ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੱਕ ਵਡਾਲਾ ਵਿੱਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਦਾ ਵਿਰੋਧ

08:55 AM May 06, 2024 IST
ਚੱਕ ਵਡਾਲਾ ਪਿੰਡ ਵਿੱਚ ਸ਼ੁਸ਼ੀਲ ਕੁਮਾਰ ਰਿੰਕੂ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਦੀ ਹੋਈ ਪੁਲੀਸ।

ਗੁਰਮੀਤ ਸਿੰਘ ਖੋਸਲਾ
ਸ਼ਾਹਕੋਟ, 5 ਮਈ
ਬਲਾਕ ਲੋਹੀਆਂ ਖਾਸ ਦੇ ਪਿੰਡ ਚੱਕ ਵਡਾਲਾ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਲੋਕ ਸਭਾ ਹਲਕਾ ਜਲੰਧਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਿਉਂ ਹੀ ਕਿਸਾਨਾਂ ਨੂੰ ਲੋਹੀਆਂ ਖਾਸ ਇਲਾਕੇ ਵਿੱਚ ਰਿੰਕੂ ਦੇ ਆਉਣ ਦਾ ਪਤਾ ਲੱਗਾ ਤਾਂ ਕਿਸਾਨ ਜਥੇਬੰਦੀਆਂ ਨੇ ਰਿੰਕੂ ਦਾ ਵਿਰੋਧ ਕਰਨ ਲਈ ਲਾਮਬੰਦੀ ਕਰਨੀ ਸ਼ੁਰੂ ਕਰ ਦਿੱਤੀ। ਕਿਸਾਨ ਆਗੂ ਸਲਵਿੰਦਰ ਸਿੰਘ ਜਾਣੀਆਂ ਅਤੇ ਹਰਪ੍ਰੀਤ ਸਿੰਘ ਕੋਟਲੀ ਨੇ ਦੱਸਿਆ ਕਿ ਜਦੋਂ ਉਹ ਰਿੰਕੂ ਨੂੰ ਸਵਾਲ ਕਰਨ ਲਈ ਪਿੰਡ ਚੱਕ ਵਡਾਲਾ ਪੁੱਜੇ ਤਾਂ ਭਾਰੀ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਰਿੰਕੂ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਬਗੈਰ ਉੱਥੋਂ ਛੂ ਮੰਤਰ ਹੋ ਗਏ।
ਉਨ੍ਹਾਂ ਕਿਹਾ ਕਿ ਭਾਜਪਾ ਪੁਲੀਸ ਦੇ ਬਲਬੂਤੇ ਕਿਸਾਨਾਂ ਨੂੰ ਸਵਾਲ ਕਰਨ ਤੋਂ ਰੋਕ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਭੱਜਣ ਵਾਲੀ ਭਾਜਪਾ ਨੂੰ ਵੋਟਾਂ ਮੰਗਣ ਦਾ ਕੋਈ ਅਧਿਕਾਰ ਨਹੀ ਹੈ। ਉਨ੍ਹਾਂ ਭਾਜਪਾ ਦਾ ਵਿਰੋਧ ਦਾ ਜਾਰੀ ਰੱਖਣ ਦਾ ਐਲਾਨ ਕੀਤਾ।

Advertisement

ਪਿੰਡ ਘੋਹ ਵਿੱਚ ਦਿਨੇਸ਼ ਬੱਬੂ ਖ਼ਿਲਾਫ਼ ਨਾਅਰੇਬਾਜ਼ੀ

ਪਠਾਨਕੋਟ: ਪਠਾਨਕੋਟ ਦੇ ਪਿੰਡ ਘੋਹ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਨਾਅਰੇਬਾਜ਼ੀ ਕਰਨ ਵਾਲਿਆਂ ਵਿੱਚ ਪ੍ਰਸ਼ੋਤਮ ਕੁਮਾਰ, ਬਲਵੰਤ ਘੋਹ, ਸੁਧਾ ਰਾਣੀ, ਪ੍ਰਸ਼ੋਤਮ ਡਡਵਾਂ, ਕੇਵਲ ਕਾਲੀਆ, ਬਲਬੀਰ ਸਿੰਘ, ਆਈਐਸ ਗੁਲਾਟੀ, ਚਮਨ ਲਾਲ, ਜਸਵੰਤ ਸਿੰਘ, ਨਿਸ਼ੂ ਸ਼ਰਮਾ, ਅਸ਼ੋਕ ਕੁਮਾਰ ਆਦਿ ਸ਼ਾਮਲ ਸਨ। ਉਹ ਭਾਜਪਾ ਉਮੀਦਵਾਰ ਨੂੰ ਘੇਰ ਕੇ ਸਵਾਲ ਪੁੱਛਣਾ ਚਾਹੁੰਦੇ ਸਨ ਪਰ ਉਮੀਦਵਾਰ ਆਪਣੀ ਗੱਡੀ ਛੱਡ ਕੇ ਮੋਟਰਸਾਈਕਲ ਪਿੱਛੇ ਬੈਠ ਕੇ ਨਿਕਲ ਗਿਆ ਕਿਸਾਨ ਆਗੂਆਂ ਨੇ ਦੱਸਿਆ,‘‘ਅਸੀਂ ਕਿਸਾਨ ਮੰਗਾਂ ਦੇ ਸਬੰਧ ਵਿੱਚ ਸਵਾਲ ਪੁੱਛਣਾ ਚਾਹੁੰਦੇ ਸੀ।’’ ਇਸ ਮੁਜ਼ਾਹਰੇ ਦੀ ਅਗਵਾਈ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਕਾਮਰੇਡ ਘੋਹ ਜਮਹੂਰੀ ਕਿਸਾਨ ਸਭਾ ਵੱਲੋਂ ਬਲਵੰਤ ਸਿੰਘ ਘੋਹ, ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵੱਲੋਂ ਕਰ ਰਹੇ ਸਨ। -ਪੱਤਰ ਪ੍ਰੇਰਕ

Advertisement
Advertisement
Advertisement