ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਸਵੀਰਾਂ ’ਤੇ ਜੁੱਤੀਆਂ ਦੇ ਪਾਏ ਹਾਰਾਂ ਦਾ ਵਿਰੋਧ

07:50 PM Jun 29, 2023 IST
featuredImage featuredImage

ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੇ ਮਸਲੇ ਨੂੰ ਲੈ ਕੇ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਹਲਕੇ ਦੀ ਸੰਗਤ ਤੇ ਲੋਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਆਗੂਆਂ ਦੀਆਂ ਤਸਵੀਰਾਂ ‘ਤੇ ਪਾਏ ਜੁੱਤੀਆਂ ਦੇ ਹਾਰਾਂ ਦੇ ਸਵਾਲ ਖੜ੍ਹੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਨੌਜਵਾਨ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਇਸ ਨੂੰ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਆਗੂ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਦੇ ਨਿਰਮਾਣ ਦੇ ਹਮੇਸ਼ਾ ਹੀ ਪੱਖ ‘ਚ ਹਨ। ਪ੍ਰੰਤੂ ਹੁਣ ਇਸ ਮਸਲੇ ‘ਤੇ ਸਿਰਫ਼ ਰਾਜਨੀਤੀ ਹੋ ਰਹੀ ਹੈ। ਉਨ੍ਹਾਂ ਸੰਘਰਸ਼ ਕਮੇਟੀ, ਸਿੱਖ ਬੁੱਧਜੀਵੀ ਅਤੇ ਸੰਤਾਂ ਮਹਾਂਪੁਰਸ਼ਾਂ ਨੂੰ ਇਸ ਵੱਲ ਧਿਆਨ ਦੇਣ ਤੇ ਆਗੂਆਂ ਦੀਆਂ ਤਸਵੀਰਾਂ ਤੋਂ ਜੁੱਤੀਆਂ ਦੇ ਹਾਰ ਉਤਾਰਨ ਦੀ ਅਪੀਲ ਕੀਤੀ। ਉਧਰ, ਸੰਘਰਸ਼ ਕਮੇਟੀ ਦੇ ਕਨਵੀਨਰ ਸਾਹਿਬ ਸਿੰਘ ਬਡਬਰ ਨੇ ਕਿਹਾ ਕਿ ਇਸ ਸਬੰਧੀ ਉਹ ਕਮੇਟੀ ਅਤੇ ਸੰਗਤ ਨਾਲ ਮੀਟਿੰਗ ਕਰਨਗੇ। ਮੀਟਿੰਗ ਉਪਰੰਤ ਹੀ ਕੋਈ ਫੈਸਲਾ ਲਿਆ ਜਾਵੇਗਾ।

Advertisement

Advertisement
Tags :
ਹਾਰਾਂਜੁੱਤੀਆਂਤਸਵੀਰਾਂਵਿਰੋਧ