ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੈਣੀ ਦੇ ਸਹੁੰ ਚੁੱਕ ਸਮਾਗਮ ਲਈ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਸੱਦਾ

07:29 AM Oct 16, 2024 IST

ਪੀਪੀ ਵਰਮਾ
ਪੰਚਕੂਲਾ, 15 ਅਕਤੂਬਰ
ਇੱਥੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ 17 ਅਕਤੂਬਰ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਲਈ ਭਾਜਪਾ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਵੀ ਸੱਦਾ ਪੱਤਰ ਭੇਜੇ ਹਨ, ਜਿਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਸਾਬਕਾ ਡਿਪਟੀ ਉੱਪ ਮੁੱਖ ਮੰਤਰੀ ਦੁਸ਼ਿਅੰਤ ਸਿੰਘ ਚੌਟਾਲਾ, ਸਾਬਕਾ ਡਿਪਟੀ ਮੁੱਖ ਮੰਤਰੀ ਚੰਦਰਮੋਹਨ, ਇੰਡੀਅਨ ਨੈਸ਼ਨਲ ਲੋਕ
ਦਲ ਦੇ ਪ੍ਰਧਾਨ ਅਭੈ ਚੌਟਾਲਾ ਵੀ ਸ਼ਾਮਲ ਹਨ। ਇਸ ਸਮਾਗਮ ਵਿੱਚ ਛੇ ਸੂਬਿਆਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਸ਼ਾਮਲ ਹੋਣਗੇ। ਭਾਜਪਾ ਦੇ ਸੀਨੀਅਰ ਆਗੂ ਸੰਜੈ ਭਾਟੀਆ, ਪੰਚਕੂਲਾ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਸ਼ਰਮਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਦੇਸ਼ ਦੇ ਮੋਹਤਬਰ ਸ਼ਾਮਲ ਹੋਣਗੇ। ਇਸ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਹੋਣਗੇ। ਕੇਂਦਰੀ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਡੇਢ ਦਰਜਨ ਤੋਂ ਵੱਧ ਕੇਂਦਰੀ ਮੰਤਰੀ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ। ਸਬੰਧਿਤ ਵਿਭਾਗਾਂ ਦੇ ਅਫਸਰਾਂ ਅਨੁਸਾਰ ਇਸ ਸਮਾਗਮ ਉੱਤੇ 25 ਕਰੋੜ ਰੁਪਏ ਖਰਚਾ ਆਵੇਗਾ।

Advertisement

Advertisement