For the best experience, open
https://m.punjabitribuneonline.com
on your mobile browser.
Advertisement

ਤਲਵੰਡੀ ਸਾਬੋ ’ਚ ਭਾਜਪਾ ਉਮੀਦਵਾਰ ਦਾ ਵਿਰੋਧ

07:33 AM May 18, 2024 IST
ਤਲਵੰਡੀ ਸਾਬੋ ’ਚ ਭਾਜਪਾ ਉਮੀਦਵਾਰ ਦਾ ਵਿਰੋਧ
ਤਲਵੰਡੀ ਸਾਬੋ ਵਿੱਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰਦੇ ਹੋਏ ਕਿਸਾਨ।
Advertisement

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 17 ਮਈ
ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਵੱਲੋਂ ਤਲਵੰਡੀ ਸਾਬੋ ਹਲਕੇ ਵਿੱਚ ਅੱਜ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿੱਚ ਇਕੱਤਰ ਹੋਏ ਕਿਸਾਨਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦਿੱਲੀ ਕਿਸਾਨ ਮੋਰਚੇ ਵੇਲੇ ਮੰਨੀਆਂ ਗਈਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕਰਨ ਦਾ ਲਗਾਇਆ। ਪਰਮਪਾਲ ਕੌਰ ਮਲੂਕਾ ਨੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਬੰਗੀ, ਭਾਗੀਵਾਂਦਰ, ਨੱਤ, ਬਹਿਮਣ ਜੱਸਾ ਸਿੰਘ ਤੋਂ ਇਲਾਵਾ ਸਥਾਨਕ ਸ਼ਹਿਰ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰਨ ਲਈ ਆਉਣਾ ਸੀ। ਇਸ ਬਾਰੇ ਜਦੋਂ ਬੀਕੇਯੂ (ਉਗਰਾਹਾਂ) ਦੇ ਆਗੂਆਂ ਤੇ ਵਰਕਰਾਂ ਨੂੰ ਪਤਾ ਲੱਗਿਆ ਤਾਂ ਬਲਾਕ ਜਨਰਲ ਸਕੱਤਰ ਹਰਪ੍ਰੀਤ ਸਿੰਘ ਚੱਠੇਵਾਲਾ ਦੀ ਅਗਵਾਈ ਵਿੱਚ ਇਕੱਠੇ ਹੋਏ ਕਿਸਾਨ ਭਾਜਪਾ ਉਮੀਦਵਾਰ ਦਾ ਵਿਰੋਧ ਕਰਨ ਲਈ ਸਥਾਨਕ ਕਾਲਜ ਰੋਡ ’ਤੇ ਸਥਿਤ ਐੱਸਸੀ ਧਰਮਸ਼ਾਲਾ ਨੇੜੇ ਪਹੁੰਚ ਗਏ। ਇੱਥੇ ਪਰਮਪਾਲ ਕੌਰ ਮਲੂਕਾ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਪੁਲੀਸ ਨੇ ਧਰਮਸ਼ਾਲਾ ਤੋਂ ਕੁੱਝ ਦੂਰ ਬੈਰੀਕੇਡ ਅਤੇ ਹੋਰ ਰੋਕਾਂ ਲਾ ਕੇ ਪਹਿਲਾਂ ਹੀ ਇਕ ਨਾਕੇ ’ਤੇ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕ ਲਿਆ। ਕਿਸਾਨਾਂ ਨੇ ਇੱਥੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸ਼ਾਂਤਮਾਈ ਰੋਸ ਪ੍ਰਦਰਸ਼ਨ ਕੀਤਾ।
ਬੱਲੂਆਣਾ (ਰਾਜਿੰਦਰ ਕੁਮਾਰ): ਫਿਰੋਜ਼ਪੁਰ ਸੰਸਦੀ ਹਲਕੇ ਤੋਂ ਭਾਜਪਾ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਨੂੰ ਅੱਜ ਹਲਕਾ ਬਲੂਆਣਾ ਦੇ ਪਿੰਡ ਖੁੱਬਣ ਵਿੱਚ ਇੱਕ ਚੋਣ ਜਲਸੇ ਦੌਰਾਨ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

Advertisement

ਭਾਜਪਾ ਦੇ ਵਿਰੋਧ ਤੋਂ ਪਹਿਲਾਂ ਕਿਸਾਨ ਸਨਮਾਨ ਨਿਧੀ ਲੈਣੀ ਬੰਦ ਕਰਨ: ਅਰਵਿੰਦ ਖੰਨਾ

ਸ਼ਹਿਣਾ (ਪ੍ਰੋਮਦ ਕੁਮਾਰ ਸਿੰਗਲਾ): ਇੱਥੇ ਅੱਜ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਦੀ ਆਮਦ ’ਤੇ ਕਸਬੇ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਵੱਲੋਂ ਰੋਸ ਦਿਖਾਵਾ ਕੀਤਾ ਗਿਆ। ਸਥਾਨਕ ਬਲਾਕ ਅਤੇ ਨਹਿਰ ਵਾਲੇ ਬੱਸ ਅੱਡੇ ’ਤੇ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ 11 ਸਵਾਲਾਂ ਦੇ ਜਵਾਬ ਮੰਗੇ। ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਪੁਲੀਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਪੁਲੀਸ ਨੇ ਕਿਸਾਨਾਂ ਨੂੰ ਘੇਰ ਕੇ ਰੋਕੀ ਰੱਖਿਆ ਅਤੇ ਅਰਵਿੰਦ ਖੰਨਾ ਦੇ ਨੇੜੇ ਨਹੀਂ ਜਾਣ ਦਿੱਤਾ।

Advertisement
Author Image

joginder kumar

View all posts

Advertisement
Advertisement
×