ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਵਿਧਾਨਕ ਅਹੁਦਿਆਂ ਦਾ ਮਜ਼ਾਕ ਉਡਾਉਣ ਵਾਲੇ ਹੀ ਪੜ੍ਹਾਉਣ ਲੱਗੇ ਸੰਵਿਧਾਨ ਦਾ ਪਾਠ: ਸ਼ਾਹ

07:05 AM Dec 23, 2023 IST
ਇਕ ਉਮੀਦਵਾਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ। -ਫੋਟੋ: ਰਵੀ ਕੁਮਾਰ

ਆਤਿਸ਼ ਗੁਪਤਾ
ਚੰਡੀਗੜ੍ਹ, 22 ਦਸੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਫ਼ੌਜਦਾਰੀ ਕਾਨੂੰਨਾਂ ਨਾਲ ਸਬੰਧਤ ਤਿੰਨ ਅਹਿਮ ਬਿੱਲਾਂ ’ਤੇ ਬਹਿਸ ਦਾ ਬਾਈਕਾਟ ਕਰਨ ਵਾਲੀਆਂ ਵਿਰੋਧੀ ਧਿਰਾਂ ’ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ, ‘‘ਮੈਂ ਚਾਹੁੰਦਾ ਸੀ ਕਿ ਵਿਰੋਧੀ ਧਿਰਾਂ ਵੀ ਦੇਸ਼ ਦੀ ਨਿਆਂ ਪ੍ਰਣਾਲੀ ਨਾਲ ਸਬੰਧਤ ਤਿੰਨ ਅਹਿਮ ਬਿੱਲਾਂ ’ਤੇ ਹੋ ਰਹੀ ਬਹਿਸ ਵਿੱਚ ਆਪਣੇ ਵਿਚਾਰ ਰੱਖਦੀਆਂ ਪਰ ਉਹ ਬਹਿਸ ਦਾ ਬਾਈਕਾਟ ਕਰ ਕੇ ਸੰਵਿਧਾਨਕ ਅਹੁਦਿਆਂ ਦਾ ਮਜ਼ਾਕ ਉਡਾਉਣ ’ਚ ਲੱਗੀਆਂ ਰਹੀਆਂ।’’ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੇਂਦਰੀ ਗ੍ਰਹਿ ਤੇ ਸਾਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ 368 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ’ਚ ਸੰਬੋਧਨ ਕਰਦਿਆਂ ਕੀਤਾ।
ਸ਼ਾਹ ਨੇ ਕਿਹਾ ਕਿ ਸੰਸਦ ਦੇ ਬਾਹਰ ਸੰਵਿਧਾਨਕ ਅਹੁਦਿਆਂ ਦਾ ਮਜ਼ਾਕ ਉਡਾਉਣ ਵਾਲੇ ਸਿਆਸੀ ਆਗੂ ਹੀ ਸੰਵਿਧਾਨ ਦਾ ਪਾਠ ਪੜ੍ਹਾਉਣ ਲੱਗੇ ਹੋਏ ਹਨ। ਜਦੋਂ ਸੰਸਦ ਵਿੱਚ ਦੇਸ਼ ਦੇ ਕਾਨੂੰਨਾਂ ਨਾਲ ਸਬੰਧਤ ਤਿੰਨ ਅਹਿਮ ਬਿੱਲਾਂ ਬਾਰੇ ਵਿਚਾਰ-ਚਰਚਾ ਹੋ ਰਹੀ ਸੀ ਤਾਂ ਵਿਰੋਧੀ ਧਿਰਾਂ ਬਹਿਸ ਵਿੱਚ ਹਿੱਸਾ ਲੈਣ ਦੀ ਥਾਂ ਸੰਸਦ ਦੇ ਬਾਹਰ ਹੀ ਦੇਸ਼ ਦੇ ਸੰਵਿਧਾਨਕ ਅਹੁਦੇ ’ਤੇ ਬੈਠੇ ਉਪ ਰਾਸ਼ਟਰਪਤੀ ਦੀ ਨਕਲ ਕਰਨ ਲੱਗੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਉਸ ਨਕਲ ਦੀ ਵੀਡੀਓ ਬਣਾ ਰਹੇ ਸਨ, ਜੋ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੇ ਆਗੂਆਂ ਨੇ ਦੇਸ਼ ਦੇ ਸੰਵਿਧਾਨਕ ਅਹੁਦਿਆਂ ਦੀ ਮਰਿਆਦਾ ’ਤੇ ਹਮਲਾ ਕੀਤਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਦੇ ਵੀ ਸੰਵਿਧਾਕ ਅਹੁਦਿਆਂ ’ਤੇ ਬੈਠੀਆਂ ਸ਼ਖਸੀਅਤਾਂ ਦਾ ਮਜ਼ਾਕ ਨਹੀਂ ਉਡਾਇਆ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੀ ਨਿਆਂ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਲਈ ਫੌਜਦਾਰੀ ਕਾਨੂੰਨਾਂ ਨਾਲ ਸਬੰਧਤ ਤਿੰਨ ਬਿੱਲ ਪਾਸ ਕਰ ਕੇ ਕਾਨੂੰਨ ਦਾ ਰੂਪ ਦੇ ਦਿੱਤਾ ਹੈ। ਇਸ ਨਾਲ ਦੇਸ਼ ਵਿੱਚ ਅਪਰਾਧਕ ਮਾਮਲਿਆਂ ਦਾ ਨਬਿੇੜਾ ਤਿੰਨ ਸਾਲਾਂ ਵਿੱਚ ਲਾਜ਼ਮੀ ਤੌਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਪੁਲੀਸ, ਵਕੀਲ, ਪ੍ਰਸ਼ਾਸਨਿਕ ਅਧਿਕਾਰੀ ਤੇ ਹੋਰ ਮਾਹਿਰਾਂ ਨਾਲ ਵਿਚਾਰ-ਚਰਚਾ ਤੋਂ ਬਾਅਦ ਤਿਆਰ ਕੀਤੇ ਗਏ ਹਨ। ਉਨ੍ਹਾਂ ਐਲਾਨ ਕੀਤਾ ਕਿ 22 ਦਸੰਬਰ 2024 ਤੱਕ ਦੇਸ਼ ਦੇ ਸਾਰੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਇਹ ਕਾਨੂੰਨ ਲਾਗੂ ਕਰਨ ਲਈ ਵਿਵਸਥਾ ਕਰ ਦਿੱਤੀ ਜਾਵੇਗੀ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

Advertisement

‘ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਧਾਰਾ 370 ਖ਼ਤਮ ਕੀਤੀ’

ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਅੱਜ ਕੁਰੂਕਸ਼ੇਤਰ ਵਿੱਚ ਚੱਲ ਰਹੀ ‘ਗੀਤਾ ਮਹੋਤਸਵ’ ਵਿੱਚ ਪਹੁੰਚੇ। ਇਸ ਮੌਕੇ ਸ਼ਾਹ ਨੇ ਕਿਹਾ ਕਿ ਸਮਾਜ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਗੀਤਾ ਵਿੱਚ ਹੈ। ਉਨ੍ਹਾਂ ਕਿਹਾ ਕਿ ਸਾਲ 2014 ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਵੱਲੋਂ ਦੇਸ਼ ਦੀ ਮਹਾਨ ਸੰਸਕ੍ਰਿਤੀ ਨੂੰ ਅੱਗੇ ਲਿਜਾਣ ਦਾ ਕੰੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਪਹਿਲਾ ਤੋਂ ਹੀ ਭਾਰਤ ਨਾਲ ਜੁੜਨਾ ਚਾਹੁੰਦਾ ਸੀ। ਭਾਜਪਾ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਧਾਰਾ 370 ਨੂੰ ਖਤਮ ਕਰ ਦਿੱਤਾ ਹੈ। ਇਸੇ ਤਰ੍ਹਾਂ ਭਾਰਤ ਨੂੰ ਧਰਮ ਨਿਰਪੱਖ ਦੇਸ਼ ਬਣਾਉਣ ਲਈ ਤਿੰਨ ਤਲਾਕ ਵਰਗੇ ਕਾਨੂੰਨ ਖਤਮ ਕੀਤੇ ਗਏ ਹਨ।

ਦੇਸ਼ ’ਚੋਂ ਅਤਿਵਾਦ ਜੜ੍ਹ ਤੋਂ ਖ਼ਤਮ ਕਰਨ ਦਾ ਵਾਅਦਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਅਤਿਵਾਦ ਨੂੰ ਜੜ੍ਹ ਤੋਂ ਖ਼ਤਮ ਕਰ ਦਿੱਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਦੇਸ਼ ’ਚੋਂ ਅਤਿਵਾਦ ਅਤੇ ਅਪਰਾਧ ’ਤੇ ਨੱਥ ਪਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਇਹ ਤਿੰਨ ਕਾਨੂੰਨ ਵੀ ਇਸੇ ਦਿਸ਼ਾਂ ਵੱਲ ਵਧਦੇ ਕਦਮ ਹਨ। ਉਨ੍ਹਾਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਨੂੰ ਦੇਸ਼ ਭਰ ਵਿੱਚ ਆਧੁਨਿਕ ਤਕਨੀਕ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਨਾਲ ਦੇਸ਼ 19ਵੀਂ ਸਦੀ ’ਚੋਂ ਸਿੱਧਾ 21ਵੀਂ ਸਦੀ ਵਿੱਚ ਛਾਲ ਲਗਾਵੇਗਾ।

Advertisement

ਕੇਂਦਰੀ ਗ੍ਰਹਿ ਮੰਤਰੀ ਨੇ ਪੰਜਾਬ ਦੇ ਮੁੱਦਿਆਂ ਤੋਂ ਪਾਸਾ ਵੱਟਿਆ

ਚੰਡੀਗੜ੍ਹ (ਟਨਸ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਮੌਕੇ ਪੰਜਾਬੀਆਂ ਨੂੰ ਆਸ ਸੀ ਕਿ ਉਹ ਪੰਜਾਬ ਨਾਲ ਸਬੰਧਤ ਫੰਡਾਂ, ਬੰਦੀ ਸਿੰਘਾਂ, ਨਸ਼ਿਆਂ ਤੇ ਹੋਰਨਾਂ ਮੁੱਦਿਆਂ ਬਾਰੇ ਕੁੱਝ ਬੋਲਣਗੇ ਪਰ ਕੇਂਦਰੀ ਗ੍ਰਹਿ ਮੰਤਰੀ ਨੇ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆ ਤੋਂ ਪਾਸਾ ਵੱਟੀ ਰੱਖਿਆ। ਉਨ੍ਹਾਂ ਨੇ ਪੰਜਾਬ ਨਾਲ ਸਬੰਧਤ ਕਿਸੇ ਮੁੱਦੇ ’ਤੇ ਗੱਲ ਨਹੀਂ ਕੀਤੀ। ਜ਼ਿਕਰਯੋਗ ਹੈ ਕਿ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਪਿਛਲੇ ਲੰਮੇ ਸਮੇਂ ਤੋਂ ਖਿੱਚੋਤਾਣ ਚੱਲ ਰਹੀ ਹੈ। ਇਸੇ ਕਰਕੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਆਰਡੀਐੱਫ ਤੇ ਐੱਨਐੱਚਐੱਮ ਦੇ ਹਜ਼ਾਰਾਂ ਕਰੋੜ ਰੁਪਏ ਜਾਰੀ ਕਰਨ ਦਾ ਨਾਮ ਨਹੀਂ ਲਿਆ ਜਾ ਰਿਹਾ। ਪੰਜਾਬ ਸਰਕਾਰ ਵੱਲੋਂ ਕੇਂਦਰ ਤੋਂ ਸੂਬੇ ਦੇ ਵਿਕਾਸ ਲਈ ਫੰਡ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਕੇਂਦਰ ਫੰਡ ਜਾਰੀ ਕਰਨ ਦੀ ਥਾਂ ਵਾਰ-ਵਾਰ ਪੰਜਾਬ ਦੇ ਫੰਡਾਂ ਨੂੰ ਕਿਸੇ ਨਾ ਕਿਸੇ ਬਹਾਨੇ ਰੋਕ ਕੇ ਪ੍ਰੇਸ਼ਾਨ ਕਰਨ ਲੱਗਾ ਹੈ। ਇਸੇ ਤਰ੍ਹਾਂ ਪੰਜਾਬ ਨੂੰ ਨਸ਼ਿਆਂ ਦੇ ਮੁੱਦੇ ’ਤੇ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਬੰਦੀ ਸਿੰਘਾਂ ਦਾ ਮੁੱਦਾ ਵੀ ਲੰਮੇ ਸਮੇਂ ਤੋਂ ਲਟਕ ਰਿਹਾ ਹੈ। ਕੇਂਦਰ ਸਰਕਾਰ ਉਸ ਬਾਰੇ ਵੀ ਕੁਝ ਕਰਨ ਲਈ ਤਿਆਰ ਨਹੀਂ ਹੈ।

Advertisement