For the best experience, open
https://m.punjabitribuneonline.com
on your mobile browser.
Advertisement

ਵਿਰੋਧੀ ਧਿਰਾਂ ਭਾਜਪਾ ਦਾ ਕੁਝ ਨਹੀਂ ਵਿਗਾੜ ਸਕਦੀਆਂ: ਅਸ਼ਵਨੀ ਸ਼ਰਮਾ

09:54 PM Jun 29, 2023 IST
ਵਿਰੋਧੀ ਧਿਰਾਂ ਭਾਜਪਾ ਦਾ ਕੁਝ ਨਹੀਂ ਵਿਗਾੜ ਸਕਦੀਆਂ  ਅਸ਼ਵਨੀ ਸ਼ਰਮਾ
Advertisement

ਨਿੱਜੀ ਪੱਤਰ ਪ੍ਰੇਰਕ

Advertisement

ਫ਼ਤਹਿਗੜ੍ਹ ਸਾਹਿਬ, 24 ਜੂਨ

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਸਰਹਿੰਦ ਵਿੱਚ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਾਰਟੀ ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਭਾਜਪਾ ਸਰਕਾਰ ਦੀਆਂ 9 ਸਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਮੁੜ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਲੋਕਾਂ ‘ਚ ਜਾਣ ਲਈ ਕੋਈ ਮੁੱਦਾ ਨਹੀਂ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਖ਼ਿਲਾਫ਼ ਇਕੱਠੀਆਂ ਹੋ ਰਹੀਆਂ ਪਾਰਟੀਆਂ ਦੇ ਆਗੂਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗੇ ਹੋਏ ਹਨ, ਇਸ ਲਈ ਉਹ ਭਾਜਪਾ ਦਾ ਕੁਝ ਨਹੀਂ ਵਿਗਾੜ ਸਕਣਗੀਆਂ। ਉਨ੍ਹਾਂ ਕਿਹਾ ਕਿ ‘ਆਪ’ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਉਲੀਕੇ ਗਏ ਪ੍ਰੋਗਰਾਮ ਵਿੱਚ ਰਾਜ ਸਰਕਾਰ ਕੋਈ ਸਹਿਯੋਗ ਨਹੀਂ ਦੇ ਰਹੀ। ਭਾਜਪਾ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਚੁਟਕਲੇ ਸੁਣਾ ਕੇ ਲੋਕਾਂ ਦਾ ਮਨੋਰੰਜਨ ਕਰਨ ਦੀ ਥਾਂ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ।

Advertisement
Tags :
Advertisement
Advertisement
×