For the best experience, open
https://m.punjabitribuneonline.com
on your mobile browser.
Advertisement

ਮਾਨਸਾ ਵਿੱਚ ਇੱਕ ਸੜਕ ਦਾ ਦਿਨ ਵਿੱਚ ਦੋ ਵਾਰ ਉਦਘਾਟਨ

07:14 AM Mar 08, 2024 IST
ਮਾਨਸਾ ਵਿੱਚ ਇੱਕ ਸੜਕ ਦਾ ਦਿਨ ਵਿੱਚ ਦੋ ਵਾਰ ਉਦਘਾਟਨ
ਮਾਨਸਾ ਵਿਚ ਸੜਕ ਦੇ ਕੰਮ ਦਾ ਉਦਘਾਟਨ ਕਰਦੇ ਹੋਏ ਕਿਸਾਨ ਆਗੂ ਰੁਲਦੂ ਸਿੰਘ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 7 ਮਾਰਚ
ਸਥਾਨਕ ਕਚਹਿਰੀ ਰੋਡ ਸਥਿਤ ਇੱਕ ਸੜਕ ਦਾ ਅੱਜ ਦੋ ਵਾਰ ਕੰਮ ਸ਼ੁਰੂ ਕਰਵਾਉਣ ਦਾ ਉਦਘਾਟਨ ਕੀਤਾ ਗਿਆ। ਇਹ ਉਦਘਾਟਨ ਨਗਰ ਕੌਂਸਲ ਦੇ ਪ੍ਰਧਾਨ ਅਤੇ ਮਹਿਲਾ ਕੌਂਸਲਰ ਵੱਲੋਂ ਕੀਤਾ ਗਿਆ। ਕੌਂਸਲ ਪ੍ਰਧਾਨ ਵਿਜੈ ਸਿੰਗਲਾ ਨੇ ਇਸ ਸੜਕ ਦਾ ਕੰਮ ਸ਼ੁਰੂ ਕਰਵਾਉਣ ਲਈ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਤੋਂ ਟੱਕ ਲਗਵਾਇਆ ਜਦਕਿ ਵਾਰਡ ਦੀ ਮਹਿਲਾ ਕੌਂਸਲਰ ਕੁਲਵਿੰਦਰ ਕੌਰ ਮਹਿਤਾ ਨੇ ਖੁਦ ਅਤੇ ਐਡਵੋਕੇਟ ਕੇਸਰ ਸਿੰਘ ਧਲੇਵਾਂ ਸਮੇਤ ਟਰੇਡ ਯੂਨੀਅਨ ਆਗੂ ਕਾਮਰੇਡ ਨਛੱਤਰ ਸਿੰਘ ਖੀਵਾ ਤੋਂ ਇਸੇ ਸੜਕ ’ਤੇ ਟੱਕ ਲਗਵਾ ਕੇ ਕੰਮ ਸ਼ੁਰੂ ਕਰਵਾਇਆ। ਦਿਲਚਸਪ ਗੱਲ ਇਹ ਹੈ ਕਿ ਲੰਬਾ ਸਮਾਂ ਜ਼ਿਲ੍ਹਾ ਕਚਹਿਰੀਆਂ ਨੂੰ ਮਿਲਣਾਉਣ ਵਾਲੀ ਇਸ ਸੜਕ ਦੀ ਕਿਸੇ ਨੇ ਸਾਰ ਨਹੀਂ ਲਈ ਪਰ ਜਦੋਂ ਕੰਮ ਆਰੰਭ ਕਰਵਾਉਣ ਦਾ ਸਮਾਂ ਆਇਆ ਤਾਂ ਦਿਨ ਵਿੱਚ ਦੋ ਵਾਰ ਸਵੇਰੇ ਅਤੇ ਇੱਕ ਸ਼ਾਮ ਨੂੰ ਉਦਘਾਟਨ ਕੀਤੇ ਗਏ।

Advertisement

ਨਛੱਤਰ ਸਿੰਘ ਖੀਵਾ ਤੇ ਕੌਂਸਲਰ ਕੁਲਵਿੰਦਰ ਕੌਰ ਸੜਕ ਦਾ ਉਦਘਾਟਨ ਕਰਦੇ ਹੋਏ।

ਸਥਾਨਕ ਕਚਹਿਰੀ ਰੋਡ ’ਤੇ ਬਣਨ ਵਾਲੀ ਸੜਕ ਦਾ ਟੱਕ ਲਗਵਾ ਕੇ ਕੰਮ ਸ਼ੁਰੂ ਕਰਵਾਉਣ ਮੌਕੇ ਮਹਿਲਾ ਕੌਂਸਲਰ ਕੁਲਵਿੰਦਰ ਕੌਰ ਨੇ ਕਿਹਾ ਕਿ ਇਹ ਸੜਕ ਥਾਂ-ਥਾਂ ਤੋਂ ਟੁੱਟੀ ਪਈ ਸੀ ਜਿਸ ਨੂੰ ਲੈ ਕੇ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਹੁਣ ਸੜਕ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਕੋਲ ਫੰਡਾਂ ਦੀ ਘਾਟ ਨਹੀਂ ਅਤੇ ਹੁਣ ਧੜੱਲੇ ਨਾਲ ਕੰਮ ਕਰਵਾਏ ਜਾ ਰਹੇ ਹਨ। ਇਸ ਮੌਕੇ ਦੀਪਕ ਚੀਨੂ, ਸੰਦੀਪ ਸ਼ਰਮਾ, ਹੰਸਾ ਸਿੰਘ, ਦਰਸ਼ਨ ਸਿੰਘ ਖੀਵਾ, ਮਨਜੀਤ ਸਿੰਘ ਪਟਵਾਰੀ, ਗੁਰਚਰਨ ਸਿੰਘ ਤੱਗੜ ਆਦਿ ਹਾਜ਼ਰ ਸਨ।
ਦੂਜੇ ਪਾਸੇ ਇਸੇ ਸੜਕ ਦਾ ਨਗਰ ਕੌਂਸਲ ਦੇ ਪ੍ਰਧਾਨ ਵਿਜੈ ਸਿੰਗਲਾ, ਸੀਨੀਅਰ ਮੀਤ ਪ੍ਰਧਾਨ ਸੁਨੀਲ ਕੁਮਾਰ ਨੀਨੂ ਦੀ ਹਾਜ਼ਰੀ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਤੋਂ ਟੱਕ ਲਗਵਾਕੇ ਕੰਮ ਸ਼ੁਰੂ ਕਰਵਾਇਆ। ਨਗਰ ਕੌਂਸਲ ਦੇ ਪ੍ਰਧਾਨ ਵਿਜੈ ਸਿੰਗਲਾ ਨੇ ਕਿਹਾ ਕਿ ਸ਼ਹਿਰ ਵਿੱਚ ਧੜੱਲੇ ਨਾਲ ਵਿਕਾਸ ਕਾਰਜਾਂ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਅਤੇ ਛੇਤੀ ਹੀ ਸ਼ਹਿਰ ਦੀ ਨੁਹਾਰ ਬਦਲ ਦਿੱਤੀ ਜਾਵੇਗੀ।

Advertisement
Author Image

joginder kumar

View all posts

Advertisement
Advertisement
×