ਵਕਫ ਬਿੱਲ ਰਿਪੋਰਟ ਤੋਂ ਵਿਰੋਧੀ ਧਿਰ ਖ਼ਫ਼ਾ
06:21 AM Feb 04, 2025 IST
Advertisement
ਨਵੀਂ ਦਿੱਲੀ:
Advertisement
ਵਿਰੋਧੀ ਧਿਰ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਅਤੇ ਮੁਹੰਮਦ ਨਦੀਮੁਲ ਹੱਕ ਨੇ ਵਕਫ (ਸੋਧ) ਬਿੱਲ 2024 ਬਾਰੇ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਨੂੰ ਦਰਜ ਕਰਵਾਏ ਗਏ ਵਿਰੋਧ ਦੇ ਅਹਿਮ ਹਿੱਸਿਆਂ ਨੂੰ ਖਾਰਜ ਕਰਨ ਖ਼ਿਲਾਫ਼ ਸਖ਼ਤ ਨਾਰਾਜ਼ਗੀ ਜਤਾਈ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਲਿਖੇ ਪੱਤਰ ’ਚ ਸੰਸਦ ਮੈਂਬਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਇਤਰਾਜ਼ਾਂ ਨੂੰ ਬਿਨਾਂ ਕਿਸੇ ਨੋਟਿਸ ਜਾਂ ਸਪੱਸ਼ਟੀਕਰਨ ਦੇ ਰਿਪੋਰਟ ’ਚੋਂ ਹਟਾ ਦਿੱਤਾ ਗਿਆ ਹੈ। ਉਧਰ ਸਾਂਝੀ ਸੰਸਦੀ ਕਮੇਟੀ ਦੇ ਚੇਅਰਮੈਨ ਜਗਦੰਬਿਕਾ ਪਾਲ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਵਿਰੋਧੀ ਧਿਰ ਨੇ ਕੁੱਲ 428 ਪੰਨਿਆਂ ਦੀ ਰਿਪੋਰਟ ’ਚੋਂ 281 ਪੰਨਿਆਂ ’ਤੇ ਇਤਰਾਜ਼ ਜਤਾਇਆ ਹੈ। -ਪੀਟੀਆਈ
Advertisement
Advertisement