ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਸਕਰ ਦੀ ਨਿਸ਼ਾਨਦੇਹੀ ’ਤੇ ਅਫੀਮ ਤੇ ਡਰੱਗ ਮਨੀ ਬਰਾਮਦ

05:31 AM Nov 30, 2024 IST
ਨਿੱਜੀ ਪੱਤਰ ਪ੍ਰੇਰਕ
ਮੋਗਾ, 29 ਨਵੰਬਰ
Advertisement

ਇਥੇ ਸੀਆਈਏ ਸਟਾਫ਼ ਤੇ ਸਿਟੀ ਪੁਲੀਸ ਵੱਲੋਂ ਪੰਜ ਦਿਨ ਪਹਿਲਾਂ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਬਣੇ ਗਏ ਨਸ਼ਾ ਤਸਕਰ ਨੇ ਪੁਲੀਸ ਰਿਮਾਂਡ ਦੌਰਾਨ ਅਹਿਮ ਖੁਲਾਸੇ ਕੀਤੇ ਹਨ। ਮੁਲਜ਼ਮ ਕੋਲੋਂ ਪੜਤਾਲ ਤੋਂ ਬਾਅਦ ਪਿੰਡ ਮੁੰਡੀਆ (ਲੁਧਿਆਣਾ ) ’ਚੋਂ 2.6 ਕਿਲੋ ਅਫ਼ੀਮ, 200 ਗ੍ਰਾਮ ਹੈਰੋਇਨ ਤੇ ਇੱਕ ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਪ੍ਰੈਸ ਕਾਨਫਰੰਸ ਵਿਚ ਡੀਐੱਸਪੀ(ਡੀ) ਲਵਦੀਪ ਸਿੰਘ ਗਿੱਲ ਅਤੇ ਸੀਆਈਏ ਇੰਚਾਰਜ ਇੰਸਪੈਕਟਰ ਦਿਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਚਮਕੌਰ ਸਿੰਘ ਉਰਫ ਗੋਰਾ ਉਰਫ ਗੁਰਪ੍ਰੀਤ ਸਿੰਘ ਪਿੰਡ ਖੰਨਾ (ਫਿਰੋਜ਼ਪੁਰ) ਨੂੰ ਇੱਕ ਕਿਲੋ ਹੈਰੋਇਨ ਸਮੇਤ ਆਈ-20 ਕਾਰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਪੁਲੀਸ ਰਿਮਾਂਡ ਦੌਰਾਨ ਅਹਿਮ ਖੁਲਾਸੇ ਕਰਨ ਉੱਤੇ ਪੁਲੀਸ ਨੇ ਹਰਜੀਤ ਸਿੰਘ ਉਰਫ ਪੱਪੀ ਉਰਫ ਬਾਬਾ ਪਿੰਡ ਮੁੰਡੀਆ(ਲੁਧਿਆਣਾ) ਅਤੇ ਕੁਲਦੀਪ ਕੌਰ ਉਰਫ ਦੀਪੋ ਨਾਮ ਦੀ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮਹਿਲਾ ਕੋਲੋਂ ਕੋਈ ਬਰਾਮਦਗੀ ਨਹੀਂ ਹੋਈ ਉਜ ਉਸਦੇ ਖ਼ਿਲਾਫ਼ ਪਹਿਲਾਂ ਵੀ ਨਸਾ ਤਸਕਰੀ ਦੋਸ਼ ਹੇਠ ਕੇਸ ਦਰਜ ਹਨ।

 

Advertisement

Advertisement