ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਠੱਪ

08:56 AM Aug 18, 2024 IST
ਦਿੱਲੀ ਵਿੱਚ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਪ੍ਰਦਰਸ਼ਨ ਕਰਦੇ ਹੋਏ ਡਾਕਟਰ। -ਫੋਟੋ: ਏਐਨਆਈ

ਮਨਧੀਰ ਿਸੰਘ ਦਿਓਲ
ਨਵੀਂ ਦਿੱਲੀ, 17 ਅਗਸਤ
ਕੋਲਕਾਤਾ ਵਿੱਚ ਇੱਕ ਡਾਕਟਰ ਨਾਲ ਜਬਰ-ਜਨਾਹ ਮਗਰੋਂ ਹੱਤਿਆ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਡਾਕਟਰਾਂ ਦੇ ਪ੍ਰਦਰਸ਼ਨ ਕਾਰਨ ਦਿੱਲੀ ਦੇ ਹਸਪਤਾਲਾਂ ਵਿੱਚ ਮੈਡੀਕਲ ਸੇਵਾਵਾਂ ਲਗਾਤਾਰ ਛੇਵੇਂ ਦਿਨ ਵੀ ਮੁਅੱਤਲ ਰਹੀਆਂ। ਇਸ ਤੋਂ ਇਲਾਵਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ ’ਤੇ ਅੱਜ ਡਾਕਟਰ 24 ਘੰਟੇ ਦੀ ਹੜਤਾਲ ’ਤੇ ਡਟੇ ਰਹੇ। ਐਸੋਸੀਏਸ਼ਨਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਵਿਰੋਧ ਸਿਰਫ਼ ਨਿਆਂ ਦੀ ਮੰਗ ਨਹੀਂ ਹੈ, ਸਗੋਂ ਹੋਰ ਹਿੰਸਾ ਨੂੰ ਰੋਕਣ ਲਈ ਕਾਰਵਾਈ ਦੀ ਮੰਗ ਹੈ ਅਤੇ ਸਿਹਤ ਸੰਭਾਲ ਦੀ ਫਰੰਟ ਲਾਈਨ ’ਤੇ ਮੌਜੂਦ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੈ। ਜਾਣਕਾਰੀ ਅਨੁਸਾਰ ਡਾਕਟਰਾਂ ਵੱਲੋਂ ਦਿੱਲੀ ਦੇ ਸਫਦਰਜੰਗ ਹਸਪਤਾਲ ਤੇ ਰਾਮ ਮਨੋਹਰ ਲੋਹੀਆ (ਆਰਐੱਮਐੱਲ) ਸਣੇ ਹੋਰ ਹਸਪਤਾਲ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ।

Advertisement

ਯਮੁਨਾਨਗਰ ਵਿੱਚ ਹੜਤਾਲ ਦੌਰਾਨ ਸੰਬੋਧਨ ਕਰਦਾ ਹੋਇਆ ਇਕ ਼ਡਾਕਟਰ।

ਯਮੁਨਾਨਗਰ (ਦਵਿੰਦਰ ਸਿੰਘ): ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਇੱਕ ਰੈਜ਼ੀਡੈਂਟ ਡਾਕਟਰ ਦਾ ਜਬਰ-ਜਨਾਹ ਮਗਰੋਂ ਕਤਲ ਅਤੇ ਇਸੇ ਕਾਲਜ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਭੰਨਤੋੜ ਦੋ ਰੋਸ ਵਜੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਇੱਕ ਰੋਜ਼ਾ ਹੜਤਾਲ ਕੀਤੀ। ਇਸ ਦੌਰਾਨ ਡਾ. ਏਵੀਐਸ ਰਵੀ ਪ੍ਰਧਾਨ ਆਈਐੱਮਏ ਜਗਾਧਰੀ ਯਮੁਨਾਨਗਰ, ਸਕੱਤਰ ਡਾ. ਰਿਸ਼ਵ, ਸਾਬਕਾ ਪ੍ਰਧਾਨ ਡਾ. ਸੁਨੀਲਾ ਸੋਨੀ, ਡਾ. ਵਿਕਰਮ ਭਾਰਤੀ, ਡਾ. ਯੋਗੇਸ਼ ਜਿੰਦਲ, ਡਾ. ਬੀਐੱਸ ਗਾਬਾ ਅਤੇ ਹੋਰ ਕਈ ਡਾਕਟਰ ਸ਼ਾਮਲ ਸਨ, ਜਿਨ੍ਹਾਂ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਡਾ. ਏਵੀਐੱਸ ਰਵੀ ਨੇ ਦੱਸਿਆ ਕਿ ਅੱਜ ਦੇਸ਼ ਭਰ ਦੇ ਡਾਕਟਰ ਕੋਲਕਾਤਾ ਦੇ ਮੈਡੀਕਲ ਕਾਲਜ ’ਚ ਮਹਿਲਾ ਡਾਕਟਰ ’ਤੇ ਹੋਏ ਇਸ ਅੱਤਿਆਚਾਰ ਦੇ ਖਿਲਾਫ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੂਰਾ ਦੇਸ਼ ਮ੍ਰਿਤਕ ਮਹਿਲਾ ਡਾਕਟਰ ਦੇ ਪਰਿਵਾਰ ਨਾਲ ਖੜ੍ਹਾ ਹੈ ਅਤੇ ਇਸ ਕਤਲ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਨੂੰ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਯਮੁਨਾਨਗਰ ਜਗਾਧਰੀ ਨੇ ਦੋ ਦਿਨ ਪਹਿਲਾਂ ਵੀ ਮੋਮਬੱਤੀ ਮਾਰਚ ਕਰ ਕੇ ਪੀੜਤਾ ਨੂੰ ਸ਼ਰਧਾਂਜਲੀ ਦਿੱਤੀ ਸੀ ਅਤੇ ਸਰਕਾਰ ਤੋਂ ਮੰਗ ਕੀਤੀ ਸੀ ਕਿ ਕਾਤਲਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਯਮੁਨਾਨਗਰ ਜਗਾਧਰੀ ਦੇ ਸਾਰੇ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਦੇ ਡਾਕਟਰ 18 ਅਗਸਤ ਸਵੇਰੇ 6:00 ਵਜੇ ਤੱਕ ਆਪਣੀਆਂ ਸਾਰੀਆਂ ਸੇਵਾਵਾਂ ਬੰਦ ਰੱਖਣਗੇ ਪਰ ਹਸਪਤਾਲਾਂ ਵਿੱਚ ਦਾਖਲ ਮਰੀਜ਼ਾਂ ਅਤੇ ਐਮਰਜੈਂਸੀ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਭਾਰਤ ਸਰਕਾਰ ਅਤੇ ਪੱਛਮੀ ਬੰਗਾਲ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਕੇਸ ਨੂੰ ਫਾਸਟ ਟਰੈਕ ਅਦਾਲਤ ਵਿੱਚ ਚਲਾਇਆ ਜਾਵੇ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਇਸ ਤੋਂ ਇਲਾਵਾ ਇਹ ਵੀ ਮੰਗ ਕਰਦੀ ਹੈ ਕਿ ਸਰਕਾਰ ਮੈਡੀਕਲ ਕਾਲਜਾਂ, ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਕੰਮ ਕਰਦੇ ਡਾਕਟਰਾਂ, ਨਰਸਾਂ ਅਤੇ ਹੋਰ ਮੈਡੀਕਲ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ ਅਤੇ ਜਲਦੀ ਤੋਂ ਜਲਦੀ ਇੱਕ ਕੇਂਦਰੀ ਕਾਨੂੰਨ ਬਣਾਇਆ ਜਾਵੇ।

Advertisement
Advertisement