ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਰੋਧੀਆਂ ਕੋਲ ‘ਆਪ’ ਖ਼ਿਲਾਫ਼ ਬੋਲਣ ਲਈ ਕੋਈ ਮੁੱਦਾ ਨਹੀਂ: ਖੁੱਡੀਆਂ

07:43 AM Apr 27, 2024 IST
ਬੁਢਲਾਡਾ ਨੇੜਲੇ ਇਕ ਪਿੰਡ ਵਿਚ ਮੀਟਿੰਗ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਅਤੇ ਿਧਾਇਕ ਬੁੱਧ ਰਾਮ।

ਨਿੱਜੀ ਪੱਤਰ ਪ੍ਰੇਰਕ
ਬੁਢਲਾਡਾ, 26 ਅਪਰੈਲ
‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੇ ਰਿਕਾਰਡ ਤੋੜ ਵਿਕਾਸ ਕਰਨ ਤੋਂ ਬਾਅਦ ਵਿਰੋਧੀ ਬੁਖਲਾਹਟ ਵਿੱਚ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਕੋਲ ਚੋਣ ਮੁੱਦਾ ਨਾ ਹੋਣ ਕਾਰਨ ਉਹ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਸ੍ਰੀ ਖੁੱਡੀਆਂ ਨੇ ਅੱਜ ਹਲਕਾ ਬੁਢਲਾਡਾ ਦੇ ਲਖਮੀਰ ਵਾਲਾ, ਅੱਕਾਂਵਾਲੀ, ਦਲੇਲਵਾਲਾ, ਮਲਕੋਂ, ਉੱਡਤ ਸੈਦੇਵਾਲਾ, ਮਘਾਣੀਆਂ ਤੇ ਬੋਹਾ ਆਦਿ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਇੱਕ ਖੁਸ਼ਹਾਲ ਸੂਬੇ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਇੱਕੋ ਇਕ ਮਕਸਦ ਹੈ, ਪੰਜਾਬ ਦਾ ਵਿਕਾਸ ਕਰਨਾ। ਉਨ੍ਹਾਂ ਕਿਹਾ ਕਿ ਅੱਜ ਵਿਰੋਧੀ ਜਾਣਬੁੱਝ ਕੇ ਆਪ ਖ਼ਿਲਾਫ਼ ਗ਼ਲਤ ਬਿਆਨਬਾਜ਼ੀ ਕਰ ਰਹੇ ਹਨ ਤਾਂ ਕਿ ਲੋਕਾਂ ਨੂੰ ਭੜਕਾਇਆ ਜਾ ਸਕੇ ਪਰ ਲੋਕ ਸਭਾ ਚੋਣਾਂ ਦੇ ਨਤੀਜੇ ਦੱਸ ਦੇਣਗੇ ਕਿ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਆਪ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਘਰ ਘਰ 600 ਯੂਨਿਟ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, ਦੇ ਨਾਲ ਹੀ ਬਾਕੀ ਰਹਿੰਦੀਆਂ ਗਾਰੰਟੀਆਂ ਵੀ ਜਲਦ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਵਿਧਾਇਕ ਪ੍ਰਿਸੀਪਲ ਬੁੱਧ ਰਾਮ ਨੇ ਕਿਹਾ ਕਿ ਕਿਸਾਨੀ ਦੀ ਮਜ਼ਬੂਤੀ ਲਈ ਖੇਤਾਂ ਤੱਕ ਜ਼ਮੀਨਦੋਜ਼ ਪਾਇਪਾਂ ਰਾਹੀਂ ਨਹਿਰੀ ਪਾਣੀ ਪਹੁੰਚਾਉਣ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਸ ਮੌਕੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਨੂੰ ਭਾਰਤ ਚੋਂ ਵਿਕਾਸ ਪੱਖੋਂ ਪਹਿਲੇ ਨੰਬਰ ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਸਤੀਸ਼ ਸਿੰਗਲਾ, ਕੌਂਸਲ ਪ੍ਰਧਾਨ ਸੁਖਪਾਲ ਸਿੰਘ, ਚੇਅਰਮੈਨ ਰਣਜੀਤ ਸਿੰਘ ਫਰੀਦਕੇ, ਚਰਨਜੀਤ ਸਿੰਘ ਕਿਸ਼ਨਗੜ੍ਹ, ਨਾਇਬ ਸਿੰਘ ਬੋਹਾ, ਕੁਲਵੰਤ ਸਿੰਘ ਸ਼ੇਰਖਾਂਵਾਲਾ, ਗੁਰਦਰਸ਼ਨ ਪਟਵਾਰੀ ਆਦਿ ਹਾਜ਼ਰ ਸਨ।

Advertisement

Advertisement
Advertisement