ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਓਪੀ ਸੋਨੀ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ

07:40 AM Jul 13, 2023 IST
ਅੰਮ੍ਰਿਤਸਰ ਦੇ ਇਕ ਹਸਪਤਾਲ ਵਿੱਚ ਓਪੀ ਸੋਨੀ ਦਾ ਇਲਾਜ ਕਰਦੇ ਹੋਏ ਡਾਕਟਰ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਜੁਲਾਈ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਉਹ ਪਿਛਲੇ ਦੋ ਦਨਿਾਂ ਤੋਂ ਇੱਥੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਸੋਮਵਾਰ ਨੂੰ ਇੱਥੇ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਪੁੱਛ-ਪੜਤਾਲ ਲਈ ਦੋ ਦਨਿ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਸੀ। ਲੇਕਨਿ ਉਸੇ ਦਨਿ ਦਿਲ ਦੀ ਧੜਕਣ ਵੱਧਣ ਅਤੇ ਬੀਪੀ ਦੀ ਸ਼ਿਕਾਇਤ ਕਾਰਨ ਉਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਹ ਪਿਛਲੇ ਦੋ ਦਨਿ ਤੋਂ ਨਿੱਜੀ ਹਸਪਤਾਲ ਵਿੱਚ ਹਨ।
ਅੱਜ ਪੁਲੀਸ ਰਿਮਾਂਡ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੀ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ। ਮਿਲੇ ਵੇਰਵਿਆਂ ਮੁਤਾਬਿਕ ਅਦਾਲਤ ਨੇ ਕੱਲ੍ਹ ਮੁੜ ਪੇਸ਼ੀ ਕਰਾਉਣ ਦੀ ਹਦਾਇਤ ਕੀਤੀ ਹੈ ਅਤੇ ਉਸ ਦਾ ਪੂਰਾ ਮੈਡੀਕਲ ਕਰਾਉਣ ਦੇ ਵੀ ਆਦੇਸ਼ ਦਿੱਤੇ ਹਨ।
ਵਿਜੀਲੈਂਸ ਬਿਓਰੋ ਦੇ ਐੱਸਐੱਸਪੀ ਵਰਿੰਦਰ ਸਿੰਘ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅੱਜ ਵੀਡੀਓ ਕਾਨਫਰੰਸ ਰਾਹੀਂ ਸ੍ਰੀ ਸੋਨੀ ਦੀ ਅਦਾਲਤ ਵਿੱਚ ਪੇਸ਼ੀ ਕਰਵਾਈ ਗਈ ਹੈ। ਅਦਾਲਤ ਨੇ ਇਕ ਦਨਿ ਦਾ ਸਮਾਂ ਦਿੱਤਾ ਹੈ ਅਤੇ ਭਲਕੇ ਮੁੜ ਪੇਸ਼ੀ ਹੋਵੇਗੀ। ਵਿੱਜੀਲੈਂਸ ਬਿਊਰੋ ਸਾਬਕਾ ਉਪ ਮੁੱਖ ਮੰਤਰੀ ਦੀ ਅਜਿਹੀ ਸਥਿਤੀ ਵਿੱਚ ਉਸ ਕੋਲੋਂ ਪੁੱਛ-ਪੜਤਾਲ ਨਹੀਂ ਕਰ ਸਕਿਆ ਹੈ। ਉੱਚ ਪੁਲੀਸ ਅਧਿਕਾਰੀ ਨੇ ਆਖਿਆ ਕਿ ਜਦੋਂ ਤੱਕ ਡਾਕਟਰਾਂ ਵੱਲੋਂ ਇਸ ਸਬੰਧ ਵਿੱਚ ਹਰੀ ਝੰਡੀ ਨਹੀਂ ਮਿਲਦੀ, ਉਸ ਕੋਲੋਂ ਪੁੱਛ ਪੜਤਾਲ ਨਹੀਂ ਕੀਤੀ ਜਾ ਸਕਦੀ।
ਮਿਲੀ ਜਾਣਕਾਰੀ ਮੁਤਾਬਕ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਹਸਪਤਾਲ ਵਿੱਚ ਦਾਖ਼ਲ ਸ੍ਰੀ ਸੋਨੀ ਨੂੰ ਮਿਲਣ ਵਾਸਤੇ ਗਏ ਸਨ, ਪਰ ਜਾਂਚ ਏਜੰਸੀ ਨੇ ਇਹ ਆਖ ਕੇ ਮਿਲਣ ਤੋਂ ਰੋਕ ਦਿੱਤਾ ਹੈ ਕਿ ਉਹ ਇਸ ਵੇਲੇ ਪੁਲੀਸ ਰਿਮਾਂਡ ਹੇਠ ਹੈ। ਜਦੋਂ ਕਿ ਦੂਜੇ ਪਾਸੇ ਸੰਸਦ ਮੈਂਬਰ ਦੇ ਦਫ਼ਤਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਉਸ ਦੇ ਚਲ ਰਹੇ ਇਲਾਜ ਦੌਰਾਨ ਇਲਾਜ ਦੀ ਹੋਈ ਪ੍ਰਕਿਰਿਆ ਚੱਲ ਰਹੀ ਸੀ, ਜਿਸ ਕਾਰਨ ਸ੍ਰੀ ਸੋਨੀ ਨਾਲ ਮੁਲਾਕਾਤ ਤੋਂ ਰੋਕਿਆ ਗਿਆ ਹੈ।

Advertisement

Advertisement
Tags :
OP SONIਸੋਨੀਕਾਨਫਰੰਸਪੇਸ਼ੀਭੁਗਤੀਰਾਹੀਂਵੀਡੀਓ
Advertisement