ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਨੂੰ ਮਿਲ ਰਹੇ ਸਮਰਥਨ ਤੋਂ ਵਿਰੋਧੀ ਬੁਖਲਾਏ: ਪੱਪੀ

10:02 AM May 07, 2024 IST
ਪਿੰਡ ਸਰੀਂਹ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਵਿਧਾਇਕ ਜੀਵਨ ਸਿੰਘ ਸੰਗੋਵਾਲ।

ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 6 ਮਈ
ਹਲਕਾ ਗਿੱਲ ਤੋਂ ‘ਆਪ’ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਆਪਣੇ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਵੋਟਾਂ ਮੰਗੀਆਂ। ਉਨ੍ਹਾਂ ਪਾਰਟੀ ਕਾਰਕੁਨਾਂ ਤੋਂ ਇਲਾਵਾ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਕਾਰਕੁਨਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਜੂਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਭੈਅ ਤੋਂ ਕਰਨ।
ਪਿੰਡ ਖੇੜਾ, ਪੋਹੀੜ, ਨੰਗਲ, ਗੋਪਾਲਪੁਰ, ਘਬੱਦੀ ਅਤੇ ਸਰੀਂਹ ਵਿੱਚ ਸੰਗੋਵਾਲ ਨੇ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਅਸ਼ੋਕ ਪਰਾਸ਼ਰ ਪੱਪੀ ਨੂੰ ਹਲਕਾ ਗਿੱਲ ਤੋਂ ਘੱਟੋ ਘੱਟ ਇੰਨੀਆਂ ਵੋਟਾਂ ਜ਼ਰੂਰ ਮਿਲਣ ਜਿੰਨੀਆਂ ਲੋਕਾਂ ਨੇ ਵਿਧਾਨ ਸਭਾ ਚੋਣ ਵੇਲੇ ਪਾਈਆਂ ਸਨ। ਇਸ ਦੌਰਾਨ ਅਸ਼ੋਕ ਪਰਾਸ਼ਰ ਪੱਪੀ ਨੇ ‘ਆਪ’ ਵਿਧਾਇਕਾਂ ਸਮੇਤ ਪਾਰਟੀ ਦੇ ਸਮੂਹ ਆਗੂਆਂ ਤੇ ਕਾਰਕੁਨਾਂ ਵੱਲੋਂ ਦਿਖਾਏ ਗਏ ਏਕੇ ਦੀ ਸ਼ਲਾਘਾ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀ ਆਗੂ ਪਾਰਟੀ ਕੇਡਰ ਤੋਂ ਬਾਹਰੋਂ ਵੀ ਮਿਲਦੇ ਸਮਰਥਨ ਨੂੰ ਦੇਖਦਿਆਂ ਬੌਖਲਾ ਗਏ ਹਨ। ਇਹ ਉਮੀਦਵਾਰ ਆਪੋ-ਆਪਣੀਆਂ ਪਾਰਟੀਆਂ ਵਿੱਚ ਪਈ ਹੋਈ ਆਪਸੀ ਫੁੱਟ ਕਾਰਨ ਵੀ ਹਤਾਸ਼ ਹਨ ਅਤੇ ਸਮੇਂ ਤੋਂ ਪਹਿਲਾਂ ਹੀ ਚੋਣ ਵਿੱਚ ਛੱਡ ਕੇ ਜਾਣ ਦੀ ਤਿਆਰੀ ਵਿੱਚ ਹਨ। ‘ਆਪ’ ਵਿਧਾਇਕਾਂ ਸਮੇਤ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੇ ਹੋਏ ਕਿਹਾ ਕਿ ਇਨ੍ਹਾਂ ਦਾ ਲਾਭ ਹਰ ਵਰਗ ਨੂੰ ਮਿਲਿਆ ਹੈ।

Advertisement

Advertisement