ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਨੂੰ ਜੱਦੀ ਹਲਕੇ ’ਚ ਘੇਰਨ ਦੀ ਵਿਉਂਤਬੰਦੀ ਬਣਾਉਣ ਲੱਗੇ ਵਿਰੋਧੀ

08:36 AM Apr 16, 2024 IST

ਰਵਿੰਦਰ ਰਵੀ
ਬਰਨਾਲਾ, 15 ਅਪਰੈਲ
ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਇਸ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੌਜੂਦਾ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਰਗਰਮੀਆਂ ਵਧਾ ਦਿੱਤੀਆਂ ਹਨ ਅਤੇ ਉਨ੍ਹਾਂ ਵੱਲੋਂ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਜਾ ਰਿਹਾ ਹੈ। ‘ਆਪ’ ਉਮੀਦਵਾਰ ਮੀਤ ਹੇਅਰ ਰੋਜ਼ਾਨਾ ਘਰ ਅਤੇ ਦਫ਼ਤਰ ਵਿਚ ਸਵੇਰੇ ਤੇ ਸ਼ਾਮ ਲੋਕਾਂ ਨੂੰ ਮਿਲ ਰਹੇ ਹਨ। ਦੂਜੇ ਪਾਸੇ ਕਾਂਗਰਸ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਸ੍ਰੀ ਖਹਿਰਾ ਆਪਣੇ ਨਾਲ ਮੌਜੂਦਾ ਸਰਕਾਰ ਵੱਲੋਂ ਕੀਤੀਆਂ ਵਧੀਕੀਆਂ ਦਾ ਹਿਸਾਬ ਕਿਤਾਬ ਵੀ ਬਰਾਬਰ ਕਰਨਾ ਚਾਹੁੰਦੇ ਹਨ। ਕਾਂਗਰਸ ਲੀਡਰਸ਼ਿਪ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਖਹਿਰਾ ਦੇ ਬਹਾਨੇ ਉਨ੍ਹਾਂ ਦੇ ਹਲਕੇ ’ਚ ਹੀ ਘੇਰਨ ਦੀ ਵਿਉਂਤਬੰਦੀ ਬਣਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਅਕਾਲੀ ਦਲ ਦੇ ਕੱਦਾਵਰ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ ਦਰਕਿਨਾਰ ਕਰਦਿਆਂ ਇਕਬਾਲ ਸਿੰਘ ਝੂੰਦਾਂ ’ਤੇ ਦਾਅ ਖੇਡਿਆ ਗਿਆ ਹੈ। ਹਲਕੇ ’ਚ ਸੁਖਦੇਵ ਸਿੰਘ ਢੀਂਡਸਾ ਦੇ ਸਮਰਥਕ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਕੀਤੀ ਅਣਦੇਖੀ ਮਗਰੋਂ ਆਪਣੇ ਆਗੂ ਦੇ ਇਸ਼ਾਰੇ ਦਾ ਇੰਤਜ਼ਾਰ ਕਰ ਰਹੇ ਹਨ।
ਦੂਜੀਆਂ ਪਾਰਟੀਆਂ ਨਾਲ ਸਬੰਧਿਤ ਸੀਨੀਅਰ ਆਗੂਆਂ ਵੱਲੋਂ ਜਿਸ ਤਰ੍ਹਾਂ ਭਾਜਪਾ ’ਚ ਜਾਣ ਦੀ ਦੌੜ ਲੱਗੀ ਹੋਈ ਹੈ­, ਉਸ ਨੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਫਿਕਰ ’ਚ ਪਾ ਦਿੱਤਾ ਹੈ। ਭਾਜਪਾ ਲੀਡਰਸ਼ਿਪ ਸੰਗਰੂਰ ਹਲਕੇ ਤੋਂ ਕਿਸ ਆਗੂ ’ਤੇ ਆਪਣਾ ਦਾਅ ਖੇਡਦੀ ਹੈ­, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਅਤੇ ਕੇਵਲ ਸਿੰਘ ਢਿੱਲੋਂ ਵੱਲੋਂ ਆਪਣੀ ਟਿਕਟ ਪੱਕੀ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਆਪਣੇ ਸਮਰਥਕਾਂ ਨਾਲ ਵੱਖ ਹੋ ਕੇ ਤੁਰ ਰਿਹਾ ਹੈ ਜਦਕਿ ਭਾਜਪਾ ਦਾ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਭਾਜਪਾ ਦੇ ਕਈ ਸੂਬਾਈ ਆਗੂ ਵੱਖਰੇ ਚੱਲ ਰਹੇ ਹਨ। ਭਾਜਪਾ ਦੇ ਦੋਵੇਂ ਧੜਿਆਂ ਵੱਲੋਂ ਆਪਣਾ ਆਪਣਾ ਵੱਖਰਾ ਰਾਗ ਅਲਾਪਣ ਨਾਲ ਪਾਰਟੀ ਦਾ ਲੋਕਾਂ ’ਚ ਮਜ਼ਾਕ ਬਣਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੀ ਪਿਛਲੇ ਲੰਬੇ ਸਮੇਂ ਤੋਂ ਭਾਜਪਾ ਆਗੂਆਂ ਦਾ ਘਿਰਾਓ ਕਰ ਰਹੀਆਂ ਹਨ­, ਇਸ ਤੋਂ ਇਲਾਵਾ ਉਹ ਭਾਜਪਾ ਵੱਲੋਂ ਐਲਾਨੇ ਜਾਣ ਵਾਲੇ ਉਮੀਦਵਾਰ ਦਾ ਬੇਸਬਰੀ ਨਾਲ ਇੰਤਜ਼ਾਰ ਵੀ ਕਰ ਰਹੀਆਂ ਹਨ।

Advertisement

Advertisement
Advertisement