ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਹਸਪਤਾਲਾਂ ਵਿੱਚ ਤਿੰਨ ਘੰਟੇ ਰਹੀਆਂ ਓਪੀਡੀ ਸੇਵਾਵਾਂ ਠੱਪ

07:15 AM Sep 10, 2024 IST
ਮਰੀਜ਼ਾਂ ਨੇ ਵੀ ਕੀਤਾ ਡਾਕਟਰਾਂ ਦੀਆਂ ਮੰਗਾਂ ਦਾ ਸਮਰਥਨ

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 9 ਸਤੰਬਰ
ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ ’ਤੇ ਸੋਮਵਾਰ ਨੂੰ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਹੜਤਾਲ ਸ਼ੁਰੂ ਹੋ ਗਈ। ਡਾਕਟਰਾਂ ਨੇ ਸਵੇਰੇ 8 ਤੋਂ 11 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਰੱਖ ਕੇ ਰੋਸ ਪ੍ਰਗਟ ਕੀਤਾ। ਇਸ ਕਾਰਨ ਸਰਕਾਰੀ ਹਸਪਤਾਲ ਦੇ ਬਾਹਰ ਮਰੀਜ਼ਾਂ ਦੀ ਵੱਡੀ ਭੀੜ ਲੱਗ ਗਈ। ਪਹਿਲਾਂ ਤਾਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕਾਫ਼ੀ ਬੁਰਾ ਮਨਾਇਆ ਪਰ ਜਦੋਂ ਉਨ੍ਹਾਂ ਨੂੰ ਡਾਕਟਰਾਂ ਦੀਆਂ ਜਾਇਜ਼ ਮੰਗਾਂ ਬਾਰੇ ਦੱਸਿਆ ਗਿਆ ਤਾਂ ਮਰੀਜ਼ਾਂ ਨੇ ਵੀ ਡਾਕਟਰਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕੀਤਾ।
ਮੈਡੀਕਲ ਅਫ਼ਸਰਾਂ ਨੇ ਸਰਕਾਰ ਪ੍ਰਤੀ ਆਪਣੀਆਂ ਮੰਗਾਂ ਦੇ ਪਰਚੇ ਵੰਡੇ, ਫਲੈਕਸ ਬੈਨਰ ਅਤੇ ਅਤੇ ਭਾਸ਼ਣਾ ਰਾਹੀਂ ਮਰੀਜ਼ਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਸੁਰੱਖਿਆ ਦੇ ਮੁੱਦੇ ’ਤੇ ਮਹਿਲਾ ਡਾਕਟਰਾਂ ਵਿੱਚ ਕਾਫ਼ੀ ਰੋਸ ਦੇਖਣ ਨੂੰ ਮਿਲਿਆ ਕਿਉਂਕਿ ਕੱਲ੍ਹ ਵੀ ਮੁਹਾਲੀ ਵਿੱਚ ਇੱਕ ਗਰਭਵਤੀ ਡਾਕਟਰ ’ਤੇ ਡਿਊਟੀ ਦੌਰਾਨ ਹਮਲਾ ਕੀਤਾ ਗਿਆ ਸੀ। ਜ਼ਿਆਦਾਤਰ ਮਰੀਜ਼ ਵੀ ਡਾਕਟਰਾਂ ਦੀ ਜਾਇਜ਼ ਮੰਗਾਂ ਦਾ ਸਮਰਥਨ ਕਰਦੇ ਹੋਏ ਉਨ੍ਹਾਂ ਦੇ ਨਾਲ ਖੜ੍ਹੇ ਦਿਖੇ।
ਪਹਿਲਾਂ ਅਨਿਸ਼ਚਿਤ ਕਾਲ ਤੱਕ ਪੂਰਨ ਤੌਰ ’ਤੇ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਪੀਲ ਅਤੇ ਕੈਬਨਿਟ ਸਬ-ਕਮੇਟੀ ਵਜੋਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਜਥੇਬੰਦੀ ਨਾਲ ਮੀਟਿੰਗ ਕਰਨ ਦਾ ਸੱਦਾ ਦੇਣ ਕਾਰਨ ਡਾਕਟਰਾਂ ਨੇ ਮਰੀਜ਼ਾਂ ਦੀ ਪ੍ਰੇਸ਼ਾਨੀ ਅਤੇ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਵਿਰੋਧ ਪ੍ਰਦਰਸ਼ਨ ਦਾ ਸਮਾਂ ਘਟਾਇਆ ਹੈ। ਉਂਜ ਹੜਤਾਲ ਦੌਰਾਨ ਕੋਈ ਚੋਣਵੇਂ ਅਪਰੇਸ਼ਨ ਨਹੀਂ ਕੀਤੇ ਜਾਣਗੇ।
ਡਾਕਟਰਾਂ ਨੇ ਸਪੱਸ਼ਟ ਆਖਿਆ ਕਿ ਜੇ 11 ਸਤੰਬਰ ਦੀ ਮੀਟਿੰਗ ਬੇਸਿੱਟਾ ਰਹੀ ਅਤੇ ਤਰੱਕੀਆਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ 12 ਸਤੰਬਰ ਤੋਂ ਸਰਕਾਰੀ ਹਸਪਤਾਲਾਂ ਵਿੱਚ ਮੁਕੰਮਲ ਹੜਤਾਲ ਕੀਤੀ ਜਾਵੇਗੀ।
ਮੋਰਿੰਡਾ (ਸੰਜੀਵ ਤੇਜਪਾਲ): ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਤਿੰਨ ਘੰਟਿਆਂ ਲਈ ਮੁਕੰਮਲ ਹੜਤਾਲ ਕੀਤੀ ਗਈ। ਇਸ ਦੌਰਾਨ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਪਰ ਐਮਰਜੈਂਸੀ ਸੇਵਾਵਾਂ ਚਾਲੂ ਰੱਖੀਆਂ ਗਈਆਂ। ਡਾਕਟਰਾਂ ਵੱਲੋਂ ਕੀਤੀ ਹੜਤਾਲ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਵੇਰ ਤੋਂ ਆਏ ਮਰੀਜ਼ਾਂ ਨੂੰ ਦਵਾਈ ਲੈਣ ਲਈ ਹੜਤਾਲ ਖੁੱਲ੍ਹਣ ਦਾ ਇੰਤਜ਼ਾਰ ਕਰਨਾ ਪਿਆ।

Advertisement

ਹੜਤਾਲ ਦੀ ਜਾਣਕਾਰੀ ਨਾ ਹੋਣ ਕਾਰਨ ਖੁਆਰ ਹੋਏ ਮਰੀਜ਼

ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ ’ਤੇ ਅੱਜ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਹੜਤਾਲ ਸ਼ੁਰੂ ਹੋ ਗਈ। ਇਸ ਤਹਿਤ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ ਰੱਖੀਆਂ ਗਈਆਂ। ਇਸ ਸਬੰਧੀ ਜਾਣਕਾਰੀ ਨਾ ਹੋਣ ਵੱਡੀ ਗਿਣਤੀ ਵਿਚ ਮਰੀਜ਼ ਹਸਪਤਾਲਾਂ ਵਿੱਚ ਖੱਜਲ ਹੁੰਦੇ ਰਹੇ। ਸਿਹਤ ਕੇਂਦਰਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਮੈਡੀਕਲ ਅਫਸਰਾਂ ਵੱਲੋਂ ਮੰਗਾਂ ਦੇ ਪਰਚੇ ਵੰਡੇ ਗਏ, ਫਲੈਕਸ ਬੈਨਰ ਅਤੇ ਭਾਸ਼ਣਾ ਰਾਹੀਂ ਮੰਗਾਂ ਤੋਂ ਜਾਣੂ ਕਰਵਾਇਆ ਅਤੇ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ।

Advertisement
Advertisement