For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ-ਮਜ਼ਦੂਰਾਂ ਵੱਲੋਂ ਭਾਜਪਾ ਉਮੀਦਵਾਰ ਦਾ ਵਿਰੋਧ

07:06 AM May 02, 2024 IST
ਕਿਸਾਨਾਂ ਮਜ਼ਦੂਰਾਂ ਵੱਲੋਂ ਭਾਜਪਾ ਉਮੀਦਵਾਰ ਦਾ ਵਿਰੋਧ
ਨੂਰਮਹਿਲ ਵਿੱਚ ਭਾਜਪਾ ਉਮੀਦਵਾਰ ਦਾ ਵਿਰੋਧ ਕਰਦੇ ਹੋਏ ਕਿਸਾਨ ਕਾਰਕੁਨ।
Advertisement

ਸਰਬਜੀਤ ਗਿੱਲ
ਫਿਲੌਰ, 1 ਮਈ
ਨੂਰਮਹਿਲ ਵਿੱਚ ਅੱਜ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਜਲੰਧਰ ਹਲਕੇ ਤੋਂ ਚੋਣ ਲੜ ਰਹੇ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਆਪਣਾ ਚੋਣ ਪ੍ਰਚਾਰ ਕਰਨ ਲਈ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ। ਭਾਜਪਾ ਉਮੀਦਵਾਰ ਦੀ ਰੈਲੀ ਬਾਰੇ ਜਿਵੇਂ ਹੀ ਕਿਸਾਨ ਜਥੇਬੰਦੀਆਂ ਨੂੰ ਪਤਾ ਲੱਗ ਤਾਂ ਜਲਦੀ ਹੀ ਕਿਸਾਨਾਂ ਅਤੇ ਮਜ਼ਦੂਰਾਂ ਨੇ ਚੋਣ ਰੈਲੀ ਨੇੜੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਆਰੰਭ ਕਰ ਦਿੱਤੀ। ਇਸ ਦੌਰਾਨ ਇਕੱਠੇ ਹੋਏ ਕਿਸਾਨ ਅਤੇ ਮਜ਼ਦੂਰ ਮੰਗ ਕਰ ਰਹੇ ਸਨ ਕਿ ਭਾਜਪਾ ਦਾ ਉਮੀਦਵਾਰ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਵੇ। ਕਿਸਾਨਾਂ-ਮਜ਼ਦੂਰਾਂ ਵੱਲੋਂ ਰੈਲੀ ਨੇੜੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਭਾਜਪਾ ਆਗੂ ਨੇ ਕਿਸਾਨਾਂ-ਮਜ਼ਦੂਰਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਥਾਂ ਰੈਲੀ ਤੋਂ ਜਾਣਾ ਬਿਹਤਰ ਸਮਝਿਆ। ਪੁਲੀਸ ਪ੍ਰਸ਼ਾਸਨ ਦੋਵਾਂ ਧਿਰਾਂ ਵਿਚਕਾਰ ਕੰਧ ਬਣ ਕੇ ਖੜ੍ਹਾ ਰਿਹਾ। ਇਸ ਰੋਸ ਪ੍ਰਦਰਸ਼ਨ ਵਿੱਚ ਕਿਰਤੀ ਕਿਸਾਨ ਯੂਨੀਅਨ, ਬੀਕੇਯੂ ਕਾਦੀਆਂ, ਬੀਕੇਯੂ ਦੋਆਬਾ, ਬੀਕੇਯੂ ਰਾਜੇਵਾਲ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਆਦਿ ਜਥੇਬੰਦੀਆਂ ਦੇ ਕਾਰਕੁਨ ਸ਼ਾਮਲ ਸਨ। ਇਸ ਦੀ ਅਗਵਾਈ ਸੰਤੋਖ ਸਿੰਘ ਸੰਧੂ, ਗੁਰਕੰਵਲ ਸਿੰਘ, ਗੁਰਨਾਮ ਤੱਗੜ, ਬੂਟਾ ਸਿੰਘ, ਰਛਪਾਲ ਸਿੰਘ ਗਰਚਾ, ਕੇਵਲ ਸਿੰਘ ਤਲਵਣ, ਹੰਸ ਰਾਜ ਪੱਬਵਾ, ਚੰਨਣ ਸਿੰਘ, ਨਿਰਮਲ ਸਿੱਧਮ, ਬੂਟਾ ਸਿੰਘ ਸ਼ੰਕਰ, ਮੱਖਣ ਸਿੰਘ ਕੰਦੋਲਾ, ਸੁਰਜੀਤ ਸਮਰਾ ਆਦਿ ਨੇ ਕੀਤੀ।
ਇਸ ਮੌਕੇ ਭਾਜਪਾ ਉਮੀਦਵਾਰ ਦਾ ਵਿਰੋਧ ਕਰਨ ਵਾਲੇ ਆਗੂਆਂ ਨੇ ਕਿਹਾ ਕਿ ਸਵਾਲ ਕਰਨ ਵਾਲੇ ਲੋਕ ਵੀ ਪੰਜਾਬ ਦੇ ਹੀ ਵੋਟਰ ਹਨ, ਉਨ੍ਹਾਂ ਨੂੰ ਸਵਾਲ ਪੁੱਛਣ ਦਾ ਸੰਵਿਧਾਨਕ ਹੱਕ ਹੈ। ਆਗੂਆਂ ਨੇ ਪੁਲੀਸ ਪ੍ਰਸ਼ਾਸਨ ਅਤੇ ਸਰਕਾਰ ਦੇ ਇਸ ਤਰੀਕੇ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੱਤਾ।

Advertisement

Advertisement
Author Image

sukhwinder singh

View all posts

Advertisement
Advertisement
×