For the best experience, open
https://m.punjabitribuneonline.com
on your mobile browser.
Advertisement

ਚੋਣ ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰ ਦਾ ਵਿਰੋਧ

07:03 AM May 18, 2024 IST
ਚੋਣ ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰ ਦਾ ਵਿਰੋਧ
Advertisement

ਪੱਤਰ ਪ੍ਰੇਰਕ
ਹੁਸ਼ਿਆਰਪੁਰ, 17 ਮਈ
ਕਿਸਾਨਾਂ ਵਲੋਂ ਸ਼ੁੱਕਰਵਾਰ ਨੂੰ ਚੱਬੇਵਾਲ ਵਿਧਾਨ ਸਭਾ ਹਲਕੇ ’ਚ ਪੈਂਦੇ ਪਿੰਡ ਬਾੜੀਆਂ ਕਲਾਂ ਵਿੱਚ ਚੋਣ ਪ੍ਰਚਾਰ ਲਈ ਆਏ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਨੀਤਾ ਦਾ ਘਿਰਾਓ ਕਰ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਅਨੀਤਾ ਨੇ ਲੋਕ ਸਭਾ ’ਚ ਪਹੁੰਚਣ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ ਉਠਾਉਣ ਦਾ ਭਰੋਸਾ ਦੇ ਕੇ ਪਿੱਛਾ ਛੁਡਾਇਆ। ਜਿਵੇਂ ਹੀ ਕਿਸਾਨਾਂ ਨੂੰ ਅਨੀਤਾ ਦੇ ਪ੍ਰੋਗਰਾਮ ਦਾ ਪਤਾ ਲੱਗਿਆ ਤਾਂ ਉਹ ਚੋਣ ਮੀਟਿੰਗ ਵਾਲੀ ਥਾਂ ’ਤੇ ਪਹੁੰਚ ਗਏ ਅਤੇ ਸੜਕ ਨੂੰ ਰੋਕ ਦਿੱਤਾ। ਪੁਲੀਸ ਦੇ ਯਤਨਾਂ ਦੇ ਬਾਵਜੂਦ ਕਿਸਾਨ ਇਸ ਗੱਲ ’ਤੇ ਅੜੇ ਰਹੇ ਕਿ ਜਦੋਂ ਤੱਕ ਭਾਜਪਾ ਉਮੀਦਵਾਰ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਨਹੀਂ ਦਿੰਦੇ, ਉਸ ਨੂੰ ਅੱਗੇ ਨਹੀਂ ਜਾਣ ਦਿੱਤਾ ਜਾਵੇਗਾ। ਮਜਬੂਰ ਹੋ ਕੇ ਅਨੀਤਾ ਨੂੰ ਗੱਡੀ ਵਿਚੋਂ ਉਤਰ ਕੇ ਕਿਸਾਨਾਂ ਨਾਲ ਗੱਲ ਕਰਨੀ ਪਈ। ਕਿਸਾਨਾਂ ਨੇ ਐੱਮਐੱਸਪੀ ਅਤੇ ਹੋਰ ਮੁੱਦਿਆਂ ’ਤੇ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਵੋਟ ਮੰਗਣ ਦਾ ਕੋਈ ਹੱਕ ਨਹੀਂ। ਅਨੀਤਾ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਜੇਕਰ ਉਹ ਲੋਕ ਸਭਾ ’ਚ ਪਹੁੰਚਦੇ ਹਨ ਤਾਂ ਕਿਸਾਨੀ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਾਉਣ ਦਾ ਯਤਨ ਕਰਨਗੇ।

Advertisement

Advertisement
Author Image

sukhwinder singh

View all posts

Advertisement
Advertisement
×