ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਰੋਧੀ ਗੱਠਜੋੜ ਇੰਡੀਆ ਨੇ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ ਸੀ: ਤਿਆਗੀ

03:06 PM Jun 08, 2024 IST

ਅਦਿਤੀ ਟੰਡਨ
ਨਵੀਂ ਦਿੱਲੀ, 8 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ ਸਰਕਾਰ ਦੇ ਐਤਵਾਰ ਨੂੰ ਸਹੁੰ ਚੁੱਕਣ ਤੋਂ ਪਹਿਲਾਂ ਗੱਠਜੋੜ ਦੇ ਪ੍ਰਮੁੱਖ ਸਹਿਯੋਗੀ  ਜਨਤਾ ਦਲ (ਯੂਨਾਈਟਿਡ) ਨੇ ਦਾਅਵਾ ਕੀਤਾ ਹੈ ਕਿ ਵਿਰੋਧੀ ਇੰਡੀਆ ਗੱਠਜੋੜ ਦੇ ਨੇਤਾਵਾਂ ਨੇ ਉਨ੍ਹਾਂ ਦੇ ਸੁਪਰੀਮੋ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ ਸੀ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਜਨਤਾ ਦਲ (ਯੂਨਾਈਟਿਡ) ਦੇ ਜਨਰਲ ਸਕੱਤਰ ਕੇਸੀ ਤਿਆਗੀ ਨੇ ਅੱਜ ਇਥੇ ਕਿਹਾ, ‘ਜੇਡੀਯੂ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਪਰ ਪਾਰਟੀ ਨੇ ਫੈਸਲਾ ਕੀਤਾ ਕਿ ਉਹ ਪਿੱਛੇ ਮੁੜ ਕੇ ਨਹੀਂ ਦੇਖਣਗੇ। ਜੇਡੀਯੂ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਨਾਲ ਗੱਠਜੋੜ ਵਿੱਚ ਰਹੇਗੀ। ਨਿਤੀਸ਼ ਕੁਮਾਰ ਵਿਰੋਧੀ ਇੰਡੀਆ ਗੱਠਜੋੜ ਬਣਾਉਣ ਵਾਲਿਆਂ ਵਿੱਚ ਪ੍ਰਮੁੱਖ ਸਨ ਪਰ ਉਨ੍ਹਾਂ ਦਾ ਅਪਮਾਨ ਕੀਤਾ ਗਿਆ।’

Advertisement

Advertisement