ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਰੋਧੀਆਂ ਨੇ ਵੀ ‘ਆਪ’ ਤੋਂ ਦੂਰੀ ਬਣਾਈ: ਸਚਦੇਵਾ

10:22 PM Jun 29, 2023 IST

ਪੱਤਰ ਪ੍ਰੇਰਕ

Advertisement

ਨਵੀਂ ਦਿੱਲੀ, 23 ਜੂਨ

ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੇ ਸਿਆਸੀ ਗਲਿਆਰੇ ਵਿੱਚ ਘੁਸਪੈਠੀਏ ਵਾਂਗ ਵਿਚਰ ਰਹੀ ਹੈ। ਅਰਵਿੰਦ ਕੇਜਰੀਵਾਲ ਦਿੱਲੀ ਦੇ ਅਧਿਕਾਰੀਆਂ ਦੀਆਂ ਸੇਵਾਵਾਂ ਸਬੰਧੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਵਿਰੁੱਧ ਪਿਛਲੇ ਇੱਕ ਮਹੀਨੇ ਤੋਂ ਦੇਸ਼ ਭਰ ਵਿੱਚ ਘੁੰਮ ਕੇ ਹੋਰਨਾਂ ਪਾਰਟੀਆਂ ਦਾ ਸਮਰਥਨ ਜੁਟਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਅੱਜ ਪਟਨਾ ਵਿੱਚ ਵੀ ਵਿਰੋਧੀ ਪਾਰਟੀਆਂ ਦੀ ਮੀਟਿੰਗ ਤੋਂ ਪਹਿਲਾਂ ਕੇਜਰੀਵਾਲ ਨੇ ਕਾਂਗਰਸ ਸਮੇਤ ਬਾਕੀ ਪਾਰਟੀਆਂ ਨੂੰ ਪੱਤਰ ਲਿਖ ਕੇ ਦਿੱਲੀ ਆਰਡੀਨੈਂਸ ‘ਤੇ ਚਰਚਾ ਕਰ ਕੇ ਸਮਰਥਨ ਦਾ ਐਲਾਨ ਕਰਨ ਲਈ ਦਬਾਅ ਪਾਇਆ ਸੀ। ਕੇਜਰੀਵਾਲ ਦੇ ਸਾਰੇ ਦਬਾਅ ਦੇ ਬਾਵਜੂਦ ਪਟਨਾ ‘ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ 17 ਪਾਰਟੀਆਂ ਦੀ ਬੈਠਕ ‘ਚ ਦਿੱਲੀ ਆਰਡੀਨੈਂਸ ‘ਤੇ ਨਾ ਤਾਂ ਚਰਚਾ ਹੋਈ ਅਤੇ ਨਾ ਹੀ ਸਮਰਥਨ ਦਾ ਐਲਾਨ ਕੀਤਾ ਗਿਆ। ਪਟਨਾ ਮੀਟਿੰਗ ਤੋਂ ਬਾਅਦ 17 ‘ਚੋਂ 16 ਪਾਰਟੀਆਂ ਨੇ ਕਾਂਗਰਸ ਨਾਲ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਜਿਸ ਵਿੱਚ ਸਿਰਫ਼ ਆਮ ਆਦਮੀ ਪਾਰਟੀ ਹੀ ਸ਼ਾਮਲ ਨਹੀਂ ਸੀ, ਜਿਸ ਤੋਂ ਪਤਾ ਲੱਗਦਾ ਹੈ ਕਿ ਵਿਰੋਧੀ ਗੱਠਜੋੜ ਵਿੱਚ ਉਨ੍ਹਾਂ ਦੀ ਕੋਈ ਅਹਿਮੀਅਤ ਨਹੀਂ ਹੈ। ਦਿੱਲੀ ਭਾਜਪਾ ਪ੍ਰਧਾਨ ਨੇ ਕਿਹਾ ਹੈ ਕਿ ਹੁਣ ਦਿੱਲੀ ਅਤੇ ਦੇਸ਼ ਦੀ ਜਨਤਾ ਵਾਂਗ ਵਿਰੋਧੀ ਪਾਰਟੀਆਂ ਨੇ ਵੀ ਅਰਵਿੰਦ ਕੇਜਰੀਵਾਲ ਦੇ ਕਿਰਦਾਰ ਨੂੰ ਪਛਾਣ ਲਿਆ ਹੈ। ਇਹੀ ਕਾਰਨ ਹੈ ਕਿ ਅੱਜ ਦੇਸ਼ ਦੀਆਂ ਵਿਰੋਧੀ ਪਾਰਟੀਆਂ ਨੇ ਵੀ ਆਮ ਆਦਮੀ ਪਾਰਟੀ ਦਾ ਸਾਥ ਛੱਡ ਦਿੱਤਾ ਹੈ।

Advertisement

Advertisement
Tags :
‘ਆਪ’ਸਚਦੇਵਾਦੂਰੀਬਣਾਈ:ਵਿਰੋਧੀਆਂ
Advertisement