ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੀਮਾਜਰਾ ਦੇ ਚਾਰ ਪਾਰਕਾਂ ’ਚ ਓਪਨ ਜਿੰਮ ਸ਼ੁਰੂ

09:15 PM Jun 23, 2023 IST

ਖੇਤਰੀ ਪ੍ਰਤੀਨਿਧ

Advertisement

ਚੰਡੀਗੜ੍ਹ, 7 ਜੂਨ

ਚੰਡੀਗੜ੍ਹ ਦੇ ਮੇਅਰ ਅਨੂਪ ਗੁਪਤਾ ਨੇ ਅੱਜ ਮਨੀਮਾਜਰਾ ਦੇ ਵੱਖ-ਵੱਖ ਚਾਰ ਗ੍ਰੀਨ ਪਾਰਕਾਂ ਵਿੱਚ ਨਗਰ ਨਿਗਮ ਵਲੋਂ ਬਣਾਏ ਗਏ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ। ਇਨ੍ਹਾਂ ਜਿੰਮਾਂ ‘ਤੇ ਸੰਸਦ ਮੈਂਬਰ ਦੇ ਅਖਤਿਆਰੀ ਫ਼ੰਡ ਰਾਹੀਂ 12 ਲੱਖ 53 ਹਜ਼ਾਰ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਮੇਅਰ ਨੇ ਵਾਰਡ ਨੰਬਰ 6 ਦੇ ਵੱਖ-ਵੱਖ ਪਾਰਕਾਂ ਵਿੱਚ ਵਾਰਡ ਵਿਕਾਸ ਫੰਡ ਵਿੱਚੋਂ 4 ਲੱਖ 30 ਰੁਪਏ ਦੀ ਲਾਗਤ ਨਾਲ ਪਾਰਕਾਂ ਦੇ ਵਿਕਾਸ ਕਾਰਜਾਂ ਦੀ ਵੀ ਸ਼ੁਰੂਆਤ ਕੀਤੀ। ਇਸ ਮੌਕੇ ਮੇਅਰ ਅਨੂਪ ਗੁਪਤਾ ‘ਤੇ ਇਲਾਕੇ ਦੇ ਹੋਰ ਪਤਵੰਤਿਆਂ ਨੇ ਇਥੋਂ ਦੇ ਪਾਰਕਾਂ ਵਿੱਚ ਵੱਖ-ਵੱਖ ਸਜਾਵਟੀ ਰੁੱਖਾਂ ਅਤੇ ਬੂਟਿਆਂ ਦੇ ਬੂਟੇ ਵੀ ਲਗਾਏ। ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਅਨੂਪ ਗੁਪਤਾ ਨੇ ਕਿਹਾ ਕਿ ਇਨ੍ਹਾਂ ਓਪਨ ਏਅਰ ਜਿੰਮਾਂ ਨਾਲ ਇਲਾਕੇ ਦੇ ਹਜ਼ਾਰਾਂ ਨੌਜਵਾਨਾਂ ਦੇ ਨਾਲ-ਨਾਲ ਬਜ਼ੁਰਗਾਂ ਨੂੰ ਵੀ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕ ਸਵੇਰ ਜਾਂ ਸ਼ਾਮ ਦੀ ਸੈਰ ਕਰਨ ਸਮੇਂ ਕਸਰਤ ਕਰ ਸਕਣਗੇ। ਮੇਅਰ ਨੇ ਕਿਹਾ ਕਿ ਇਨ੍ਹਾਂ ਓਪਨ ਏਅਰ ਜਿੰਮਾਂ ਦੀ ਵਿਵਸਥਾ ਦਾ ਉਦੇਸ਼ ਸ਼ਹਿਰ ਵਿੱਚ ਸਿਹਤਮੰਦ ਜੀਵਨ ਨੂੰ ਉਤਸ਼ਾਹਿਤ ਕਰਨਾ ਹੈ। ਅੱਜ ਇਸ ਮੌਕੇ ਇਲਾਕਾ ਸਰਬਜੀਤ ਕੌਰ ਹੋਰ ਕੌਂਸਲਰ ਸਹਿਤ ਨਗਰ ਨਿਗਮ ਦੇ ਅਧਿਕਾਰੀ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Advertisement

Advertisement