ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੀਤ ਪ੍ਰਧਾਨ ਦੇ ਦਫ਼ਤਰ ਨੂੰ ਜਿੰਦਰਾ ਲਾਉਣ ਦਾ ਵਿਰੋਧ

06:34 AM Jun 13, 2024 IST
ਪ੍ਰੇਮ ਸਿੰਘ ਚੰਦੂਮਾਜਰਾ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ।

ਪੱਤਰ ਪ੍ਰੇਰਕ
ਮੋਰਿੰਡਾ, 12 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਖਟੜਾ ਦੇ ਕੌਂਸਲ ਦਫ਼ਤਰ ਨੂੰ ਜਿੰਦਰਾ ਲਗਾਉਣ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੰਦਿਆਂ ਸਰਕਾਰ ਨੂੰ ਇਸ ਲਈ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਲਈ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ। ਉਹ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿੱਚ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਵਿਧਾਇਕ ਚਰਨਜੀਤ ਸਿੰਘ ਦੀ ਕਥਿਤ ਸ਼ਹਿ ’ਤੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਅਹੁਦੇਦਾਰਾਂ ਵੱਲੋਂ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ ਅਹੁਦੇਦਾਰਾਂ ਦੀ ਚੋਣ ਸਮੇਂ ਅੰਮ੍ਰਿਤਪਾਲ ਸਿੰਘ ਖਟੜਾ ਨੂੰ ਸਰਬਸੰਮਤੀ ਨਾਲ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਸੀ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਹਰਮੋਹਨ ਸਿੰਘ ਸੰਧੂ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਅੰਮ੍ਰਿਤਪਾਲ ਸਿੰਘ ਖਟੜਾ, ਬਲਦੇਵ ਸਿੰਘ ਹਾਫਿਜ਼ਾਬਾਦ, ਸੁਰਜੀਤ ਸਿੰਘ ਤਾਜਪੁਰਾ ਆਦਿ ਹਾਜ਼ਰ ਸਨ।

Advertisement

Advertisement