ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਡੂਰ ਸਾਹਿਬ ਹਲਕੇ ਤੋਂ ਉਤਾਰੇ ਅਕਾਲੀ ਉਮੀਦਵਾਰ ਵਲਟੋਹਾ ਦਾ ਵਿਰੋਧ

07:39 AM Apr 29, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਅਪਰੈਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਉਣ ਦੇ ਫੈਸਲੇ ਦਾ ਪਾਰਟੀ ਅੰਦਰੋਂ ਹੀ ਵਿਰੋਧ ਸ਼ੁਰੂ ਹੋ ਗਿਆ ਹੈ। ਪਾਰਟੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਜਸਬੀਰ ਸਿੰਘ ਦਿਉਲ, ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਤਿਗੁਰ ਸਿੰਘ ਨਮੋਲ ਅਤੇ ਗੁਰਮੀਤ ਸਿੰਘ ਜੌਹਲ ਨੇ ਜਾਰੀ ਸਾਂਝੇ ਬਿਆਨ ਵਿੱਚ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਉਣ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੇ ਫੈਸਲਿਆਂ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਨਿਘਾਰ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸੰਗਰੂਰ ਸੰਸਦੀ ਹਲਕੇ ਤੋਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਾ ਦੇ ਕੇ ਪਾਰਟੀ ਦਾ ਵੱਡਾ ਨੁਕਸਾਨ ਕਰ ਲਿਆ ਅਤੇ ਹੁਣ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾ ਕੇ ਸਾਬਤ ਕਰ ਦਿੱਤਾ ਹੈ ਕਿ ਪਾਰਟੀ ਆਗੂਆਂ ਨੇ ਪਿਛਲੀਆਂ ਗਲਤੀਆਂ ਤੋਂ ਸਬਕ ਨਹੀਂ ਸਿੱਖਿਆ।
ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦਾ ਪੰਥ ਪ੍ਰਤੀ ਬਹੁਤ ਵੱਡਾ ਯੋਗਦਾਨ ਹੈ ਜਿਸਨੂੰ ਬਰਦਾਸ਼ਤ ਨਾ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਨੇ ਮਿਲੀਭੁਗਤ ਨਾਲ ਭਾਈ ਅੰਮ੍ਰਿਤਪਾਲ ਸਿੰਘ ਉਪਰ ਐਨ.ਐਸ.ਏ. ਲਗਾ ਕੇ ਡਿਬਰੂਗੜ੍ਹ ਜੇਲ੍ਹ ਅੰਦਰ ਬੰਦ ਕਰਕੇ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਦੀ ਵਕਾਲਤ ਕਰਦਾ ਹੈ,ਦੂਜੇ ਪਾਸੇ ਇੱਕ ਬੰਦੀ ਨੌਜਵਾਨ ਖ਼ਿਲਾਫ਼ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਦਿੱਤਾ ਗਿਆ।

Advertisement

Advertisement