ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਦਿੱਤੇ ਜਾਣਗੇ: ਧਾਲੀਵਾਲ
ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 10 ਨਵੰਬਰ
ਪਿੰਡ ਸੈਂਸਰਾ ਕਲਾਂ ਵਿੱਚ ਪੰਚਾਇਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ’ਤੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਨਵੇਂ ਚੁਣੇ ਗਏ ਸਰਪੰਚ ਧਨਵੰਤ ਸਿੰਘ ਸੈਂਸਰਾ ਦੀ ਅਗਵਾਈ ਹੇਠ ਪੰਚਾਇਤ ਵੱਲੋਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਇਲਾਕੇ ਦੇ ਪੰਚਾਂ, ਸਰਪੰਚਾਂ ਤੇ ਮੋਹਤਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਇਮਾਨਦਾਰੀ ਨਾਲ ਆਪੋ-ਆਪਣੇ ਪਿੰਡਾਂ ਦੇ ਸਰਬਪੱਖੀ ਵਿਕਾਸ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਤਾਂ ਜੋ ਲੀਹੋਂ ਲੱਥ ਚੁੱਕੇ ਪੰਜਾਬ ਨੂੰ ਮੁੜ ਪੈਰਾ ਸਿਰ ਖੜ੍ਹਾ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਦੇਵੇਗੀ ਤੇ ਪੰਚਾਇਤਾਂ ਪੂਰੀ ਇਮਾਨਦਾਰੀ ਨਾਲ ਇਹ ਪੈਸਾ ਖਰਚ ਕਰਕੇ ਆਪੋ ਆਪਣੇ ਪਿੰਡ ਦੀ ਨੁਹਾਰ ਬਦਲਣ ਦੀ ਕੋਸ਼ਿਸ਼ ਕਰਨ।
ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਬਲਦੇਵ ਸਿੰਘ, ਗੁਰਜੰਟ ਸਿੰਘ ਸੋਹੀ, ਸਵਿੰਦਰ ਸਿੰਘ ਮਾਨ, ਬਾਊ ਮਹਿਲਾਂਵਾਲਾ, ਮਨਦੀਪ ਸਿੰਘ ਬੱਬੂ ਖੋਜੀ, ਗੁਰਪਾਲ ਸਿੰਘ, ਆੜ੍ਹਤੀ ਹਰਪ੍ਰੀਤ ਸਿੰਘ ਰੰਧਾਵਾ, ਜੱਗਾ ਘੁੱਕੇਵਾਲੀ, ਬਿੱਲਾ ਖਤਰਾਏ ਖੁਰਦ (ਸਾਰੇ ਸਰਪੰਚ), ਸਕੱਤਰ ਸਿੰਘ ਸਾਬਕਾ ਸਰਪੰਚ, ਮੈਂਬਰ ਹਰਮੇਸ਼ ਸਿੰਘ, ਮਲਕੀਤ ਸਿੰਘ, ਸਾਹਿਬ ਸਿੰਘ, ਸੋਨਾ ਸਿੰਘ, ਗੁਰਜੋਧ ਸਿੰਘ, ਜਸਬੀਰ ਕਾਹਲੋਂ, ਇੰਦਰਜੀਤ ਸਿੰਘ,ਪਲਵਿੰਦਰ ਸਿੰਘ, ਅਮਰਜੀਤ ਸਿੰਘ ਅਤੇ ਗੁਰਭੇਜ ਸਿੰਘ ਆਦਿ ਹਾਜ਼ਰ ਸਨ।