For the best experience, open
https://m.punjabitribuneonline.com
on your mobile browser.
Advertisement

ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰ ਰਿੰਕੂ ਦਾ ਵਿਰੋਧ

11:59 AM May 01, 2024 IST
ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰ ਰਿੰਕੂ ਦਾ ਵਿਰੋਧ
ਮਲਸੀਆਂ ਵਿੱਚ ਭਾਜਪਾ ਉਮੀਦਵਾਰ ਰਿੰਕੂ ਦਾ ਵਿਰੋਧ ਕਰਦੇ ਹੋਏ ਕਿਸਾਨ ਤੇ ਮਜ਼ਦੂਰ।
Advertisement

ਗੁਰਮੀਤ ਸਿੰਘ ਖੋਸਲਾ
ਸ਼ਾਹਕੋਟ, 30 ਅਪਰੈਲ
ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਦਾ ਅੱਜ ਮਲਸੀਆਂ ਅਤੇ ਲੋਹੀਆਂ ਖਾਸ ਵਿਚ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਮਲਸੀਆਂ ਵਿੱਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਐੱਸਐੱਚਓ ਸ਼ਾਹਕੋਟ ਨੇ ਕਿਸਾਨ ਤੇ ਮਜ਼ਦੂਰ ਆਗੂਆਂ ਨੂੰ ਰਿੰਕੂ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਕਰ ਕੇ ਰਿੰਕੂ ਦੇ ਕਾਫ਼ਲੇ ਨੂੰ ਹੋਰ ਪਾਸੇ ਤੋਂ ਲੰਘਾ ਕੇ ਮੀਟਿੰਗ ਵਾਲੀ ਥਾਂ ਵੱਲ ਭੇਜ ਦਿੱਤਾ। ਇਸ ਤੋਂ ਗੁੱਸੇ ਵਿਚ ਆਏ ਕਿਸਾਨਾਂ ਤੇ ਮਜ਼ਦੂਰਾਂ ਨੇ ਜਦੋਂ ਮੀਟਿੰਗ ਵਾਲੀ ਥਾਂ ਵੱਲ ਚਾਲੇ ਪਾਏ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਲਈ ਬਲ ਪ੍ਰਯੋਗ ਦੀ ਵਰਤੋਂ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਦਰਮਿਆਨ ਧੱਕਾ-ਮੁੱਕੀ ਵੀ ਹੋਈ। ਗੁੱਸੇ ਵਿਚ ਆਏ ਕਿਸਾਨਾਂ ਤੇ ਮਜ਼ਦੂਰਾਂ ਨੇ ਥਾਣਾ ਮੁਖੀ ਯਾਦਵਿੰਦਰ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਿਰੋਧ ਕਰਨ ਵਾਲਿਆਂ ਵਿਚ ਆਲ ਇੰਡੀਆ ਕਿਸਾਨ ਸਭਾ ਦੇ ਆਗੂ ਕੇਵਲ ਸਿੰਘ ਦਾਨੇਵਾਲ, ਵਰਿੰਦਰ ਪਾਲ ਸਿੰਘ ਕਾਲਾ ਜਸਕਰਨ ਸਿੰਘ ਕੰਗ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਸਲਵਿੰਦਰ ਸਿੰਘ ਜਾਣੀਆਂ, ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ) ਦੇ ਆਗੂ ਰਣਚੇਤ ਸਿੰਘ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਨਿਰਮਲ ਸਿੰਘ ਮਲਸੀਆਂ, ਤਾਰਾ ਸਿੰਘ ਥੰਮੂਵਾਲ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਆਗੂ ਗੁਰਬਖਸ ਕੌਰ ਸ਼ਾਮਲ ਸਨ। ਆਗੂਆਂ ਨੇ ਕਿਹਾ ਕਿ ਉਹ ਸ਼ਾਂਤਮਈ ਵਿਰੋਧ ਕਰਨਾ ਚਾਹੁੰਦੇ ਸਨ ਪਰ ਥਾਣਾ ਮੁਖੀ ਵੱਲੋਂ ਉਨ੍ਹਾਂ ਨੂੰ ਗੁਮਰਾਹ ਕੀਤੇ ਜਾਣ ਕਾਰਨ ਸਥਿਤੀ ਤਣਾਅ ਵਾਲੀ ਬਣ ਗਈ।

Advertisement

ਪਿੰਡਾਂ ’ਚ ਬਿਨਾਂ ਡਰ ਪ੍ਰਚਾਰ ਕੀਤਾ ਜਾਵੇ: ਰਿੰਕੂ

ਕਿਸਾਨਾਂ-ਮਜ਼ਦੂਰਾਂ ਦੇ ਵਿਰੋਧ ਦੇ ਬਾਵਜੂਦ ਭਾਜਪਾ ਉਮੀਦਵਾਰ ਸ਼ਸ਼ੀਲ ਕੁਮਾਰ ਰਿੰਕੂ ਦੇ ਹੱਕ ਵਿਚ ਮਲਸੀਆਂ ਤੇ ਲੋਹੀਆਂ ਖਾਸ ਵਿਚ ਚੋਣ ਮੀਟਿੰਗਾਂ ਹੋਈਆਂ। ਸ੍ਰੀ ਰਿੰਕੂ ਨੇ ਕਿਹਾ ਕਿ ਕਿਸਾਨੀ ਭੇਸ ਵਿਚ ਵਿਰੋਧੀ ਪਾਰਟੀਆਂ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਬੂਥ ਵਰਕਰਾਂ ਨੂੰ ਕਿਹਾ ਕਿ ਬਿਨਾਂ ਕਿਸੇ ਡਰ ਤੇ ਭੈਅ ਤੋਂ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਜਾਵੇ।

Advertisement
Author Image

Advertisement
Advertisement
×