੇ ਸਿਮਰਨਜੀਤ ਸਿੰਘ ਮਾਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਹਲਕੇ ਦੇ ਦੋਵੇਂ ਸਾਬਕਾ ਸੰਸਦ ਮੈਂਬਰਾਂ ਨੇ ਲੋਕ ਸਭਾ ਵਿੱਚ ਆਪਣੀ ਰਾਜਨੀਤਿਕ ਚਮਕਾਉਣ ਤੋਂ ਇਲਾਵਾ ਹਲਕੇ ਦੇ ਲੋਕਾਂ ਦੀ ਭਲਾਈ ਲਈ ਕੋਈ ਵੀ ਗੱਲ ਨਹੀਂ ਕੀਤੀ। ਲਹਿਰਾਗਾਗਾ ਦੇ ਆੜ੍ਹਤੀ ਅਤੇ ਪੱਲੇਦਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਸਮੇਤ ਮੰਡੀ ਦੇ ਵੱਖ ਵੱਖ ਦੁਕਾਨਦਾਰਾਂ ਨੇ ਖੰਨਾ ਦਾ ਨਿੱਘਾ ਸਵਾਗਤ ਕੀਤਾ। ਇਸ ਭਾਜਪਾ ਆਗੂ ਲਹਿਰਾਗਾਗਾ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤ ਰਾਜਦੀਪ ਚੱਠਾ, ਸੂਬਾ ਕਾਰਕਾਰਨੀ ਮੈਂਬਰ ਵਿਨੋਦ ਸਿੰਗਲਾ, ਸਤਪਾਲ ਸਿੰਗਲਾ, ਮੋਹਨ ਲਾਲ, ਅਸ਼ਵਨੀ ਸਿੰਗਲਾ ਤੇ ਰਾਕੇਸ਼ ਆਦਿ ਮੌਜੂਦ ਸਨ।
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਦਿੜ੍ਹਬਾ ਵਿੱਚ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਕਿਹਾ ਕਿ ਭਗਵੰਤ ਮਾਨ ਦੇ ਇਸ਼ਾਰੇ ’ਤੇ ਹੀ ਕੁਝ ਇੱਕ ਕਿਸਾਨ ਜਥੇਬੰਦੀਆਂ ਭਾਜਪਾ ਦਾ ਵਿਰੋਧ ਕਰ ਰਹੀਆਂ ਹਨ ਜਦ ਕਿ ਅਸਲੀ ਕਿਸਾਨ ਭਾਜਪਾ ਨਾਲ ਹਨ।

Advertisement

Advertisement
Advertisement