For the best experience, open
https://m.punjabitribuneonline.com
on your mobile browser.
Advertisement

ਭਾਜਪਾ ਉਮੀਦਵਾਰਾਂ ਦਾ ਵਿਰੋਧ ਸਿਆਸਤ ਤੋਂ ਪ੍ਰੇਰਿਤ: ਬਿੱਟੂ

08:57 AM Apr 15, 2024 IST
ਭਾਜਪਾ ਉਮੀਦਵਾਰਾਂ ਦਾ ਵਿਰੋਧ ਸਿਆਸਤ ਤੋਂ ਪ੍ਰੇਰਿਤ  ਬਿੱਟੂ
ਲੁਧਿਆਣਾ ’ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਵਨੀਤ ਬਿੱਟੂ।
Advertisement

ਗੁਰਿੰਦਰ ਸਿੰਘ
ਲੁਧਿਆਣਾ, 14 ਅਪਰੈਲ
ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰਾਂ ਦਾ ਹੋ ਰਿਹਾ ਵਿਰੋਧ ਸਿਰਫ਼ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਅਗਲੇ ਦਿਨਾਂ ਦੌਰਾਨ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਅੱਜ ਭਾਜਪਾ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੇ ਸਿਆਸੀ ਹਿੱਤਾਂ ਲਈ ਇਹ ਸਭ ਕੁਝ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਵਾਢੀ ਲਈ ਤਿਆਰ ਹੈ ਅਤੇ ਕਿਸਾਨ ਤਾਂ ਮੌਸਮ ਦੀ ਬਣੀ ਹੋਈ ਬੇਯਕੀਨੀ ਕਰ ਕੇ ਆਪਣੀ ਫ਼ਸਲ ਸਾਂਭਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਦੋ ਤਾਕਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਅਤੇ ਖ਼ਾਸ ਕਰਕੇ ਪੰਜਾਬ ਲਈ ਕੀਤੇ ਕੰਮਾਂ ਤੋਂ ਨਾਖ਼ੁਸ਼ ਹਨ, ਜੋ ਅਜਿਹੀਆਂ ਹਰਕਤਾਂ ਕਰ ਰਹੇ ਹਨ।
ਸ੍ਰੀ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਜ ਜਾਰੀ ਕੀਤੇ ਸੰਕਲਪ ਪੱਤਰ ਵਿੱਚ ਅਗਲੇ ਸਾਲਾਂ ਲਈ ਤਿਆਰ ਕੀਤੇ ਗਏ ਰੋਡ ਮੈਪ ਬਾਰੇ ਸਭ ਕੁਝ ਦੱਸਿਆ ਗਿਆ ਹੈ ਕਿ ਉਹ ਕਿਰਸਾਨੀ ਲਈ ਕੀ ਕਰਨਾ ਚਾਹੁੰਦੇ ਹਨ।
ਉਨ੍ਹਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਕੇਜਰੀਵਾਲ ਅਤੇ ਇਸ ਦੀ ਪਾਰਟੀ ਅੰਨਾ ਹਜ਼ਾਰੇ ਅੰਦੋਲਨ ਦੌਰਾਨ ਰਾਮ ਲੀਲਾ ਮੈਦਾਨ ਤੋਂ ਦੇਸ਼ ਦੀ ਜਨਤਾ ਨਾਲ ਕੀਤੇ ਹਰ ਵਾਅਦੇ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਵੀਆਈਪੀ ਕਲਚਰ ’ਤੇ ਸਖ਼ਤ ਇਤਰਾਜ਼ ਕਰਨ ਵਾਲੀ ਪਾਰਟੀ ਦੇ ਸੁਪਰੀਮੋ ਖੁਦ 43 ਕਰੋੜ ਦੇ ਆਲੀਸ਼ਾਨ ਬੰਗਲੇ ’ਚ ਰਹਿ ਰਹੇ ਹਨ।

Advertisement

Advertisement
Author Image

Advertisement
Advertisement
×