For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਨੂੰ ਹਰਾਉਣ ਲਈ ਵਿਰੋਧੀ ਧਿਰਾਂ ਇਕਜੁੱਟ: ਹਰਸਿਮਰਤ

11:06 AM Apr 21, 2024 IST
ਅਕਾਲੀ ਦਲ ਨੂੰ ਹਰਾਉਣ ਲਈ ਵਿਰੋਧੀ ਧਿਰਾਂ ਇਕਜੁੱਟ  ਹਰਸਿਮਰਤ
ਪਾਰਟੀ ਦੀਆਂ ਮਹਿਲਾ ਕਾਰਕੁਨਾਂ ਅਤੇ ਛੋਟੀਆਂ ਬੱਚੀਆਂ ਨੂੰ ਮਿਲਦੇ ਹੋਏ ਹਰਸਿਮਰਤ ਕੌਰ ਬਾਦਲ।
Advertisement

ਪੱਤਰ ਪ੍ਰੇਰਕ
ਨਥਾਣਾ, 20 ਅਪਰੈਲ
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਲਗਪਗ ਸਾਰੀਆਂ ਹੀ ਰਾਜਨੀਤਕ ਵਿਰੋਧੀ ਪਾਰਟੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹਰਾਉਣ ਦਾ ਟੀਚਾ ਮਿਥਿਆ ਹੋਇਆ ਹੈ। ਇਸ ਤੋਂ ਜ਼ਾਹਿਰ ਹੁੰਦਾ ਹੈ ਕਿ ਇਹ ਸਾਰੀਆਂ ਸਿਆਸੀ ਪਾਰਟੀਆਂ ਅਕਾਲੀ ਦਲ ਖ਼ਿਲਾਫ਼ ਅੰਦਰੋਂ ਇਕਜੁੱਟ ਹਨ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇੱਥੇ ਦੋ ਥਾਵਾਂ ’ਤੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ‘ਆਪ’ ਕੋਲ ਟਕਸਾਲੀ ਅਤੇ ਵਫ਼ਾਦਾਰ ਵਰਕਰਾਂ ਦੀ ਭਾਰੀ ਘਾਟ ਹੈ ਜਿਸ ਕਾਰਨ ਇਹ ਪਾਰਟੀਆਂ ਅਕਾਲੀ ਦਲ ’ਚੋ ਨਕਾਰੇ ਜਾ ਚੁੱਕੇ ਦਲ ਬਦਲੂਆਂ ਨੂੰ ਆਪਣੇ ਉਮੀਦਾਵਾਰਾਂ ਵਜੋਂ ਚੋਣ ਮੈਦਾਨ ’ਚ ਉਤਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਤੋਂ ਕਾਂਗਰਸ ਵੱਲੋਂ ਬਣਾਏ ਉਮੀਦਵਾਰ ਨੂੰ ਅਕਾਲੀ ਦਲ ’ਚੋਂ ਪਹਿਲਾਂ ਹੀ ਕੱਢਿਆ ਜਾ ਚੁੱਕਾ ਹੈ। ਸਾਬਕਾ ਮੰਤਰੀ ਦੀ ਨੂੰਹ ਨੂੰ ਭਾਜਪਾ ’ਚ ਸ਼ਾਮਲ ਕਰ ਕੇ ਟਿਕਟ ਦਿੱਤੀ ਗਈ, ਇਸੇ ਤਰ੍ਹਾਂ ਜਲੰਧਰ ਲੋਕ ਸਭਾ ਹਲਕੇ ਤੋਂ ‘ਆਪ’ ਨੇ ਅਕਾਲੀ ਦਲ ਨਾਲ ਜੁੜੇ ਰਹੇ ਵਰਕਰ ਨੂੰ ਟਿਕਟ ਦਿੱਤੀ ਹੈ। ਹਰਸਿਮਰਤ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਖ਼ੁਦ ਚੋਣਾਂ ਜਿੱਤਣ ਦੀ ਸਮੱਰਥਾ ਵਿੱਚ ਨਹੀਂ ਜਿਸ ਕਰ ਕੇ ਅੰਦਰੋ-ਅੰਦਰੀ ਦੋਸਤਾਨਾ ਮੈਚ ਖੇਡ ਕੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜਿਸ਼ਾਂ ਰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇੱਕੋ ਅਜਿਹੀ ਖੇਤਰੀ ਪਾਰਟੀ ਹੈ ਜਿਸ ਨੇ ਪੰਜਾਬ ਦਾ ਸਰਵਪੱਖੀ ਵਿਕਾਸ ਕਰਨ ਤੋਂ ਇਲਾਵਾ ਹਰ ਸੰਕਟ ਦੀ ਘੜੀ ਪੰਜਾਬੀਆਂ ਦਾ ਸਾਥ ਦਿੱਤਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×