ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਰੋਧੀ ਧਿਰ ਦਿਸ਼ਾਹੀਣ, ਐੱਨਡੀਏ ਸੱਤਾ ’ਚ ਬਰਕਰਾਰ ਰਹੇਗਾ: ਮੋਦੀ

05:56 PM Mar 16, 2024 IST

ਨਵੀਂ ਦਿੱਲੀ, 16 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਦੀ ਅਗਵਾਈ ਵਾਲਾ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਆਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਦਿਸ਼ਾਹੀਣ ਅਤੇ ਮੁੱਦਾ ਰਹਿਤ ਕਰਾਰ ਦਿੱਤਾ ਅਤੇ ਸੱਤਾ ’ਚ ਬਰਕਰਾਰ ਰਹਿਣ ਦਾ ਭਰੋਸਾ ਪ੍ਰਗਟਾਇਆ। ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਥੋੜ੍ਹੀ ਦੇਰ ਬਾਅਦ ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਪੋਸਟਾਂ ਦੀ ਲੜੀ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਪਿਛਲੇ 10 ਸਾਲ ਪਿਛਲੀਆਂ ਸਰਕਾਰਾਂ ਵੱਲੋਂ ਬਣਾਏ ਖੋਦੀਆਂ ਡੂੰਘੀਆਂ ਖਾਈਆਂ ਨੂੰ ਭਰਨ ਵਿੱਚ ਬੀਤੇ। ਸਰਕਾਰ ਦੇ ਤੀਜੇ ਕਾਰਜਕਾਲ ’ਚ ਗਰੀਬੀ ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਹੋਰ ਤੇਜ਼ ਹੋਵੇਗੀ ਅਤੇ ਸਮਾਜਿਕ ਨਿਆ ਲਈ ਹੋਰ ਕੋਸ਼ਿਸ਼ਾਂ ਹੋਣਗੀਆਂ।

Advertisement

Advertisement
Advertisement