ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਰੋਧੀ ਧਿਰਾਂ ਨੇ ਜਾਣ-ਬੁੱਝ ਕੇ ਅਕਾਲੀ ਪਿਛੋਕੜ ਵਾਲੇ ਉਮੀਦਵਾਰ ਉਤਾਰੇ: ਹਰਸਿਮਰਤ

07:57 AM May 02, 2024 IST
ਮਾਨਸਾ ਨੇੜੇ ਇੱਕ ਪਿੰਡ ’ਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਹਰਸਿਮਰਤ ਕੌਰ ਬਾਦਲ। -ਫੋਟੋ: ਪੰਜਾਬੀ ਟ੍ਰਿਬਿਊਨ

ਪੱਤਰ ਪ੍ਰੇਰਕ
ਮਾਨਸਾ, 1 ਮਈ
ਲੋਕ ਸਭਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਨੇ ਬਠਿੰਡਾ ਹਲਕੇ ਵਿਚ ਅਕਾਲੀ ਦਲ ਨੂੰ ਕੰਮਜ਼ੋਰ ਕਰਨ ਵਾਸਤੇ ਸਾਬਕਾ ਅਕਾਲੀ ਉਮੀਦਵਾਰਾਂ ਵਜੋਂ ਖੜ੍ਹੇ ਕੀਤੇ ਹਨ ਪਰ ਉਨ੍ਹਾਂ ਨੂੰ ਸਫ਼ਲਤਾ ਨਹੀਂ ਮਿਲੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦਾ ਸਾਥ ਦੇਣ। ਉਹ ਅੱਜ ਮਾਨਸਾ ਨੇੜੇ ਵੱਖ-ਵੱਖ ਪਿੰਡਾਂ ’ਚ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ।
ਹਰਸਿਮਰਤ ਬਾਦਲ ਨੇ ਕਿਹਾ ਕਿ ਬਠਿੰਡਾ ਵਿੱਚ ‘ਆਪ’ ਉਮੀਦਵਾਰ ਦਾ ਪਿਛੋਕੜ ਅਕਾਲੀ ਹੈ, ਕਾਂਗਰਸ ਦਾ ਉਮੀਦਵਾਰ ਚਾਰ ਮਹੀਨੇ ਪਹਿਲਾਂ ਤੱਕ ਅਕਾਲੀ ਦਲ ਦਾ ਹਿੱਸਾ ਸੀ ਤੇ ਭਾਜਪਾ ਉਮੀਦਵਾਰ ਵੀ ਅਕਾਲੀ ਪਰਿਵਾਰ ਤੋਂ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਸਤੇ ਕੀਤਾ ਜਾ ਰਿਹਾ ਹੈ, ਪਰ ਉਨ੍ਹਾਂ ਨੂੰ ਪੰਜਾਬੀਆਂ ’ਤੇ ਵਿਸ਼ਵਾਸ ਹੈ ਅਤੇ ਉਹ ਇਹ ਸਮਝਦੇ ਹਨ ਕਿ ਉਨ੍ਹਾਂ ਦਾ ਆਪਣਾ ਕੌਣ ਹੈ ਤੇ ਕੌਣ ਸੱਤਾ ਹਾਸਲ ਕਰਨ ਵਾਸਤੇ ਕਿਸ ਨੂੰ ਵਰਤਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਦਿੱਲੀ ਆਧਾਰਿਤ ਤਿੰਨਾਂ ਪਾਰਟੀਆਂ ਦੀ ਕਾਰਗੁਜ਼ਾਰੀ ਦੀ ਤੁਲਨਾ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਨਾਲ ਕਰਨ। ਉਨ੍ਹਾਂ ਕਿਹਾ ਕਿ ਉਸ ਨੂੰ ਯਕੀਨ ਹੈ ਕਿ ਅਜਿਹਾ ਕਰਨ ਸਦਕਾ ਉਹ ਆਪਣੀਆਂ ਵੋਟਾਂ ਸਿਰਫ ਤੇ ਸਿਰਫ ਅਕਾਲੀ ਦਲ ਨੂੰ ਪਾਉਣਗੇ।
ਉਨ੍ਹਾਂ ਕਿਹਾ ਕਿ ਉਹ ਮਾਣ ਨਾਲ ਕਹਿ ਸਕਦੇ ਹਨ ਕਿ ਅਕਾਲੀ ਦਲ ਨੇ ਹੀ ਪੰਜਾਬੀਆਂ ਵਾਸਤੇ ਸਭ ਤੋਂ ਵੱਧ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਸਾਬ੍ਹ ਨੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਭ ਤੋਂ ਵੱਧ ਲਾਭ ਦਿੱਤੇ। ਉਨ੍ਹਾਂ ਦੱਸਿਆ ਕਿ ਭਾਵੇਂ ਆਟਾ ਦਾਲਾ ਹੋਵੇ, ਬੁਢਾਪਾ ਪੈਨਸ਼ਨ ਜਾਂ ਸ਼ਗਨ ਸਕੀਮ, ਅਕਾਲੀ ਦਲ ਦੀ ਸਰਕਾਰ ਨੇ ਕਮਜ਼ੋਰ ਵਰਗਾਂ ਦਾ ਭਾਰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਲੋਕਾਂ ਨੂੰ ਬਗੈਰ ਕਿਸੇ ਪ੍ਰਚਾਰ ਤੇ ਬਗੈਰ ਕਿਸੇ ਵੀ ਤਰੀਕੇ ਦੀਆਂ ਗਾਰੰਟੀਆਂ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਇਹ ਪਾਰਟੀਆਂ ਵੋਟਰਾਂ ਨੂੰ ਅਸਮਾਨ ਛੂਹੰਦੇ ਵਾਅਦੇ ਕਰ ਰਹੀਆਂ ਹਨ, ਪਰ ਇਨ੍ਹਾਂ ਨੇ ਬੀਤੇ ਸਮੇਂ ਦਾ ਆਪਣਾ ਰਿਪੋਰਟ ਕਾਰਡ ਲੋਕਾਂ ਅੱਗੇ ਪੇਸ਼ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਦੇ ਪੂਰਨ ਕਰਜ਼ਾ ਮੁਆਫੀ ਤੇ ਨੌਜਵਾਨਾਂ ਨੂੰ 25-25 ਸੌ ਰੁਪਏ ਪ੍ਰਤੀ ਮਹੀਨੇ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਦਿੱਤਾ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਪ ਸਰਕਾਰ ਨੇ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਦੋ ਸਾਲਾਂ ਬਾਅਦ ਵੀ ਹਾਲੇ ਤੱਕ ਇਕ ਫੁੱਟੀ ਕੌਡੀ ਨਹੀਂ ਦਿੱਤੀ। ਇਸ ਮੌਕੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਗੁਰਪ੍ਰੀਤ ਸਿੰਘ ਚਾਹਲ ਤੇ ਆਤਮਜੀਤ ਸਿੰਘ ਕਾਲਾ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement