ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਜਵਾ ਦੇ ਬਿਆਨ ਦਾ ‘ਆਪ’ ਦੇ ਮੁਲਾਜ਼ਮ ਵਿੰਗ ਵੱਲੋਂ ਵਿਰੋਧ

11:23 AM Jun 26, 2024 IST

ਪੱਤਰ ਪ੍ਰੇਰਕ
ਚੰਡੀਗੜ੍ਹ, 25 ਜੂਨ
ਵਿੱਤ ਵਿਭਾਗ ਪੰਜਾਬ ਨੂੰ ਕਰਜ਼ਾ ਚੁੱਕਣ ਵਾਲਾ ਵਿਭਾਗ ਦੱਸਣ ਵਾਲੇ ਕਾਂਗਰਸ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਦੀ ‘ਆਪ’ ਦੇ ਮੁਲਾਜ਼ਮ ਵਿੰਗ ਵੱਲੋਂ ਨਿਖੇਧੀ ਕੀਤੀ ਗਈ ਹੈ। ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਨੇ ਕਿਹਾ ਕਿ ਸ਼ਾਇਦ ਸ੍ਰੀ ਬਾਜਵਾ ਇਹ ਗੱਲ ਭੁੱਲ ਚੁੱਕੇ ਹਨ ਕਿ ਪੰਜਾਬ ਨੂੰ ਕਰਜ਼ਾਈ ਕਰਨ ਵਿੱਚ ਪਿਛਲੀ ਕਾਂਗਰਸ ਪਾਰਟੀ ਦੀ ਸਰਕਾਰ ਦਾ ਹੀ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਪੰਜਾਬ ਨੂੰ ਸਹੀ ਲੀਹ ’ਤੇ ਲਿਆਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੁਹਿਰਦਗੀ ਤੇ ਇਮਾਨਦਾਰੀ ਨਾਲ ਪੰਜਾਬ ਦੀ ਆਰਥਿਕਤਾ ਨੂੰ ਲੀਹ ’ਤੇ ਲਿਆਉਣ ਵਿੱਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਨੂੰ ਅਜਿਹੇ ਗ਼ਲਤ ਅਤੇ ਗੁਮਰਾਹਕੁਨ ਬਿਆਨ ਦੇਣੇ ਸ਼ੋਭਾ ਨਹੀਂ ਦਿੰਦੇ।

Advertisement

Advertisement