ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਗੁਰਬਾਣੀ ਪ੍ਰਸਾਰਨ ਲਈ ਆਪਣਾ ਚੈਨਲ ਸ਼ੁਰੂ ਕਰਨ ਦੀ ਮੰਗ

08:39 PM Jun 29, 2023 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਅੰਮ੍ਰਿਤਸਰ, 26 ਜੂਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਅੱਜ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋਂ ਗੁਰਬਾਣੀ ਪ੍ਰਸਾਰਨ ਲਈ ਆਪਣਾ ਚੈਨਲ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਮਲਕੀਤ ਸਿੰਘ ਚੰਗਾਲ, ਅਮਰੀਕ ਸਿੰਘ ਸ਼ਾਹਪੁਰ, ਰਾਮਪਾਲ ਸਿੰਘ ਬਹਿਣੀਵਾਲ ਅਤੇ ਨਿਰਮੈਲ ਸਿੰਘ ਜੌਲਾਂ ਦੀ ਸ਼ਮੂਲੀਅਤ ਵਾਲੇ ਵਫ਼ਦ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਕ ਪੱਤਰ ਵੀ ਸੌਂਪਿਆ। ਉਨ੍ਹਾਂ ਇਸ ਮੰਗ ਪੱਤਰ ਰਾਹੀਂ ਜਨਰਲ ਇਜਲਾਸ ਵਿਚ ਮਤਾ ਪੇਸ਼ ਕੀਤਾ। ਇਨ੍ਹਾਂ ਮੈਂਬਰਾਂ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਿੱਧੀ ਦਖ਼ਲਅੰਦਾਜ਼ੀ ਦਾ ਰਾਹ ਬਰਾਸਤਾ ਸ਼੍ਰੋਮਣੀ ਅਕਾਲੀ ਦਲ ਖੁੱਲ੍ਹਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਕੋਲੋਂ ਮੰਗ ਕੀਤੀ ਹੈ ਕਿ ਉਹ ਬਿਨਾਂ ਦੇਰੀ ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਆਪਣਾ ਚੈਨਲ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਸਿਰਫ ਇਕ ਚੈਨਲ ਨੂੰ ਦਿੱਤੇ ਹੋਣ ਕਾਰਨ ਹੀ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰਬਾਣੀ ਦੇ ਪਰਸਾਰਨ ਦੇ ਏਕਾਧਿਕਾਰ ਨੂੰ ਖ਼ਤਮ ਕਰਨ ਦੇ ਨਾਂ ਹੇਠ ਸਿੱਖ ਗੁਰਦੁਆਰਾ ਐਕਟ 1925 ਵਿਚ ਗੈਰ ਸੰਵਿਧਾਨਕ ਤੌਰ ‘ਤੇ ਸੋਧ ਲਈ ਵਿਧਾਨ ਸਭਾ ਵਿਚ ਮਤਾ ਪਾਸ ਕਰਨ ਤੇ ਉਤਰ ਆਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਆਪਣੇ ਚੈਨਲ ਨੂੰ ਵਿੱਤੀ ਲਾਭ ਦੇਣ ਵਾਸਤੇ ਕੀਰਤਨ ਦੇ ਪ੍ਰਸਾਰਨ ਦੇ ਸਮੁੱਚੇ ਹੱਕ ਸ਼੍ਰੋਮਣੀ ਕਮੇਟੀ ਰਾਹੀਂ ਆਪਣੇ ਚੈਨਲ ਨੂੰ ਦਿੱਤੇ ਹੋਏ ਹਨ।

Advertisement

Advertisement
Tags :
ਆਪਣਾਸ਼ੁਰੂਗੁਰਬਾਣੀਚੈਨਲਪ੍ਰਸਾਰਨਮੈਂਬਰਾਂਵੱਲੋਂਵਿਰੋਧੀ