For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਐਕਟ ਵਿੱਚ ਸੋਧ ਦਾ ਵਿਰੋਧ

08:00 AM Jul 04, 2023 IST
ਗੁਰਦੁਆਰਾ ਐਕਟ ਵਿੱਚ ਸੋਧ ਦਾ ਵਿਰੋਧ
ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਾ ਹੋਇਆ ਵਫ਼ਦ। -ਫੋਟੋ: ਰਾਣੂ
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 3 ਜੁਲਾਈ
ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਐਕਟ ਵਿੱਚ ਸੋਧ ਕਰਨ ਦੇ ਰੋਸ ‘ਚ ਸ਼੍ਰੋਮਣੀ ਅਕਾਲੀ ਦਲ (ਅ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੇ ਵਫ਼ਦ ਵੱਲੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਪੱਪੂ ਕਲਿਆਣ ਦੀ ਅਗਵਾਈ ਹੇਠ ਡੀਸੀ ਮਾਲੇਰਕੋਟਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਵਿੱਚ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਦਖ਼ਲਅੰਦਾਜ਼ੀ ਬੰਦ ਕਰੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਗੁਰਦੁਆਰਾ ਐਕਟ ਵਿਚ ਸੋਧ ਬਹਾਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮਾਂ ਵਿਚ ਸਰਕਾਰੀ ਦਖ਼ਲ ਦਾ ਰਾਹ ਪੱਧਰਾ ਕਰਨਾ ਚਾਹੁੰਦੀ ਹੈ ਜਿਸ ਨੂੰ ਸਿੱਖ ਬਰਦਾਸ਼ਤ ਨਹੀਂ ਕਰਨਗੇ।
ਇਸ ਮੌਕੇ ਅਕਾਲੀ ਆਗੂਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਵੱਲੋਂ ਟੀਵੀ ਚੈਨਲ ਜਾਂ ਯੂ-ਟਿਊਬ ਚੈਨਲ ਸ਼ੁਰੂ ਕਰੇ। ਇਸ ਮੌਕੇ ਮਾਸਟਰ ਕਰਨੈਲ ਸਿੰਘ ਨਾਰੀਕੇ, ਬਲਜਿੰਦਰਪਾਲ ਸਿੰਘ ਸੰਗਾਲੀ, ਹਾਜੀ ਅਨਵਰ ਅਹਿਮਦ, ਬਿੱਟੂ ਚੌਹਾਨ, ਸਰਪੰਚ ਗੁਰਮੁਖ ਸਿੰਘ ਫਰਵਾਲੀ, ਸਰਪੰਚ ਬਲਵੀਰ ਸਿੰਘ ਮਹੋਲੀ, ਸੁਖਵਿੰਦਰ ਸਿੰਘ ਝਨੇਰ, ਪਰਮੇਲ ਸਿੰਘ ਹਥਨ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।

Advertisement

Advertisement
Tags :
Author Image

Advertisement
Advertisement
×