ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਗਾ ਜ਼ਿਲ੍ਹੇ ’ਚ ਵਿਰੋਧੀ ਉਮੀਦਵਾਰ ਨਹੀਂ ਭਰ ਸਕੇ ਕਾਗਜ਼

07:50 AM Dec 13, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 12 ਦਸੰਬਰ
ਇੱਥੇ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਅਤੇ ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਦੀਆਂ ਚੋਣਾਂ ’ਚ ਹਾਕਮ ਧਿਰ ਦੀ ਤੂਤੀ ਬੋਲੇਗੀ ਕਿਉਂਕਿ ਇਨ੍ਹਾਂ ਚੋਣਾਂ ਲਈ ਵਿਰੋਧੀ ਧਿਰਾਂ ਦਾ ਕੋਈ ਵੀ ਉਮੀਦਵਾਰ ਨਾਮਜ਼ਦਗੀ ਕਾਗਜ਼ ਦਾਖ਼ਲ ਨਹੀਂ ਕਰ ਸਕਿਆ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਕਾਂਗਰਸ ਨੇ ਹਾਕਮ ਧਿਰ ’ਤੇ ਕਾਗਜ਼ ਦਾਖਲ ਕਰਨ ’ਚ ਰੁਕਾਵਟ ਪਾਉਣ ਦਾ ਦੋਸ਼ ਲਾਉਂਦੇ ਹੋਏ ਕਥਿਤ ਧੱਕੇਸ਼ਾਹੀ ਦੀ ਨਿਆਂਇਕ ਜਾਂਚ ਮੰਗੀ ਹੈ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਏਡੀਸੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ ਮੁਕੰਮਲ ਹੋ ਚੁੱਕੀ ਹੈ। ਅੱਜ ਅਖੀਰਲੇ ਦਿਨ ਤੱਕ ਕੁੱਲ 70 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਜਿਨ੍ਹਾਂ ਵਿੱਚ ਨਗਰ ਕੌਂਸਲ ਧਰਮਕੋਟ ਲਈ 36, ਬਾਘਾਪੁਰਾਣਾ ’ਚ 19 ਅਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ’ਚ 15 ਨਾਮਜ਼ਦਗੀਆਂ ਭਰੀਆਂ ਗਈਆਂ ਹਨ। ਵੇਰਵਿਆਂ ਅਨੁਸਾਰ ਬਾਘਾਪੁਰਾਣਾ ’ਚ ਕੁੱਲ 19 ’ਚੋਂ ਹਾਕਮ ਧਿਰ ਦੇ 15 ਅਤੇ 4 ਆਜ਼ਾਦ ਉਮੀਦਵਾਰ ਮੈਦਾਨ ’ਚ ਹਨ। ਅਕਾਲੀ ਦਲ, ਭਾਜਪਾ ਤੇ ਕਾਂਗਰਸ ਦਾ ਕੋਈ ਵੀ ਉਮੀਦਵਾਰ ਨਾਮਜ਼ਦਗੀ ਦਾਖਲ ਨਹੀਂ ਕਰ ਸਕਿਆ। ਬਾਘਾਪੁਰਾਣਾ ’ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ, ਅਕਾਲੀ ਆਗੂ ਤੀਰਥ ਸਿੰਘ ਮਾਹਲਾ ਤੇ ਕਾਂਗਰਸੀ ਆਗੂਆਂ ਨੇ ਸਾਂਝੇ ਤੌਰ ’ਤੇ ਧਰਨਾ ਦਿੱਤਾ ਅਤੇ ਹਾਕਮ ਧਿਰ ’ਤੇ ਧੱਕੇਸ਼ਾਹੀ ਦੇ ਦੋਸ਼ ਲਾਏ।
ਧਰਮਕੋਟ ਕੌਂਸਲ ਲਈ ਕੁੱਲ 36 ’ਚੋਂ 6 ਵਾਰਡਾਂ ’ਚ ਕਾਂਗਰਸ ਅਤੇ ਫ਼ਤਿਹਗੜ ਪੰਜਤੂਰ ਵਿਚ ਕੁੱਲ 15 ਵਿਚੋਂ ਕਾਂਗਰਸ 3 ਵਾਰਡਾਂ ’ਚ ਕਾਂਗਰਸ ਉਮੀਦਵਾਰ ਨਾਮਜ਼ਦਗੀ ਦਾਖਲ ਕਰਨ ਵਿਚ ਸਫ਼ਲ ਰਹੀ ਪਰ ਇਥੇ ਭਾਜਪਾ ਅਤੇ ਅਕਾਲੀ ਦਲ ਦਾ ਕੋਈ ਉਮੀਦਵਾਰ ਨਾਮਜ਼ਦਗੀ ਦਾਖਲ ਨਹੀਂ ਕਰ ਸਕਿਆ। ਧਰਮਕੋਟ ਵਿੱਚ ਕਾਂਗਰਸੀ ਸਮਰਥਕਾਂ ਨੇ ਹਾਕਮ ਧਿਰ ਵਿਧਾਇਕ ਲਾਡੀ ਢੋਸ ਅਤੇ ‘ਆਪ’ ਵਰਕਰਾਂ ਨੇ ਜਵਾਬ ’ਚ ਸਾਬਕਾ ਵਿਧਾਇਕ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮਾਹੌਲ ਤਣਾਅਪੂਰਨ ਬਣ ਗਿਆ ਅਤੇ ਕਾਂਗਰਸ ਆਗੂ ਨੇ ਉਨ੍ਹਾਂ ਅਤੇ ਸਮਰਥਕਾਂ ਨਾਲ ਧੱਕਾ-ਮੁੱਕੀ ਕਰਨ ਦਾ ਦੋਸ਼ ਵੀ ਲਗਾਇਆ।

Advertisement

ਧਰਮਕੋਟ ’ਚ ਕਾਂਗਰਸੀ ਤੇ ‘ਆਪ’ ਵਰਕਰਾਂ ਵਿਚਾਲੇ ਝੜਪ

ਧਰਮਕੋਟ (ਹਰਦੀਪ ਸਿੰਘ): ਨਗਰ ਕੌਂਸਲ ਧਰਮਕੋਟ ਦੀਆਂ ਚੋਣਾਂ ਲਈ ਨਾਮਜ਼ਦਗੀ ਕਾਗਜ਼ ਭਰਨ ਦੇ ਆਖ਼ਰੀ ਦਿਨ ਅੱਜ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਹੋਈ। ਇਸ ਦੌਰਾਨ ਪੁਲੀਸ ਨੇ ਕਾਂਗਰਸ ਪਾਰਟੀ ਨਾਲ ਸਬੰਧਤ ਤਿੰਨ ਉਮੀਦਵਾਰਾਂ ਸਮੇਤ ਪੰਜ ਜਣਿਆਂ ਨੂੰ ਹਿਰਾਸਤ ’ਚ ਲੈ ਲਿਆ। ਇਸ ਦੀ ਪੁਸ਼ਟੀ ਕਰਦਿਆਂ ਧਰਮਕੋਟ ਥਾਣੇ ਦੇ ਮੁਖੀ ਜਤਿੰਦਰ ਸਿੰਘ ਨੇ ਦੱਸਿਆ ਕਿ ਕਾਗਜ਼ ਭਰਨ ਦੀ ਪ੍ਰਕਿਰਿਆ ਦੌਰਾਨ ਹੁੱਲੜਬਾਜ਼ੀ ਕਰਨ ਵਾਲੇ ਕੁਝ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਕੇ ਕੁਝ ਹਥਿਆਰ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਥਾਣਾ ਧਰਮਕੋਟ ’ਚ ਰੱਖਿਆ ਗਿਆ ਹੈ। ਦੂਜੇ ਪਾਸੇ ਹਲਕੇ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਦੱਸਿਆ ਕਿ ਉਨ੍ਹਾਂ ਦੇ ਸਮਰਥਕਾਂ ਨੂੰ ਕਾਗਜ਼ ਦਾਖਲ ਕਰਨ ਤੋਂ ਰੋਕਿਆ ਗਿਆ ਅਤੇ ‘ਆਪ’ ਸਮਰਥਕਾਂ ਨੇ ਕਾਂਗਰਸੀ ਵਰਕਰਾਂ ਦੀ ਪੁਲੀਸ ਦੀ ਮੌਜੂਦਗੀ ’ਚ ਕੁੱਟਮਾਰ ਵੀ ਕੀਤੀ। ਉਨ੍ਹਾਂ ਦੱਸਿਆ ਕਿ ਧਰਮਕੋਟ ਦੇ ਵਾਰਡ ਨੰਬਰ 12 ਤੋਂ ਪਾਰਟੀ ਉਮੀਦਵਾਰ ਲਵਪ੍ਰੀਤ ਸਿੰਘ, ਵਾਰਡ ਨੰਬਰ 5 ਤੋਂ ਬਿੱਕਰ ਸਿੰਘ ਅਤੇ ਉਸ ਦੇ ਸਮਰਥਕ ਬੱਬਨ ਸਿੰਘ ਸਮੇਤ ਪਾਰਟੀ ਉਮੀਦਵਾਰ ਪ੍ਰਮਜੀਤ ਕੌਰ ਦੇ ਪਤੀ ਰਣਜੀਤ ਸਿੰਘ ਅਤੇ ਉਨ੍ਹਾਂ ਪੁੱਤਰ ਕੁਲਬੀਰ ਸਿੰਘ ਨੂੰ ਹਿਰਾਸਤ ’ਚ ਲੈ ਕੇ ਅਣਪਛਾਤੀ ਜਗ੍ਹਾ ’ਤੇ ਰੱਖਿਆ ਹੋਇਆ ਹੈ। ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕ ਲੋਹਗੜ੍ਹ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸ ਸਮਰਥਕ ਥਾਣਾ ਧਰਮਕੋਟ ’ਚ ਮੌਜੂਦ ਹਨ। ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਖੇਲਾ ਨੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ’ਤੇ ਦੋਸ਼ ਲਾਇਆ ਕਿ ਵਿਧਾਇਕ ਦੀ ਸ਼ਹਿ ’ਤੇ ‘ਆਪ’ ਵਰਕਰਾਂ ਨੇ ਗੁੰਡਾਗਰਦੀ ਕੀਤੀ। ਦੂਜੇ ਪਾਸੇ ਵਿਧਾਇਕ ਢੋਸ ਨੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਨਾਮਜ਼ਦਗੀ ਕਾਗਜ਼ ਭਰਨ ਦੀ ਪ੍ਰਕਿਰਿਆ ਅਮਨ ਅਮਾਨ ਨਾਲ ਸਿਰੇ ਚੜ੍ਹੀ ਹੈ।

ਪ੍ਰਸ਼ਾਸਨ ’ਤੇ ਵਿਰੋਧੀ ਧਿਰਾਂ ਨੂੰ ਚੋਣ ਪ੍ਰਕਿਰਿਆ ਤੋਂ ਦੂਰ ਕਰਨ ਦੇ ਦੋਸ਼

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਅਤੇ ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਹਾਕਮ ਧਿਰ ਅਤੇ ਪ੍ਰਸ਼ਾਸਨ ’ਤੇ ਵਿਰੋਧੀਆਂ ਨੂੰ ਚੋਣ ਪ੍ਰਕਿਰਿਆ ਤੋਂ ਲਾਂਭੇ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਹਾਕਮ ਧਿਰ ਦੇ ਏਜੰਟ ਬਣ ਕੇ ਨਾਮਜ਼ਦਗੀਆਂ ਦਾਖਲ ਨਹੀਂ ਕੀਤੀਆਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

Advertisement

Advertisement