For the best experience, open
https://m.punjabitribuneonline.com
on your mobile browser.
Advertisement

ਪੂੰਜੀਪਤੀਆਂ ਨੂੰ ਫ਼ਸਲਾਂ ਖ਼ਰੀਦਣ ਦੀ ਖੁੱਲ੍ਹ ਦੇਣ ਦਾ ਵਿਰੋਧ

07:22 AM Apr 02, 2024 IST
ਪੂੰਜੀਪਤੀਆਂ ਨੂੰ ਫ਼ਸਲਾਂ ਖ਼ਰੀਦਣ ਦੀ ਖੁੱਲ੍ਹ ਦੇਣ ਦਾ ਵਿਰੋਧ
Advertisement

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 1 ਅਪਰੈਲ
ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ ਸੀਟੂ ਦੀ ਕੁੱਲ ਹਿੰਦ ਸਕੱਤਰ ਊਸ਼ਾ ਰਾਣੀ, ਸੀਟੂ ਦੇ ਸੂਬਾ ਪ੍ਰਧਾਨ ਮਹਾਂ ਸਿੰਘ ਰੋੜੀ, ਜਨਰਲ ਸਕੱਤਰ ਚੰਦਰ ਸ਼ੇਖਰ, ਸੂਬਾ ਸਕੱਤਰ ਅਮਰਨਾਥ ਕੂੰਮਕਲਾਂ ਸੂਬਾ ਸਕੱਤਰ ਸਾਥੀ ਦਲਜੀਤ ਕੁਮਾਰ ਗੋਰਾ ਨੇ ਸੂਬਾ ਸਰਕਾਰ ਪੰਜਾਬ ਦੀਆਂ ਸਰਕਾਰੀ ਮੰਡੀਆਂ ਦੇ ਇਲਾਕੇ ਵਿੱਚੋਂ ਕਾਰਪੋਰੇਟ ਘਰਾਣਿਆਂ ਨੂੰ ਖ਼ਰੀਦ, ਵੇਚ ਅਤੇ ਫੂਡ ਪ੍ਰਾਸੈਸਿੰਗ ਕਰਨ ਦੀ ਖੁੱਲ੍ਹੀ ਛੁੱਟੀ ਦੇਣ ਦੀ ਨਿਖੇਧੀ ਕੀਤੀ ਹੈ। ਸੀਟੂ ਪੰਜਾਬ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਕਾਰਪੋਰੇਟਾਂ ਸਾਹਮਣੇ ਆਤਮ-ਸਮਰਪਣ ਕਰਨ ਵਾਲਾ ਅਤੇ ਲੋਕ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ। ਸੀਟੂ ਆਗੂਆਂ ਨੇ ਫ਼ੈਸਲਾ ਫ਼ੌਰੀ ਵਾਪਸ ਲੈਣ ਦੀ ਮੰਗ ਕੀਤੀ ਹੈ।
ਸੀਟੂ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਮੰਡੀ ਬੋਰਡ ਨੇ 15 ਮਾਰਚ 2024 ਨੂੰ ਜਾਰੀ ਆਪਣੇ ਨੋਟੀਫਿਕੇਸ਼ਨ ਰਾਹੀਂ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਸਿੱਧੀ ਖ਼ਰੀਦ ਕਰਨ ਦੀ ਖੁੱਲ੍ਹ ਦਿੱਤੀ ਹੈ। ਸੀਟੂ ਨੇ ਐਲਾਨ ਕੀਤਾ ਹੈ ਕਿ ਇਸ ਫ਼ੈਸਲੇ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਜਾਣ ਵਾਲੇ ਹਰ ਫ਼ੈਸਲੇ ਦਾ ਸਮਰਥਨ ਕੀਤਾ ਜਾਵੇਗਾ ਅਤੇ ਸੰਘਰਸ਼ ਵਿੱਚ ਮਜ਼ਦੂਰ ਜਮਾਤ ਵਧ-ਚੜ੍ਹ ਕੇ ਭਾਗ ਲਵੇਗੀ।

Advertisement

Advertisement
Author Image

Advertisement
Advertisement
×