ਕੈਬਨਿਟ-ਸਬ ਕਮੇਟੀ ਦੀ ਮੀਟਿੰਗ ਮੁਲਤਵੀ ਕਰਨ ਦਾ ਵਿਰੋਧ
10:23 AM Nov 29, 2024 IST
Advertisement
ਪੱਤਰ ਪ੍ਰੇਰਕ
ਮਹਿਲ ਕਲਾਂ, 28 ਨਵੰਬਰ
ਕੈਬਨਿਟ ਸਬ ਕਮੇਟੀ ਨਾਲ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਤੈਅ ਮੀਟਿੰਗ ਮੁਲਤਵੀ ਕਰਕੇ 17 ਦਸੰਬਰ ਨੂੰ ਕਰਨ ਦਾ ਵਿਰੋਧ ਕੀਤਾ ਹੈ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਕਮੇਟੀ ਮੈਂਬਰਾਂ ਨਿਰਮਲ ਚੁਹਾਣਕੇ, ਸੁਖਦੀਪ ਤਪਾ, ਰਜਿੰਦਰ ਮੂਲੋਵਾਲ ਅਤੇ ਬਲਜਿੰਦਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਨੇ ਤੀਜੀ ਵਾਰ ਮੀਟਿੰਗ ਅੱਗੇ ਪਾਈ ਹੈ। ਆਗੂਆਂ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਕੈਬਨਿਟ ਸਬ ਕਮੇਟੀ ਦੀਆਂ ਜਥੇਬੰਦੀਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਵੀ ਨਾ ਤਾਂ ਕੈਬਨਿਟ ਸਬ ਕਮੇਟੀ ਦੇ ਪੂਰੇ ਮੈਂਬਰ ਹਾਜ਼ਰ ਹੋਏ ਹਨ ਅਤੇ ਨਾ ਹੀ ਸਮੇਂ ਸਿਰ ਇਹ ਮੀਟਿੰਗਾਂ ਕੀਤੀਆਂ ਗਈਆਂ ਹਨ। ਇਨ੍ਹਾਂ ਮੀਟਿੰਗਾਂ ਨੂੰ ਅੱਗੇ ਤੋਂ ਅੱਗੇ ਪਾਇਆ ਜਾਂਦਾ ਰਿਹਾ ਹੈ।
Advertisement
Advertisement
Advertisement