For the best experience, open
https://m.punjabitribuneonline.com
on your mobile browser.
Advertisement

ਐੱਨਡੀਏ ਖ਼ਿਲਾਫ਼ ਵਿਰੋਧੀ ਧਿਰਾਂ ਨੇ ਖੜ੍ਹਾ ਕੀਤਾ ‘ਇੰਡੀਆ’

04:44 PM Jul 18, 2023 IST
ਐੱਨਡੀਏ ਖ਼ਿਲਾਫ਼ ਵਿਰੋਧੀ ਧਿਰਾਂ ਨੇ ਖੜ੍ਹਾ ਕੀਤਾ ‘ਇੰਡੀਆ’
Advertisement

Advertisement

ਬੰਗਲੌਰ, 18 ਜੁਲਾਈ
ਅੱਜ ੲਿਥੇ ਵਿਰੋਧੀ ਧਿਰਾਂ ਦੀ ਮੀਟਿੰਗ ਮਗਰੋਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸਾਰੀਆਂ ਧਿਰਾਂ ਭਾਜਪਾ ਗਠਜੋੜ ਖ਼ਿਲਾਫ਼ ਮੋਰਚਾ ਖੜ੍ਹਾ ਕਰਨ ਲਈ ਸਹਿਮਤ ਹੋ ਗਈਆਂ ਹਨ ਤੇ ਇਸ ਦਾ ਨਾਂ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਹੋਵੇਗਾ। ਗਠਜੋੜ ਵਿੱਚ 11 ਮੈਂਬਰਾਂ ਦੀ  ਤਾਲਮੇਲ ਕਮੇਟੀ ਬਣਾਈ ਜਾਵੇਗੀ ਅਤੇ ਇਸ ਦੇ ਮੈਂਬਰਾਂ ਦੇ ਨਾਵਾਂ ਦਾ ਐਲਾਨ ਮੁੰਬਈ ਵਿੱਚ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਇਸ ਦੇ ਲੋਕਾਂ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਇਸ ਲਈ ਅਸੀਂ ਆਪਣੇ ਮਤਭੇਦਾਂ ਨੂੰ ਪਿੱਛੇ ਰੱਖਣ ਦਾ ਫੈਸਲਾ ਕੀਤਾ ਹੈ।

Advertisement
Tags :
Author Image

Advertisement
Advertisement
×