ਗੁਮਰਾਹਕੁਨ ਪ੍ਰਚਾਰ ਕਰ ਰਹੇ ਨੇ ਵਿਰੋਧੀ: ਗੋਇਲ
10:15 AM Oct 26, 2024 IST
ਪੱਤਰ ਪ੍ਰੇਰਕ
ਲਹਿਰਾਗਾਗਾ, 25 ਅਕਤੂਬਰ
ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੇ ਪੁੱਤਰ ਗੌਰਵ ਗੋਇਲ ਨੇ ਹਲਕੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਲਹਿਰਾਗਾਗਾ ਅੰਦਰ ਜੀਰੀ ਦੀ ਖ਼ਰੀਦ ਅਤੇ ਚੁਕਾਈ ਦਾ ਕੰਮ ਤਸੱਲੀਬਖਸ਼ ਤਰੀਕੇ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਖ਼ਰੀਦ ਪ੍ਰਬੰਧਾਂ ਬਾਰੇ ਗੁਮਰਾਹਕੁਨ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੰਤਰੀ ਦੇ ਸਿਆਸੀ ਰੁਝੇਵਿਆਂ ਦੇ ਚਲਦਿਆਂ ਉਹ ਖ਼ਰੀਦ ਕੇਂਦਰਾਂ ਵਿੱਚ ਜਾ ਕੇ ਆਏ ਹਨ। ਕੇਂਦਰ ਵਿੱਚ ਸਾਰੇ ਪ੍ਰਬੰਧ ਪੁਖਤਾ ਹਨ ਜੋ ਵੀ ਜੀਰੀ ਖ਼ਰੀਦ ਕੇਂਦਰਾਂ ਜਾਂ ਅਨਾਜ ਮੰਡੀਆਂ ਵਿੱਚ ਆ ਰਹੀ ਹੈ ਉਸ ਦੀ ਤੁਰੰਤ ਖ਼ਰੀਦ ਕੀਤੀ ਜਾ ਰਹੀ ਹੈ।
ਉਨਾਂ ਦੱਸਿਆ ਕਿ ਹੁਣ ਤੱਕ ਮਾਰਕੀਟ ਕਮੇਟੀ ਲਹਿਰਾਗਾਗਾ ਦੇ ਅਧੀਨ 4 ਲੱਖ 40 ਹਜ਼ਾਰ ਬੋਰੀਆਂ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 2 ਲੱਖ 38 ਹਜ਼ਾਰ ਬੋਰੀਆਂ ਦੀ ਚੁਕਾਈ ਹੋ ਚੁੱਕੀ ਹੈ।
Advertisement
Advertisement