For the best experience, open
https://m.punjabitribuneonline.com
on your mobile browser.
Advertisement

ਵਿਰੋਧੀਆਂ ਕੋਲ ਕੋਈ ਚੋਣ ਮੁੱਦਾ ਨਹੀਂ ਬਚਿਆ: ਕੰਗ

07:59 AM Apr 26, 2024 IST
ਵਿਰੋਧੀਆਂ ਕੋਲ ਕੋਈ ਚੋਣ ਮੁੱਦਾ ਨਹੀਂ ਬਚਿਆ  ਕੰਗ
ਪਿੰਡ ਸੋਨਾ ’ਚ ਚੋਣ ਪ੍ਰਚਾਰ ਦੌਰਾਨ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ।
Advertisement

ਸੁਰਜੀਤ ਮਜਾਰੀ
ਨਵਾਂ ਸ਼ਹਿਰ, 25 ਅਪਰੈਲ
ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵਿਰੋਧੀਆਂ ਕੋਲ ਕੋਈ ਵੀ ਚੋਣ ਮੁੱਦਾ ਨਹੀਂ ਬਚਿਆ ਸਗੋਂ ਉਨ੍ਹਾਂ ਨੇ ਸੱਤਾਧਾਰੀ ਧਿਰ ਦੀ ਆਲੋਚਨਾ ਦਾ ਹੀ ਕੰਮ ਫੜਿਆ ਹੋਇਆ ਹੈ। ਉਹ ਨਵਾਂ ਸ਼ਹਿਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਪਿੰਡ ਸੋਨਾ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਕਾਸ ਦੇ ਕੰਮਾਂ ਲਈ ਹੀ ਵੋਟਾਂ ਦੀ ਮੰਗ ਕਰ ਰਹੀ ਹੈ ਅਤੇ ਲੋਕਾਂ ਦੇ ਦੁੱਖ ਸੁੱਖ ’ਚ ਖੜ੍ਹਨਾ ਹੀ ਉਨ੍ਹਾਂ ਦੀ ਪਾਰਟੀ ਦਾ ਮੁੱਖ ਮਨੋਰਥ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਸਿਰਫ਼ ਲਾਰੇ ਅਤੇ ਨਾਅਰੇ ਹੀ ਹਨ ਜਦੋਂਕਿ ਆਮ ਆਦਮੀ ਪਾਰਟੀ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਇਸ ਮੌਕੇ ਹਲਕਾ ਇੰਚਾਰਜ ਲਲਿਤ ਮੋਹਣ ਪਾਠਕ, ਆਗੂ ਚਮਨ ਸਿੰਘ ਭਾਨਮਜਾਰਾ, ਕਮਲਜੀਤ ਸਿੰਘ, ਸਤਨਾਮ ਸਿੰਘ ਕਾਹਮਾ ਹਾਜ਼ਰ ਸਨ। ਦੱਸਣਯੋਗ ਹੈ ਕਿ ਮਲਵਿੰਦਰ ਸਿੰਘ ਕੰਗ ਦੇ ਅੱਜ ਦੇ ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਪਾਰਟੀਆਂ ਦੇ ਸਥਾਈ ਆਗੂਆਂ ਤੇ ਵਰਕਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਵੀ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×