For the best experience, open
https://m.punjabitribuneonline.com
on your mobile browser.
Advertisement

ਵਿਰੋਧੀ ਧਿਰਾਂ ਦੀ ਬੰਗਲੂਰੂ ਵਿੱਚ ਮੀਟਿੰਗ 13-14 ਜੁਲਾਈ ਨੂੰ: ਪਵਾਰ

10:33 AM Jun 30, 2023 IST
ਵਿਰੋਧੀ ਧਿਰਾਂ ਦੀ ਬੰਗਲੂਰੂ ਵਿੱਚ ਮੀਟਿੰਗ 13 14 ਜੁਲਾਈ ਨੂੰ  ਪਵਾਰ
Advertisement

ਪੁਣੇ: ਐੱਨਸੀਪੀ ਆਗੂ ਸ਼ਰਦ ਪਵਾਰ ਨੇ ਕਿਹਾ ਕਿ ਵਿਰੋਧੀ ਧਿਰਾਂ ਦੀ ਅਗਲੀ ਮੀਟਿੰਗ ਬੰਗਲੂਰੂ ਵਿੱਚ 13-14 ਜੁਲਾਈ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਮੀਟਿੰਗ ਸ਼ਿਮਲਾ ਵਿੱਚ 11-12 ਜੁਲਾਈ ਨੂੰ ਹੋਣੀ ਸੀ ਪਰ ਹਿਮਾਚਲ ਪ੍ਰਦੇਸ਼ ਵਿੱਚ ਖਰਾਬ ਮੌਸਮ ਦੇ ਮੱਦੇਨਜ਼ਰ ਤਜਵੀਜ਼ਤ ਮੀਟਿੰਗ ਨੂੰ ਬੰਗਲੂਰੂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪਵਾਰ ਨੇ ਕਿਹਾ ਕਿ ਕੇਂਦਰ ਸਰਕਾਰ ਸਾਂਝੇ ਸਿਵਲ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਲੋਕ ਸਭਾ ਤੇ ਰਾਜ ਵਿਧਾਨ ਸਭਾਵਾਂ ਵਿੱਚ ਲੰਮੇ ਸਮੇਂ ਤੋਂ ਬਕਾਇਆ ਮਹਿਲਾ ਰਾਖਵਾਂਕਰਨ ਬਿੱਲ ਲੈ ਕੇ ਆਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਨਾ ਵਿੱਚ ਹੋਈ ਵਿਰੋਧੀ ਧਿਰਾਂ ਦੀ ਮੀਟਿੰਗ ਮਗਰੋਂ ਬੇਚੈਨ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੀ ਅਗਲੀ ਮੀਟਿੰਗ ਬੰਗਲੂਰੂ ਵਿੱਚ 13-14 ਜੁਲਾਈ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਐੱਨਸੀਪੀ ਵੱਖ ਵੱਖ ਭਾਈਚਾਰਿਆਂ ਦੇ ਵਿਚਾਰ ਤੇ ਮੰਗਾਂ ਦੇ ਮੁਲਾਂਕਣ ਮਗਰੋਂ ਹੀ ਸਾਂਝੇ ਸਿਵਲ ਕੋਡ ਬਾਰੇ ਫੈਸਲਾ ਲਏਗੀ।

Advertisement

ਸਾਂਝੇ ਸਿਵਲ ਕੋਡ ਦੇ ਸਿੱਟਿਆਂ ’ਤੇ ਮੁੜ ਗੌਰ ਕਰੇ ਸਰਕਾਰ: ਅਬਦੁੱਲਾ

ਸ੍ਰੀਨਗਰ: ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫ਼ਾਰੂਕ ਅਬਦੁੱਲਾ ਨੇ ਕਿਹਾ ਕੇਂਦਰ ਸਰਕਾਰ ਸਾਂਝੇ ਸਿਵਲ ਕੋਡ ਨੂੰ ਲਾਗੂ ਕਰਨ ’ਤੇ ਬਹੁਤਾ ਜ਼ੋਰ ਨਾ ਦੇਵੇ ਅਤੇ ਇਸ ਨਾਲ ਜੁੜੇ ਸਿੱਟਿਆਂ ਬਾਰੇ ਮੁੜ ਵਿਚਾਰ ਕਰੇ। ਹਜ਼ਰਤਬਲ ਵਿੱਚ ਈਦ-ਉਲ ਜ਼ੁਹਾ ਦੀ ਨਮਾਜ਼ ਅਦਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਬਦੁੱਲਾ ਨੇ ਪੱਤਰਕਾਰਾਂ ਨੂੰ ਕਿਹਾ, ‘‘ਉਨ੍ਹਾਂ ਨੂੰ ਇਸ ਬਾਰੇ ਮੁੜ ਸੋਚਣਾ ਚਾਹੀਦਾ ਹੈ। ਇਹ ਵੰਨ-ਸੁਵੰਨਤਾ ਵਾਲਾ ਦੇਸ਼ ਹੈ, ਇਥੇ ਵੱਖ ਵੱਖ ਨਸਲਾਂ ਤੇ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਮੁਸਲਮਾਨਾਂ ਦਾ ਆਪਣਾ ਸ਼ਰੀਆ ਕਾਨੂੰਨ ਹੈ।’’ ਸ੍ਰੀਨਗਰ ਤੋਂ ਲੋਕ ਸਭਾ ਮੈਂਬਰ ਅਬਦੁੱਲਾ ਨੇ ਸਾਲਾਨਾ ਅਮਰਨਾਥ ਯਾਤਰਾ ਲਈ ਜੰਮੂ ਕਸ਼ਮੀਰ ਆਉਣ ਵਾਲੇ ਯਾਤਰੀਆਂ ਦਾ ਵੀ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ, ‘ਮੈਂ ਅੱਲ੍ਹਾ ਅੱਗੇ ਦੁਆ ਕਰਾਂਗਾ ਕਿ ਉਨ੍ਹਾਂ ਦੀ ਯਾਤਰਾ ਸਫ਼ਲ ਰਹੇ।’’ -ਪੀਟੀਆਈ

Advertisement
Tags :
Author Image

joginder kumar

View all posts

Advertisement
Advertisement
×